ਖ਼ਬਰਾਂ |

ਤਾਜ਼ਾ |

ਬਟਾਲਾ ਦੇ ਨੌਜਵਾਨ ਨੇ ਨਹਿਰ ਵਿਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
Published : Jun 3, 2026, 10:17 am IST
Updated : Jun 3, 2026, 10:17 am IST
SHARE ARTICLE
Batala youth suicide News
Batala youth suicide News

ਵੀਡੀਓ ਬਣਾ ਕੇ ਸਹੁਰਿਆਂ ਤੇ ਘਰਵਾਲੀ 'ਤੇ ਲਗਾਏ ਇਲਜ਼ਾਮ

ਗੁਰਦਾਸਪੁਰ ਦੇ ਬਟਾਲਾ ਵਿਚ ਇਕ ਨੌਜਵਾਨ ਨੇ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ, ਉਸ ਨੇ ਇੱਕ ਵੀਡੀਓ ਬਣਾਈ ਜਿਸ ਵਿੱਚ ਉਸ ਨੇ ਦੋਸ਼ ਲਗਾਇਆ ਕਿ ਲੜਕੀ ਨੇ ਪਹਿਲਾਂ ਉਸ ਨੂੰ ਪਿਆਰ ਦੇ ਜਾਲ ਵਿੱਚ ਫਸਾਇਆ ਗਿਆ, ਵਿਆਹ ਕਰਵਾਇਆ ਅਤੇ ਫਿਰ ਤੰਗ-ਪ੍ਰੇਸ਼ਾਨ ਕੀਤਾ ਗਿਆ।

ਉਸ ਦੇ ਸਿਰ 'ਤੇ ਜੁੱਤੀਆਂ ਮਾਰੀਆਂ ਗਈਆਂ ਅਤੇ ਲੋਕਾਂ ਦੇ ਸਾਹਮਣੇ ਕੁੱਟਿਆ ਗਿਆ। ਉਸ ਦੇ ਸਹੁਰੇ ਉਸ ਦੀ ਜਾਇਦਾਦ ਹੜੱਪਣ ਦੀ ਕੋਸ਼ਿਸ਼ ਕਰ ਰਹੇ ਸਨ।
ਨੌਜਵਾਨ ਨੇ ਮੰਗ ਕੀਤੀ ਕਿ ਉਸ ਦੀ ਮੌਤ ਲਈ ਜ਼ਿੰਮੇਵਾਰ ਸਾਰੇ ਲੋਕਾਂ, ਜਿਨ੍ਹਾਂ ਵਿੱਚ ਉਸ ਦੀ ਪਤਨੀ ਅਤੇ ਸਹੁਰਾ ਸ਼ਾਮਲ ਹਨ, ਨੂੰ ਜੇਲ੍ਹ ਭੇਜਿਆ ਜਾਵੇ। ਉਸ ਨੇ ਵੀਡੀਓ ਆਪਣੀ ਭੈਣ ਨੂੰ ਵਟਸਐਪ 'ਤੇ ਭੇਜੀ ਅਤੇ ਫਿਰ ਨਹਿਰ ਵਿੱਚ ਛਾਲ ਮਾਰ ਦਿੱਤੀ।

ਵੀਡੀਓ ਦੇਖਣ ਤੋਂ ਬਾਅਦ ਜਦੋਂ ਪਰਿਵਾਰ ਪਹੁੰਚਿਆ, ਉਦੋਂ ਤੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਸ਼ਿਕਾਇਤ ਤੋਂ ਬਾਅਦ, ਪੁਲਿਸ ਨੇ ਛੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਅਤੇ ਪੰਜ ਨੂੰ ਗ੍ਰਿਫ਼ਤਾਰ ਕਰ ਲਿਆ। 31 ਮਈ ਨੂੰ ਰਿਕਾਰਡ ਕੀਤੀ ਗਈ ਇੱਕ ਵੀਡੀਓ ਵਿੱਚ, ਬਟਾਲਾ ਦੇ ਅਲੀਵਾਲ ਰੋਡ ਦੇ ਵਸਨੀਕ ਜੋਬਨਪ੍ਰੀਤ ਨੇ ਕਿਹਾ ਕਿ ਉਸ ਦੇ ਸਹੁਰੇ ਉਸ ਦੀ ਮੌਤ ਲਈ ਜ਼ਿੰਮੇਵਾਰ ਹਨ। 

ਜੋਬਨਪ੍ਰੀਤ ਨੇ ਵੀਡੀਓ ਵਿਚ ਕਿਹਾ ਕਿ ਮੇਰੀ ਭੈਣ, ਡਾ. ਗੁਰਲੀਨ, ਦਾ ਕੋਈ ਕਸੂਰ ਨਹੀਂ ਹੈ, ਮੇਰੇ ਪਿਤਾ, ਸਰਦਾਰ ਹਰਪਿੰਦਰ ਸਿੰਘ ਦਾ ਕੋਈ ਕਸੂਰ ਨਹੀਂ ਹੈ, ਜਾਂ ਮੇਰੇ ਜੀਜੇ ਦਾ ਕੋਈ ਕਸੂਰ ਨਹੀਂ ਹੈ। ਮੈਂ ਆਪਣੀ ਜ਼ਿੰਦਗੀ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕਿਆ ਹਾਂ। ਮੇਰੇ ਪਿਤਾ ਜੀ ਨੇ ਮੈਨੂੰ ਇੰਨੇ ਸਾਲਾਂ ਤੱਕ ਇਕੱਲਿਆਂ ਪਾਲਿਆ। ਮੈਂ ਜ਼ਿੰਦਗੀ ਤੋਂ ਅੱਕ ਚੁੱਕਿਆ ਹੈ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM

ਹਿਮਾਚਲ 'ਚ ਹੋਈਆਂ ਹਿੰਸਕ ਘਟਨਾਵਾਂ ਦਾ ਗਰਮਾਇਆ ਮਾਮਲਾ, ਐਂਟਰੀ ਟੈਕਸ ਦੇ ਵਿਵਾਦ ਤੋਂ ਬਾਅਦ ਵਧਿਆ ਰੋਸ

06 Jun 2026 3:04 PM

ਔਰਤਾਂ 'ਤੇ ਅੱਤਿਆਚਾਰ ਕਦੋਂ ਰੁਕਣਗੇ? ਕੀ ਅੱਜ ਵੀ ਔਰਤਾ ਗੁਲਾਮੀ ਝੱਲ ਰਹੀਆਂ ਹਨ? ਘਰੇਲੂ ਹਿੰਸਾ ਤੇ ਮਹਿਲਾ ਕਮਿਸ਼ਨ ਸਖ਼ਤ

05 Jun 2026 3:04 PM

ਵੱਡੀ ਖ਼ਬਰ- BJP Ravneet Bittu ਦੇ ਚਿਹਰੇ ਉੱਤੇ ਖੇਡੇਗੀ ਦਾਅ, ਜਾਣੋ ਕੀ ਮਿਲ ਸਕਦੀ ਵੱਡੀ ਜ਼ਿੰਮੇਵਾਰੀ

05 Jun 2026 3:03 PM
Advertisement