ਟਰੈਕਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

By : GAGANDEEP

Published : Jun 3, 2023, 2:30 pm IST
Updated : Jun 3, 2023, 2:30 pm IST
SHARE ARTICLE
photo
photo

ਪਿਓ ਸਾਹਮਣੇ ਪੁੱਤ ਨੇ ਤੋੜਿਆ ਦਮ

 

ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਜੈਮਲਵਾਲਾ ਵਿਚ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਟਰੈਕਟਰ ਨੇ ਬਾਈਕ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਬਾਈਕ ਸਵਾਰ ਡਿੱਗ ਗਏ ਅਤੇ ਟਰਾਲੀ ਦਾ ਪਹੀਆ ਇਕ ਵਿਅਕਤੀ ਦੇ ਉੱਪਰ ਚੜ ਗਿਆ।

 ਪੜ੍ਹੋ ਪੂਰੀ ਖਬਰ: ਫਾਜ਼ਿਲਕਾ: ਕਾਊਂਟਰ ਇੰਟੈਲੀਜੈਂਸ ਨੇ ਮੁਲਜ਼ਮ ਨੂੰ 2.4 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ 

 

ਪਿਤਾ ਦੀਆਂ ਅੱਖਾਂ ਸਾਹਮਣੇ ਪੁੱਤ ਦੀ ਮੌਤ ਹੋ ਗਈ। ਮੱਲਾਂਵਾਲਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਟਰੈਕਟਰ-ਟਰਾਲੀ ਨੂੰ ਕਬਜ਼ੇ 'ਚ ਲੈ ਕੇ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦੀ ਪਛਾਣ 32 ਸਾਲਾ ਦਵਿੰਦਰ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਬੱਗੇਵਾਲਾ ਵਜੋਂ ਹੋਈ ਹੈ। ਪਿਤਾ ਦੀਦਾਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਗਿਆ ਹੈ।

 ਪੜ੍ਹੋ ਪੂਰੀ ਖਬਰ: ਹਜ਼ਾਰਾਂ ਸੱਪ ਫੜ ਚੁੱਕਾ ਇਹ ਬੰਦਾ, ਬਚਾਈ ਸੈਂਕੜੇ ਲੋਕਾਂ ਦੀ ਜਾਨ ਪਰ ਬਦਲੇ 'ਚ ਲੋਕ ਦਿੰਦੇ ਸਿਰਫ਼ 11 ਜਾਂ 21 ਰੁਪਏ 

ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਦੀਦਾਰ ਸਿੰਘ ਨੇ ਦਸਿਆ ਕਿ ਉਹ ਅਪਣੇ ਲੜਕੇ ਦਵਿੰਦਰ ਨਾਲ ਮੋਟਰਸਾਈਕਲ ’ਤੇ ਮੱਲਾਂਵਾਲਾ ਆ ਰਿਹਾ ਸੀ। ਜਦੋਂ ਉਹ ਪਿੰਡ ਜੈਮਲ ਵਾਲਾ ਨੇੜੇ ਪਹੁੰਚਿਆ ਤਾਂ ਮੱਲਾਂਵਾਲਾ ਵਲੋਂ ਆ ਰਹੀ ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ। ਮ੍ਰਿਤਕ 2 ਬੱਚਿਆਂ ਦਾ ਪਿਤਾ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement