Punjab JEE Advanced News :ਪੰਜਾਬ ਦੇ 32 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਪ੍ਰੀਖਿਆ ਕੀਤੀ ਪਾਸ
Published : Jun 3, 2025, 8:46 am IST
Updated : Jun 3, 2025, 8:51 am IST
SHARE ARTICLE
Punjab Students pass JEE Advanced News in punjabi
Punjab Students pass JEE Advanced News in punjabi

Punjab JEE Advanced News : ਹੁਣ IIT ਤੋਂ ਪੜ੍ਹਾਈ ਕਰਕੇ ਆਪਣੇ ਸੁਪਨੇ ਕਰਨਗੇ ਪੂਰੇ

Punjab Students pass JEE Advanced News in punjabi : ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਗਰੀਬ ਪਰਿਵਾਰਾਂ ਦੇ ਬੱਚੇ ਹਨ। ਪ੍ਰੀਖਿਆ ਪਾਸ ਕਰਨ ਵਾਲੇ ਅਰਸ਼ਦੀਪ ਸਿੰਘ ਦੀ ਮਾਂ ਇੱਕ ਸਫਾਈ ਕਰਮਚਾਰੀ ਹੈ, ਜਦੋਂ ਕਿ ਜਸਪ੍ਰੀਤ ਸਿੰਘ ਦੇ ਪਿਤਾ ਸਿਰਫ਼ 7,000 ਰੁਪਏ 'ਤੇ ਕੰਮ ਕਰਦੇ ਹਨ।

ਹੁਣ ਇਹ ਸਾਰੇ IIT ਤੋਂ ਪੜ੍ਹਾਈ ਕਰਕੇ ਆਪਣੇ ਸੁਪਨੇ ਪੂਰੇ ਕਰਨਗੇ। ਪੰਜਾਬ ਆਮ ਆਦਮੀ ਪਾਰਟੀ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਕੱਲ੍ਹ ਤੱਕ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਧਾਂ ਨਹੀਂ ਸਨ, ਅੱਜ ਬੱਚਿਆਂ ਦੇ ਸੁਪਨੇ ਉੱਥੋਂ ਉੱਡ ਰਹੇ ਹਨ... ਸਿੱਧੇ IIT ਵੱਲ।

ਜੇਈਈ ਐਡਵਾਂਸਡ ਦੇ ਨਤੀਜੇ ਦੇ ਐਲਾਨ ਤੋਂ ਬਾਅਦ, ਮਨੀਸ਼ ਸਿਸੋਦੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਵਿੱਚ ਲਿਖਿਆ ਕਿ ਇਤਿਹਾਸ ਰਚਿਆ ਗਿਆ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਬੱਚਿਆਂ ਨੇ ਜੇਈਈ ਐਡਵਾਂਸਡ ਵਰਗੀ ਦੇਸ਼ ਦੀ ਸਭ ਤੋਂ ਔਖੀ ਪ੍ਰੀਖਿਆ ਪਾਸ ਕੀਤੀ ਹੈ... ਅਤੇ ਹੁਣ ਇਹ ਬੱਚੇ ਆਈਆਈਟੀ ਵਿੱਚ ਪੜ੍ਹਨਗੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement