ਮੌਸਮ ਵਿਭਾਗ ਅਨੁਸਾਰ, ਅਗਲੇ ਦੋ ਦਿਨ ਇਨ੍ਹਾਂ ਥਾਵਾਂ ਤੇ ਮੀਂਹ ਪੈਣ ਨਾਲ ਗਰਮੀ ਤੋਂ ਮਿਲ ਸਕਦੀ ਹੈ ਰਾਹਤ
Published : Jul 3, 2020, 3:23 pm IST
Updated : Jul 3, 2020, 3:23 pm IST
SHARE ARTICLE
Photo
Photo

ਪੰਜਾਬ 'ਚ ਅੰਮ੍ਰਿਤਸਰ ਦਾ ਤਾਪਮਾਨ 40.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 5 ਡਿਗਰੀ ਸੈਲਸੀਅਸ ਵੱਧ ਹੈ।

ਚੰਡੀਗੜ੍ਹ : ਭਾਂਵੇ ਕਿ ਪੰਜਾਬ-ਹਰਿਆਣਾ ਦੇ ਦੱਖਣ-ਪੱਛਮ ਵਿਚ ਮੌਨਸੂਨ ਨੇ ਇਕ ਹਫ਼ਤਾ ਪਹਿਲਾਂ ਦਸਤਕ ਦੇ ਦਿੱਤੀ ਹੈ, ਫਿਰ ਵੀ ਕੱਲ ਦਾ ਦਿਨ ਪੰਜਾਬ ਵਿਚ ਕਾਫੀ ਗਰਮ ਰਿਹਾ ਜਿਸ ਤਹਿਤ ਕੱਲ ਇੱਥੇ ਆਮ ਨਾਲੋਂ ਦੋ ਡਿਗਰੀ ਜ਼ਿਆਦਾ ਹੀ ਪਾਰਾ ਦਰਜ਼ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਕੱਲ 37.6 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ।

Weather Weather

ਇਸ ਤੋਂ ਇਲਾਵਾ ਵਿਭਾਗ ਨੇ ਅਗਲੇ ਦੋ ਦਿਨਾਂ ਵਿਚ ਕਈ ਥਾਵਾਂ ਤੇ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ। ਪੰਜਾਬ 'ਚ ਅੰਮ੍ਰਿਤਸਰ ਦਾ ਤਾਪਮਾਨ 40.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 5 ਡਿਗਰੀ ਸੈਲਸੀਅਸ ਵੱਧ ਹੈ। ਲੁਧਿਆਣਾ ਤੇ ਪਟਿਆਲਾ ਵਿੱਚ ਤਾਪਮਾਨ ਕ੍ਰਮਵਾਰ 40.6 ਡਿਗਰੀ ਤੇ 38.2 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ 5 ਤੋਂ 3 ਡਿਗਰੀ ਸੈਲਸੀਅਸ ਵੱਧ ਹੈ।

Weather UpdateWeather Update

ਦੱਸ ਦੱਈਏ ਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੱਖਣੀ-ਪੱਛਮੀ ਮੌਨਸੂਨ ਦੀਆਂ ਹਵਾਵਾਂ ਹਿਮਾਲਿਆ ਦੀਆਂ ਪਹਾੜੀਆਂ ਅਤੇ ਉਤਰ-ਪੱਛਮ ਵੱਲ ਵਧਦੀਆਂ ਹੋਣ ਕਰਕੇ, ਸੂਬੇ ਚ ਮੌਸਮ ਆਮ ਨਾਲੋਂ ਵਧੇਰੇ ਗਰਮ ਹੋ ਗਿਆ। ਕਿਉਂਕਿ ਮੌਨਸੂਨ ਦੀਆਂ ਹਾਵਾਵਾਂ ਉਤਰੀ ਭਾਰਤ ਖਾਸ ਕਰਕੇ ਹਰਿਆਣਾ  ਵਿਚ ਕਮਜ਼ੋਰ ਹੋ ਗਈਆਂ ਹਨ।

Weather forecast report today live news updates delhiWeather 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement