ਝੋਨੇ ਦੇ ਮੁਲ ਵਿਚ 53 ਰੁਪਏ ਦਾ ਨਿਗੁਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ : ਧਰਮਸੋਤ
Published : Jun 3, 2020, 9:43 am IST
Updated : Jun 3, 2020, 9:43 am IST
SHARE ARTICLE
ਝੋਨੇ ਦੇ ਮੁਲ ਵਿਚ 53 ਰੁਪਏ ਦਾ ਨਿਗੁਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ : ਧਰਮਸੋਤ
ਝੋਨੇ ਦੇ ਮੁਲ ਵਿਚ 53 ਰੁਪਏ ਦਾ ਨਿਗੁਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ : ਧਰਮਸੋਤ

ਝੋਨੇ ਦੇ ਮੁਲ ਵਿਚ 53 ਰੁਪਏ ਦਾ ਨਿਗੁਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ : ਧਰਮਸੋਤ

ਨਾਭਾ, 2 ਜੂਨ (ਬਲਵੰਤ ਹਿਆਣਾ) : ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਝੋਨੇ ਦੇ ਮੁੱਲ ਵਿੱਚ ਜੋ 53 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ, ਉਹ ਕਿਸਾਨਾਂ ਨਾਲ ਕੋਝਾ ਮਜਾਕ ਹੈ।

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕਿਸਾਨਾਂ ਦੇ ਖੇਤੀ ਖਰਚੇ ਦਿਨੋਂ ਦਿਨ ਵਧਦੇ ਜਾ ਰਹੇ ਹਨ, ਖੇਤੀ ਮਸ਼ੀਨਰੀ ਤੋਂ ਲੈ ਕੇ ਖੇਤੀ ਨਾਲ ਸਬੰਧਿਤ ਹਰ ਸਮਾਨ ਮਹਿੰਗਾ ਹੋ ਰਿਹਾ ਹੈ। ਦੂਜੇ ਪਾਸੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਫਸਲਾਂ ਦਾ ਉਚਿਤ ਭਾਅ ਨਹੀਂ ਦਿਤਾ ਜਾ ਰਿਹਾ। ਹੁਣ ਕੇਂਦਰ ਸਰਕਾਰ ਨੇ ਜੇ ਕਿਸਾਨਾਂ ਦੀ ਮੰਗ ਨੂੰ ਮੰਨਦਿਆਂ ਝੋਨੇ ਦੇ ਮੁੱਲ ਵਿਚ 53 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ ਤਾਂ ਇਹ ਵਾਧਾ ਕਾਫ਼ੀ ਘੱਟ ਹੈ।

ਉਹਨਾਂ ਕਿਹਾ ਕਿ ਕਿਸਾਨਾਂ ਲਈ ਖੇਤੀ ਘਾਟੇ ਦਾ ਸੌਦਾ ਬਣ ਗਈ ਹੈ, ਇਸੇ ਲਈ ਕਿਸਾਨਾਂ ਦੇ ਬੱਚੇ  ਖੇਤੀ ਤੋਂ ਮੂੰਹ ਮੋੜ ਰਹੇ ਹਨ। ਕਿਸਾਨਾਂ ਦੀਆਂ ਫਸਲਾਂ ਦੇ ਜੋ ਭਾਅ ਕੇਂਦਰ ਸਰਕਾਰ ਵ ਲੋਂ ਦਿਤੇ ਜਾ ਰਹੇ ਹਨ, ਉਸ ਨਾਲ ਤਾਂ ਕਿਸਾਨਾਂ ਦੇ ਖਰਚੇ ਵੀ ਪੂਰੇ ਨਹੀਂ ਹੋ ਰਹੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਨਾਲ ਖੜੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement