ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਮਨਕੀਰਤ, 'ਕਰ ਇਨਸਾਫ਼ ਰੱਬਾ ਇਸ ਮੌਤ ਨਿਰਮੋਹੀ ਦਾ'
Published : Jun 3, 2022, 2:07 pm IST
Updated : Jun 3, 2022, 2:07 pm IST
SHARE ARTICLE
photo
photo

ਐਵੇਂ ਤਾਂ ਨਹੀਂ ਮਾਂ ਦਾ ਪੁੱਤ ਖੋਹੀ ਦਾ

 

ਚੰਡੀਗੜ੍ਹ: ਸਿੱਧੂ ਮੂਸੇ ਵਾਲਾ ਦੀ ਮੌਤ ਤੋਂ ਬਾਅਦ ਉਸ ਦੇ ਚਾਹੁਣ ਵਾਲੇ ਸਦਮੇ ਵਿਚ ਹਨ।  ਪ੍ਰਸ਼ੰਸਕ ਯਕੀਨ ਨਹੀਂ ਕਰ ਪਾ ਰਹੇ ਕਿ ਉਹਨਾਂ ਦਾ ਪਸੰਸੀਦਾ ਗਾਇਕ ਹੁਣ ਇਸ ਦੁਨੀਆ ਵਿਚ ਨਹੀਂ ਰਿਹਾ। ਇਸ ਦੇ ਨਾਲ ਹੀ ਪੰਜਾਬੀ ਇੰਡਸਟਰੀ ਵਿਚ ਵੀ ਸੋਗ ਦੀ ਲਹਿਰ ਹੈ।  

 

PHOTOPHOTO

ਗਾਇਕ ਸੋਸ਼ਲ ਮੀਡੀਆ 'ਤੇ ਪੋਸਟਾਂ ਪਾ ਕੇ ਸਿੱਧੂ ਨੂੰ ਸ਼ਰਧਾਂਜਲੀ ਦੇ ਰਹੇ ਹਨ।  ਇਸ ਦੇ ਨਾਲ ਹੀ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਇਕ ਹੋਰ ਪੋਸਟ ਸੋਸ਼ਲ ਮੀਡੀਆ ’ਤੇ ਪਾਈ ਹੈ। ਆਪਣੀ ਇੰਸਟਾਗ੍ਰਾਮ ਸਟੋਰੀ ’ਚ ਸਿੱਧੂ ਮੂਸੇ ਵਾਲਾ ਦੀ ਤਸਵੀਰ ਸਾਂਝੀ ਕਰਦਿਆਂ ਮਨਕੀਰਤ ਨੇ ਲਿਖਿਆ, ‘‘ਕਰ ਇਨਸਾਫ ਰੱਬਾ ਇਸ ਮੌਤ ਨਿਰਮੋਹੀ ਦਾ, ਐਵੇਂ ਤਾਂ ਨਹੀਂ ਮਾਂ ਦਾ ਪੁੱਤ ਖੋਹੀ ਦਾ।’’

 

sidhu moose walasidhu moose wala

 ਦੱਸ ਦੇਈਏ ਕਿ ਪੰਜਾਬੀ ਗਾਇਕ ਮਨਕੀਰਤ ਔਲਖ ਇਨ੍ਹੀਂ ਦਿਨੀਂ ਸਿੱਧੂ ਮੂਸੇ ਵਾਲਾ ਦੇ ਕਤਲ ਮਾਮਲੇ ’ਚ ਗੈਂਗਸਟਰਾਂ ਦੇ ਨਿਸ਼ਾਨੇ ’ਤੇ ਹਨ। ਸੋਸ਼ਲ ਮੀਡੀਆ ’ਤੇ ਗੈਂਗਸਟਰਾਂ ਵਲੋਂ ਪੋਸਟਾਂ ਪਾ ਕੇ ਇਹ ਗੱਲ ਆਖੀ ਜਾ ਰਹੀ ਹੈ ਕਿ ਸਿੱਧੂ ਦੇ ਕਤਲ ’ਚ ਮਨਕੀਰਤ ਔਲਖ ਦਾ ਹੱਥ ਹੈ। ਉਥੇ ਮਨਕੀਰਤ ਔਲਖ ਵਲੋਂ ਲਗਾਤਾਰ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਸਿੱਧੂ ਲਈ ਪੋਸਟਾਂ ਪਾਈਆਂ ਜਾ ਰਹੀਆਂ ਹਨ।
ਫਿਲਹਾਲ ਪੁਲਿਸ ਸਿੱਧੂ ਦੇ ਕਾਤਲਾਂ ਦਾ ਪਤਾ ਲਗਾ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement