ਖ਼ਬਰਾਂ |

ਤਾਜ਼ਾ |

ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ 'ਤੇ ਭਿਆਨਕ ਸੜਕ ਹਾਦਸਾ, ਹਾਦਸੇ ’ਚ ਕਾਰ ਚਾਲਕ ਦੀ ਮੌਤ
Published : Jun 3, 2026, 11:04 pm IST
Updated : Jun 3, 2026, 11:04 pm IST
SHARE ARTICLE
Terrible road accident on Sangrur-Patiala National Highway, car driver dies in accident
Terrible road accident on Sangrur-Patiala National Highway, car driver dies in accident

ਕਾਰ ਡਿਵਾਈਡਰ ਪਾਰ ਕਰ ਕੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾਈ

ਸੰਗਰੂਰ: ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ (NH-07) 'ਤੇ ਪੀਜੀਆਈ ਘਾਬਦਾਂ ਨੇੜੇ ਅੱਜ ਤੜਕੇ ਕਰੀਬ 3 ਵਜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਬਰੇਜ਼ਾ ਕਾਰ (PB11CS0089) ਸੰਗਰੂਰ ਤੋਂ ਪਟਿਆਲਾ ਵੱਲ ਜਾ ਰਹੀ ਸੀ, ਜਦੋਂ ਅਚਾਨਕ ਕਾਰ ਡਿਵਾਈਡਰ ਪਾਰ ਕਰਕੇ ਸਾਹਮਣੇ ਤੋਂ ਆ ਰਹੇ ਟਰੱਕ (HR69B3132) ਨਾਲ ਜਾ ਟਕਰਾਈ। 

ਹਾਦਸੇ ਵਿੱਚ ਕਾਰ ਚਾਲਕ ਜਗਦੀਸ਼ ਕੁਮਾਰ (34) ਪੁੱਤਰ ਮੇਹਰ ਚੰਦ, ਵਾਸੀ ਅਬਲੋਵਾਲ, ਨਾਭਾ ਰੋਡ ਪਟਿਆਲਾ, ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਸੰਗਰੂਰ ਪਹੁੰਚਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਮੌਕੇ 'ਤੇ ਪੁਲਿਸ ਵੱਲੋਂ ਕਾਰ ਦੀ ਤਲਾਸ਼ੀ ਦੌਰਾਨ ਮਿਲਿਆ ਇੱਕ iPhone 17 ਅਤੇ 10,040 ਰੁਪਏ ਨਕਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੇ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM

Punjab Assembly Elections in November? Decoding the Political Meaning Behind Kejriwal's Statement

14 Jun 2026 3:10 PM

Giani Raghbir Singh ਨੇ ਉਹੀ ਬਿਆਨ ਦਿੱਤੇ,ਜੋ ਗੁਨਾਹ Sukhbir Badal ਨੇ ਕਬੂਲ ਕੀਤੇ, ਇਸ 'ਚ ਕੁਝ ਨਹੀਂ ਗਲਤ

13 Jun 2026 2:52 PM

ਦੇਸ਼ 'ਚ ਮਹਿੰਗਾਈ ਦਾ ਝਟਕਾ, ਲਗਾਤਾਰ ਪੰਜਵੇਂ ਮਹੀਨੇ ਮਹਿੰਗਾਈ 'ਚ ਵਾਧਾ

13 Jun 2026 2:50 PM

ਮੋਦੀ ਸਰਕਾਰ ਨੇ ਹੁਣ Petrol-Diesel ਦੀ ਖ਼ਰੀਦ ਨੂੰ ਲੈ ਕੇ ਨਵੇਂ ਨਿਯਮ ਕੀਤੇ ਤੈਅ, ਇਨ੍ਹਾਂ ਸ਼ਰਤਾਂ 'ਤੇ ਕੀਤੀ ਜਾ ਸਕੇਗੀ ਖ਼ਰੀਦ

12 Jun 2026 3:08 PM
Advertisement