ਫੁੱਟਬਾਲ ਤੇ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ
Published : Jul 3, 2023, 4:04 pm IST
Updated : Jul 3, 2023, 4:05 pm IST
SHARE ARTICLE
photo
photo

ਸ਼ਾਰਟ ਸਰਕਟ ਦਸਿਆ ਜਾ ਰਿਹਾ ਹੈ ਅੱਗ ਲੱਗਣ ਦਾ ਕਾਰਨ

 

ਜਲੰਧਰ : ਜਲੰਧਰ ਦੇ ਬਸਤੀ ਦਾਨਿਸ਼ਮੰਦਾਂ ਦੇ ਰਵਿਦਾਸ ਨਗਰ 'ਚ ਫੁੱਟਬਾਲ ਅਤੇ ਜੁੱਤੀਆਂ ਬਣਾਉਣ ਵਾਲੀ ਫੈਕਟਰੀ 'ਚ ਸੱਭ ਕੁਝ ਸੜ ਕੇ ਸੁਆਹ ਹੋ ਗਿਆ। ਸ਼ਾਰਟ ਸਰਕਟ ਕਾਰਨ ਫੈਕਟਰੀ 'ਚ ਅੱਗ ਲੱਗ ਗਈ ਅਤੇ ਕਰੀਬ 15 ਤੋਂ 20 ਲੱਖ ਰੁਪਏ ਦਾ ਨੁਕਸਾਨ ਦਸਿਆ ਜਾ ਰਿਹਾ ਹੈ। ਫੈਕਟਰੀ ਵਿਚ ਅੱਗ ਲੱਗਣ ਦੀ ਸੂਚਨਾ ਮਾਲਕ ਪਵਨ ਕੁਮਾਰ ਨੂੰ ਉਸ ਦੇ ਗੁਆਂਢੀਆਂ ਨੇ ਦਿਤੀ। ਗੁਆਂਢੀਆਂ ਨੇ ਜਦੋਂ ਫੈਕਟਰੀ 'ਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਨ੍ਹਾਂ ਨੇ ਤੁਰੰਤ ਇਸ ਬਾਰੇ ਪਵਨ ਨੂੰ ਦਸਿਆ।

ਸੂਚਨਾ ਮਿਲਣ 'ਤੇ ਜਿਵੇਂ ਹੀ ਪਵਨ ਆਪਣੀ ਅੰਗੂਰਲ ਟਰੇਡਿੰਗ ਫੈਕਟਰੀ 'ਚ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਸਾਰਾ ਸਾਮਾਨ ਅੱਗ ਦੀ ਲਪੇਟ 'ਚ ਆ ਗਿਆ। ਉਸ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਜਦੋਂ ਫਾਇਰ ਬ੍ਰਿਗੇਡ ਦੀ ਇੱਕ ਗੱਡੀ ਖਾਲੀ ਹੋ ਗਈ ਅਤੇ ਅੱਗ ਕਾਬੂ ਵਿਚ ਨਾ ਆਈ ਤਾਂ ਦੂਜੀ ਗੱਡੀ ਨੂੰ ਬੁਲਾਇਆ ਗਿਆ। ਇਸ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ। ਪਵਨ ਨੇ ਦੱਸਿਆ ਕਿ ਅੱਗ ਨਾਲ ਤਿਆਰ ਮਾਲ ਅਤੇ ਸਾਮਾਨ ਤਿਆਰ ਕਰਨ ਲਈ ਰੱਖਿਆ ਕੱਚਾ ਮਾਲ ਸਾਰਾ ਸੜ ਕੇ ਸੁਆਹ ਹੋ ਗਿਆ।

ਅੰਗੂਰਲ ਟਰੇਡਿੰਗ ਫੈਕਟਰੀ ਦੇ ਮਾਲਕ ਪਵਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਆਂਢੀਆਂ ਦਾ ਫੋਨ ਆਇਆ। ਉਨ੍ਹਾਂ ਦੱਸਿਆ ਕਿ ਫੈਕਟਰੀ ਵਿੱਚੋਂ ਧੂੰਆਂ ਨਿਕਲ ਰਿਹਾ ਹੈ ਅਤੇ ਅੰਦਰ ਅੱਗ ਲੱਗੀ ਹੋਈ ਹੈ। ਇਸ ਤੋਂ ਬਾਅਦ ਉਹ ਫੈਕਟਰੀ ਪਹੁੰਚ ਗਿਆ। ਜਦੋਂ ਅੱਗ ਲੱਗੀ ਤਾਂ ਸਭ ਕੁਝ ਸੜ ਗਿਆ। ਉਨ੍ਹਾਂ ਦੱਸਿਆ ਕਿ 15 ਤੋਂ 20 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਸ ਨੇ ਦੱਸਿਆ ਕਿ ਉਸ ਦੀ ਫੈਕਟਰੀ ਵਿੱਚ ਜੁੱਤੀਆਂ ਦਾ ਸਮਾਨ ਅਤੇ ਫੁੱਟਬਾਲ ਬਣਦੇ ਹਨ।

ਇਹ ਪੁੱਛਣ 'ਤੇ ਕਿ ਕੀ ਪਿੱਛੇ ਤੋਂ ਫੈਕਟਰੀ 'ਚ ਲੇਬਰ ਆਦਿ ਨਹੀਂ ਸੀ? ਇਸ ਪੁਰ ਪਵਨ ਨੇ ਦੱਸਿਆ ਕਿ ਉਹ ਫੈਕਟਰੀ ਵਿਚ ਇਕੱਲਾ ਕੰਮ ਕਰਦਾ ਹੈ। ਝੁੱਗੀ-ਝੌਂਪੜੀਆਂ ਵਿੱਚ ਘਰਾਂ ਵਿੱਚ ਕੰਮ ਕੀਤਾ ਜਾਂਦਾ ਹੈ ਅਤੇ ਉਹ ਕੰਮ ਬਾਹਰੋਂ ਕੀਤਾ ਜਾਂਦਾ ਹੈ। ਜਦੋਂ ਫੈਕਟਰੀ ਨੂੰ ਅੱਗ ਲੱਗੀ ਤਾਂ ਉਹ ਘਰ ਹੀ ਸੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement