Rupnagar News: ਗੁਰਦੁਆਰਾ ਟਿੱਬੀ ਸਾਹਿਬ 'ਚ ਏਅਰ ਕੰਡੀਸ਼ਨਰ ਦਾ ਕੰਪਰੈਸ਼ਰ ਫਟਣ ਕਾਰਨ 1 ਮੌਤ, 14 ਜ਼ਖਮੀ
Published : Jun 3, 2025, 5:47 pm IST
Updated : Jun 3, 2025, 5:47 pm IST
SHARE ARTICLE
Rupnagar News: 1 dead, 14 injured due to air conditioner compressor explosion in Gurdwara Sahib
Rupnagar News: 1 dead, 14 injured due to air conditioner compressor explosion in Gurdwara Sahib

ਮੰਤਰੀ ਹਰਜੋਤ ਬੈਂਸ ਨੇ ਜ਼ਖ਼ਮੀਆਂ ਦਾ ਜਾਣਿਆ ਹਾਲ

Rupnagar News: ਜੂਨ-ਰੋਪੜ ਵਿਖੇ ਜਿਥੇ ਗੁਰਦੁਆਰਾ ਸਾਹਿਬ 'ਚ ਏਅਰ ਕੰਡੀਸ਼ਨਰ ਦਾ ਕੰਪਰੈਸ਼ਰ ਫਟਣ ਕਾਰਨ ਵੱਡਾ ਹਾਦਸਾ ਹੋਇਆ ਹੈ, ਉਥੇ ਇਸ ਹਾਦਸੇ ਵਿਚ ਇਕ ਸ਼ਰਧਾਲੂ ਔਰਤ ਦੀ ਮੌਤ ਹੋ ਗਈ ਜਦੋਂਕਿ 14 ਹੋਰ ਸ਼ਰਧਾਲੂ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਦੱਸ ਦਈਏ ਕਿ ਸਤੁਲਜ ਦਰਿਆ ਦੇ ਕੰਢੇ ਰੋਪੜ ਨੇੜੇ ਸਥਿਤ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ (ਗੁਰਦੁਆਰਾ ਟਿੱਬੀ ਸਾਹਿਬ) ਵਿਖੇ ਸੰਤ ਬਾਬਾ ਖੁਸ਼ਹਾਲ ਸਿੰਘ ਨਮਿੱਤ ਭੋਗ ਅਤੇ ਅੰਤਿਮ ਅਰਦਾਸ ਹੋ ਰਹੀ ਸੀ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ। ਅਚਾਨਕ ਹੀ ਏਅਰ ਕੰਡੀਸ਼ਨਰ ਦਾ ਕੰਪਰੈਸ਼ਰ ਫੱਟ ਗਿਆ, ਜਿਸ ਕਾਰਨ ਅੱਗ ਦਾ ਭਾਂਬੜ ਮਚ ਗਿਆ ਤੇ ਸੰਗਤਾਂ ਵਿਚ ਭਗਦੜ ਮੱਚ ਗਈ।

ਇਸ ਦੌਰਾਨ ਇਕ ਸ਼ਰਧਾਲੂ ਔਰਤ ਦੀ ਮੌਤ ਹੋ ਗਈ ਜਦੋਂਕਿ 14 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਪਛਾਣ ਕਸ਼ਮੀਰ ਕੌਰ (62) ਵਾਸੀ ਹਰਿਗੋਬਿੰਦ ਨਗਰ, ਰੂਪਨਗਰ ਦੱਸੀ ਜਾਂਦੀ ਹੈ। ਗੰਭੀਰ ਜ਼ਖ਼ਮੀ ਔਰਤ ਦੀ ਪਛਾਣ ਬਲਜੀਤ ਕੌਰ, ਪਿੰਡ ਭਲਿਆਣ ਵਜੋਂ ਹੋਈ ਹੈ, ਜਿਸ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement