Bathinda News : ਜੇਲ ’ਚੋਂ ਰਿਹਾਅ ਹੋਏ ਕਿਸਾਨਾਂ ਨੇ ਮੁੜ ਸ਼ੁਰੂ ਕੀਤੀ ਭੁੱਖ ਹੜਤਾਲ 

By : BALJINDERK

Published : Jun 3, 2025, 12:52 pm IST
Updated : Jun 3, 2025, 12:52 pm IST
SHARE ARTICLE
ਜੇਲ ’ਚੋਂ ਰਿਹਾਅ ਹੋਏ ਕਿਸਾਨਾਂ ਨੇ ਮੁੜ ਸ਼ੁਰੂ ਕੀਤੀ ਭੁੱਖ ਹੜਤਾਲ 
ਜੇਲ ’ਚੋਂ ਰਿਹਾਅ ਹੋਏ ਕਿਸਾਨਾਂ ਨੇ ਮੁੜ ਸ਼ੁਰੂ ਕੀਤੀ ਭੁੱਖ ਹੜਤਾਲ 

Bathinda News : ਬਠਿੰਡਾ ਪੁਲਿਸ ਵੱਲੋਂ ਹਿਰਾਸਤ ’ਚ ਲੈ ਕੇ ਕਿਸਾਨਾਂ ਨੂੰ ਹਸਪਤਾਲ ਦੇ ਕੈਦੀ ਵਾਰਡ ’ਚ ਕੀਤਾ ਦਾਖ਼ਲ 

Bathinda News in Punjabi : ਪਿਛਲੇ ਕਰੀਬ 10 ਦਿਨਾਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਕਿਸਾਨਾਂ ਨੂੰ ਪੁਲਿਸ ਵੱਲੋਂ ਲਗਾਤਾਰ ਹਰ ਗ੍ਰਿਫ਼ਤਾਰ ਕਰਕੇ ਪੰਜਾਬ ਦੀਆਂ ਵੱਖ-ਵੱਖ ਜੇਲਾਂ ’ਚ ਭੇਜਿਆ ਜਾ ਰਿਹਾ ਹੈ। ਸਰਕਾਰ ਦੀ ਇਸ ਧੱਕੇਸ਼ਾਹੀ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਵਰਕਰਾਂ ਵੱਲੋਂ ਜੇਲ ਵਿੱਚ ਹੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਸੀ। ਇਸੇ ਦੇ ਚਲਦੇ ਪੁਲਿਸ ਪ੍ਰਸ਼ਾਸਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ 7 ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਸੀ। ਪਰ ਕਿਸਾਨਾਂ ਵੱਲੋਂ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਆਂ ਬੀਤੀ ਦੇਰ ਰਾਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਕਰੀਬ ਅੱਧੀ ਦਰਜਨ ਕਿਸਾਨਾਂ ਨੂੰ ਹਿਰਾਸਤ ’ਚ ਲੈ ਕੇ ਸਰਕਾਰੀ ਹਸਪਤਾਲ ਦੇ ਕੈਦੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਕੈਦੀ ਵਾਰਡ ਵਿੱਚ ਦਾਖਲ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸਦੋਹਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਜਥੇਬੰਦੀ ਦੇ ਕਰੀਬ 100 ਤੋਂ ਉੱਪਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਦੀਆਂ ਵੱਖ-ਵੱਖ ਜੇਲਾਂ ’ਚ ਬੰਦ ਕੀਤਾ ਗਿਆ ਹੈ।

ਇਸੇ ਰੋਸ ਵਜੋਂ ਉਹਨਾਂ ਵੱਲੋਂ ਇਹ ਭੁੱਖ ਹੜਤਾਲ ਕੀਤੀ ਗਈ ਸੀ ਤੇ ਅੱਜ ਉਹਨਾਂ ਵੱਲੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤਾ ਗਿਆ ਹੈ। ਜਿੰਨਾਂ ਸਮਾਂ ਪੰਜਾਬ ਸਰਕਾਰ ਗਿਰਫਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾ ਨਹੀਂ ਕਰਦੀ ਅਤੇ ਘਸੋਖਾਨਾ ਪਿੰਡ ਵਿੱਚ ਚੱਲ ਰਹੇ ਸੰਘਰਸ਼ ਦੀਆਂ ਮੰਗਾਂ ਨੂੰ ਨਹੀਂ ਮੰਨਦੀ ਉਹਨਾਂ ਸਮਾਂ ਉਹ ਅਨਸ਼ਨ ਇਸੇ ਤਰ੍ਹਾਂ ਜਾਰੀ ਰੱਖਣਗੇ ਉਹਨਾਂ ਕਿਹਾ ਕਿ ਪ੍ਰਸ਼ਾਸਨ ਦੀ ਇਸ ਧੱਕੇਸ਼ਾਹੀ ਦਾ ਜਵਾਬ ਕਿਸਾਨਾਂ ਵੱਲੋਂ ਸੰਘਰਸ਼ ਕਰਕੇ ਦਿੱਤਾ ਜਾਵੇਗਾ। 

(For more news apart from  Farmers released from jail resume hunger strike in Bathinda News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement