Moga News : ਮੋਗਾ ਦੇ ਪਿੰਡ ਦੁਨੇਕੇ 'ਚ ਚੱਲਦੀ ਕਾਰ ਨੂੰ ਲੱਗੀ ਅੱਗ, ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ
Published : Jun 3, 2024, 8:33 pm IST
Updated : Jun 3, 2024, 8:33 pm IST
SHARE ARTICLE
Car fire
Car fire

ਲੁਧਿਆਣਾ ਤੋਂ ਆਪਣੇ ਪਿੰਡ ਚੋਟੀਆਂ ਕਲਾਂ ਜਾ ਰਹੇ ਸੀ ਕਾਰ ਸਵਾਰ

Moga News : ਮੋਗਾ ਜ਼ਿਲੇ ਦੇ ਪਿੰਡ ਦੁਨੇਕੇ 'ਚ ਭਿਆਨਕ ਗਰਮੀ ਕਾਰਨ ਇੱਕ ਚੱਲਦੀ ਕਾਰ 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਹੈ। ਕਾਰ 'ਚ ਸਵਾਰ ਤਿੰਨ ਲੋਕਾਂ ਨੇ ਕਾਰ 'ਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ ਹੈ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।

ਜਾਣਕਾਰੀ ਦਿੰਦਿਆਂ ਮੋਗਾ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚੰਨੀ ਨੇ ਦੱਸਿਆ ਕਿ ਸਾਨੂੰ ਫੋਨ ਆਇਆ ਸੀ ਕਿ ਪਿੰਡ ਦੁੱਨੇ ਵਿੱਚ ਇੱਕ ਕਾਰ ਨੂੰ ਅੱਗ ਲੱਗ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਕਾਰ ਵਿੱਚ ਸਵਾਰ ਵਿਅਕਤੀ ਪਿੰਡ ਚੋਟੀਆਂ ਕਲਾਂ ਦੇ ਵਸਨੀਕ ਹਨ।

ਜੋ ਲੁਧਿਆਣਾ ਤੋਂ ਆਪਣੇ ਪਿੰਡ ਚੋਟੀਆਂ ਕਲਾਂ ਜਾ ਰਹੇ ਸੀ। ਜ਼ਿਆਦਾ ਗਰਮੀ ਕਾਰਨ ਸ਼ਾਰਟ ਸਰਕਟ ਹੋ ਗਿਆ। ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ। ਚੰਗੀ ਗੱਲ ਇਹ ਹੈ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Location: India, Punjab, Moga

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement