ਸਹੁਰਿਆਂ ਤੋਂ ਤੰਗ ਆ ਕੇ ਸਲਫ਼ਾਸ ਦੀਆਂ ਗੋਲੀਆਂ ਨਿਗਲੀਆਂ, ਮੌਤ
Published : Jun 3, 2020, 7:34 am IST
Updated : Jun 3, 2020, 7:34 am IST
SHARE ARTICLE
File Photo
File Photo

ਪਿੰਡ ਚੀਮਾ ਵਿਖੇ ਇਕ ਨੌਜਵਾਨ ਨੇ ਅਪਣੇ ਸਹੁਰਾ ਪਰਵਾਰ ਤੋਂ ਤੰਗ ਆ ਕੇ ਸਲਫ਼ਾਸ ਦੀਆਂ ਗੋਲੀਆਂ ਨਿਗਲ

ਬਰਨਾਲਾ ਦਿਹਾਤੀ, 2 ਜੂਨ (ਜਗਦੇਵ ਸਿੰਘ ਸੇਖੋਂ): ਪਿੰਡ ਚੀਮਾ ਵਿਖੇ ਇਕ ਨੌਜਵਾਨ ਨੇ ਅਪਣੇ ਸਹੁਰਾ ਪਰਵਾਰ ਤੋਂ ਤੰਗ ਆ ਕੇ ਸਲਫ਼ਾਸ ਦੀਆਂ ਗੋਲੀਆਂ ਨਿਗਲ ਲਈਆਂ ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਸਮੇਤ ਤਿੰਨ ਵਿਰੁਧ ਮਾਮਲਾ ਦਰਜ ਕਰ ਲਿਆ ਹੈ।ਇਸ ਸਬੰਧੀ ਪੱਖੋ-ਕੈਂਚੀਆਂ ਪੁਲਿਸ ਚੌਂਕੀ ਦੇ ਮੁਖੀ ਜਸਵੀਰ ਸਿੰਘ ਨੇ ਦਸਿਆ ਕਿ ਮ੍ਰਿਤਕ ਦੇ ਪਿਤਾ ਸ਼ਿੰਗਾਰਾ ਸਿੰਘ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦਾ ਲੜਕੇ ਦੇ ਵਿਆਹ ਨੂੰ 8 ਸਾਲ ਹੋ ਗਏ ਸਨ ਜੋ ਬਿਲਡਿੰਗ ਦਾ ਕੰਮ ਕਰਦਾ ਸੀ। ਉਨ੍ਹਾਂ ਦਸਿਆ ਕਿ ਲੜਕੇ ਦਾ ਸਹੁਰਾ ਪਰਵਾਰ ਲੰਬੇ ਸਮੇਂ ਤੋਂ ਉਨ੍ਹਾਂ ਦੇ ਲੜਕੇ ਨੂੰ ਤੰਗ ਕਰਦਾ ਆ ਰਿਹਾ ਸੀ ਜਿਸ ਕਾਰਨ ਉਹ ਮਾਨਸਿਕ ਤੌਰ ਉਤੇ ਪ੍ਰੇਸ਼ਾਨ ਰਹਿੰਦਾ ਸੀ।

ਉਨ੍ਹਾਂ ਇਹ ਵੀ ਦਸਿਆ ਕਿ ਕਰੀਬ 4 ਸਾਲ ਪਹਿਲਾਂ ਘਰਵਾਲੀ ਅਤੇ ਸਹੁਰਾ ਪਰਵਾਰ ਨੇ ਉਨ੍ਹਾਂ ਦੇ ਲੜਕੇ ਨੂੰ ਮਾਪਿਆਂ ਤੋਂ ਵੀ ਅਲੱਗ ਕਰ ਦਿਤਾ ਸੀ ਤੇ ਬੀਤੇ ਦਿਨੀਂ ਵੀ ਉਸ ਦੀ ਕੁੱਟਮਾਰ ਕੀਤੀ ਗਈ ਜਿਸ ਕਰਕੇ ਉਨ੍ਹਾਂ ਦੇ ਲੜਕੇ ਹਰਜਿੰਦਰ ਸਿੰਘ ਉਰਫ਼ ਬੱਬੂ (33) ਨੇ ਪ੍ਰੇਸ਼ਾਨ ਹੋ ਕੇ ਸਲਫ਼ਾਸ ਖਾ ਲਈ ਅਤੇ ਉਸ ਦੀ ਮੌਤ ਹੋ ਗਈ। ਕਾਰਵਾਈ ਸਬੰਧੀ ਥਾਣੇਦਾਰ ਜਸਵੀਰ ਸਿੰਘ ਨੇ ਦਸਿਆ ਕਿ ਮ੍ਰਿਤਕ ਦੇ ਪਿਤਾ ਸ਼ਿੰਗਾਰਾ ਸਿੰਘ ਦੇ ਬਿਆਨ ਦੇ ਆਧਾਰ ਉਤੇ ਮ੍ਰਿਤਕ ਦੀ ਘਰਵਾਲੀ ਤੇਜਿੰਦਰ ਕੌਰ, ਸਾਲਾ ਬਲਜਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਵਾਸੀ ਪੱਖੋਕੇ ਵਿਰੁਧ ਧਾਰਾ 306 ਅਧੀਨ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਬੁਧਵਾਰ ਨੂੰ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement