ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀ ਗੋਲੀ ,ਇੱਕ ਵਿਅਕਤੀ ਦੀ ਮੌਤ
Published : May 3, 2023, 2:01 pm IST
Updated : May 3, 2023, 2:01 pm IST
SHARE ARTICLE
photo
photo

ਗੁਰਦੁਆਰਾ ਸਾਹਿਬ ਦਾ ਫੰਡ ਹੜੱਪਣ ਦੇ ਲੱਗੇ ਸੀ ਆਰੋਪ

 

ਮੋਗਾ : ਪੰਜਾਬ ਦੇ ਮੋਗਾ ਦੇ ਪਿੰਡ ਫ਼ਤਿਹਗੜ੍ਹ ਕੋਰੋਟਾਣਾ 'ਚ ਬੁੱਧਵਾਰ ਸਵੇਰੇ ਪਿੰਡ ਦੇ 53 ਸਾਲਾ ਜੰਗ ਸਿੰਘ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਹਾਲਾਂਕਿ ਇਸ ਤੋਂ ਪਹਿਲਾਂ ਉਸ ਨੇ ਗੁਰਦੁਆਰਾ ਸਾਹਿਬ ਕਮੇਟੀ ਦੇ ਫੰਡਾਂ ਦੀ ਗਬਨ ਕਰਨ ਦੇ ਦੋਸ਼ ਲਗਾਉਣ ਵਾਲੇ ਵਿਅਕਤੀ 'ਤੇ 4 ਗੋਲੀਆਂ ਚਲਾਈਆਂ ਪਰ ਉਹ ਵਾਲ-ਵਾਲ ਬਚ ਗਿਆ। ਜਿਸ ਤੋਂ ਬਾਅਦ ਉਸ ਨੇ ਖ਼ੁਦ ਨੂੰ ਗੋਲੀ ਮਾਰ ਲਈ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ।

ਮ੍ਰਿਤਕ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਸੁਸਾਈਡ ਨੋਟ ਵੀ ਲਿਖਿਆ ਸੀ, ਜਿਸ ਵਿਚ ਉਸ ਨੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਲਈ 3 ਲੋਕਾਂ ਦੇ ਨਾਂ ਲਿਖੇ ਸਨ। ਪੁਲਿਸ ਨੇ ਸੁਸਾਈਡ ਨੋਟ ਅਤੇ ਬੇਟੇ ਦੀ ਸ਼ਿਕਾਇਤ ਦੇ ਆਧਾਰ 'ਤੇ ਤਿੰਨਾਂ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਜੰਗ ਸਿੰਘ ਗੁਰਦੁਆਰਾ ਸਾਹਿਬ ਕਮੇਟੀ ਦੇ ਸਾਬਕਾ ਸਕੱਤਰ ਸੀ। ਉਸ 'ਤੇ ਗੁਰਦੁਆਰਾ ਸਾਹਿਬ ਦੀ ਕਮੇਟੀ ਤੋਂ 7 ਲੱਖ ਰੁਪਏ ਦੀ ਗਬਨ ਕਰਨ ਦਾ ਦੋਸ਼ ਸੀ। ਦੋਸ਼ਾਂ ਕਾਰਨ ਉਹ ਉਦਾਸ ਘੁੰਮ ਰਿਹਾ ਸੀ। ਨਾਲ ਹੀ ਕਥਿਤ ਦੋਸ਼ੀ ਉਸ ਨੂੰ ਵਾਰ-ਵਾਰ ਤੰਗ ਪ੍ਰੇਸ਼ਾਨ ਕਰ ਰਹੇ ਸਨ। ਅੱਜ ਸਵੇਰੇ ਉਸ ਨੇ ਗੁੱਸੇ ਵਿਚ ਆ ਕੇ ਦੋਸ਼ ਲਾਉਣ ਵਾਲੇ ਵਿਅਕਤੀ 'ਤੇ ਪਹਿਲੀਆਂ 4 ਗੋਲੀਆਂ ਚਲਾਈਆਂ। ਜਦੋਂ ਉਹ ਬਚ ਗਏ ਤਾਂ ਜੰਗ ਸਿੰਘ ਨੇ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਗੋਲੀ ਦੀ ਆਵਾਜ਼ ਸੁਣ ਕੇ ਮੌਕੇ 'ਤੇ ਲੋਕ ਇਕੱਠੇ ਹੋ ਗਏ। ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ। ਉਥੇ ਹੀ ਮ੍ਰਿਤਕ ਕੋਲੋਂ ਇੱਕ ਸੁਸਾਈਡ ਨੋਟ ਮਿਲਿਆ ਹੈ। ਜਿਸ ਵਿਚ ਉਸ ਨੇ 3 ਲੋਕਾਂ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਲਈ ਜ਼ੁੰਮੇਵਾਰ ਠਹਿਰਾਇਆ ਸੀ। ਇਸ ਦੇ ਨਾਲ ਹੀ ਮ੍ਰਿਤਕ ਦੇ ਲੜਕੇ ਦੀ ਸ਼ਿਕਾਇਤ 'ਤੇ ਪੁਲਿਸ ਨੇ ਤਿੰਨਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement