ਫ਼ਿਰੋਜ਼ਪੁਰ ਛਾਉਣੀ ਵਿਖੇ 4 ਜੁਲਾਈ ਤੋਂ ਹੋਵੇਗੀ ਫ਼ੌਜ ਦੀ ਭਰਤੀ ਰੈਲੀ 

By : KOMALJEET

Published : Jul 3, 2023, 8:24 pm IST
Updated : Jul 3, 2023, 8:24 pm IST
SHARE ARTICLE
representative Picture
representative Picture

ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਬਠਿੰਡਾ ਦੇ ਰਜਿਸਟਰਡ ਉਮੀਦਵਾਰ ਲੈ ਸਕਣਗੇ ਹਿੱਸਾ 

ਉਮੀਦਵਾਰਾਂ ਨੂੰ ਅਪਣੇ ਜ਼ਰੂਰੀ ਅਸਲ ਦਸਤਾਵੇਜ਼ ਨਾਲ ਲੈ ਕੇ ਆਉਣ ਦੀ ਅਪੀਲ 
ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ ਚੋਣ 

ਫ਼ਿਰੋਜ਼ਪੁਰ : ਫ਼ੌਜ ਦੀ ਭਰਤੀ ਰੈਲੀ 4 ਜੁਲਾਈ ਤੋਂ ਕੈਪਟਨ ਸੁੰਦਰ ਸਿੰਘ ਸਟੇਡੀਅਮ, ਫ਼ਿਰੋਜ਼ਪੁਰ ਛਾਉਣੀ ਵਿਖੇ ਸ਼ੁਰੂ ਹੋਵੇਗੀ। ਇਸ ਭਰਤੀ ਰੈਲੀ ਵਿਚ ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਰਜਿਸਟਰਡ ਉਮੀਦਵਾਰ, ਜਿਨ੍ਹਾਂ ਦੇ ਐਡਮਿਟ ਕਾਰਡ ਜਾਰੀ ਹੋ ਚੁੱਕੇ ਹਨ, ਹਿੱਸਾ ਲੈ ਸਕਣਗੇ। ਇਹ ਜਾਣਕਾਰੀ ਰਿਕਰੂਟਮੈਂਟ ਡਾਇਰੈਕਟਰ ਕਰਨਲ ਸੌਰਭ ਚਰਨ ਨੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ:  ਕੋਰੋਨਾ ਮਹਾਮਾਰੀ ਮਗਰੋਂ ਬੱਚਿਆਂ ’ਚ ਵਧੇ ਸ਼ੂਗਰ ਰੋਗ ਦੇ ਮਾਮਲੇ

ਉਨ੍ਹਾਂ ਦਸਿਆ ਕਿ ਇਸ ਭਰਤੀ ਰੈਲੀ ਵਿਚ ਫ਼ੌਜ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੇ ਆਨਲਾਈਨ ਅਪਲਾਈ ਕੀਤਾ ਸੀ ਅਤੇ ਜਿਨ੍ਹਾਂ ਦੇ ਐਡਮਿਟ ਕਾਰਡ ਜਾਰੀ ਹੋ ਚੁੱਕੇ ਹਨ, ਉਹ ਇਸ ਭਰਤੀ ਰੈਲੀ ਵਿਚ ਭਾਗ ਲੈ ਸਕਦੇ ਹਨ। ਜਾਣਕਾਰੀ ਦਿੰਦਿਆਂ ਉਨ੍ਹਾਂ ਦਸਿਆ ਕਿ ਸਾਰੇ ਉਮੀਦਵਾਰ ਅਪਣੇ ਜ਼ਰੂਰੀ ਅਸਲ ਦਸਤਾਵੇਜ਼ ਨਾਲ ਲੈ ਕੇ ਆਉਣ। ਭਰਤੀ ਲਈ ਨੌਜੁਆਨਾਂ ਦੀ ਐਂਟਰੀ ਚੁੰਗੀ ਨੰਬਰ 8, ਫ਼ਰੀਦਕੋਟ ਰੋਡ, ਆਰਮੀ ਗੇਟ ਤੋਂ ਹੋਵੇਗੀ।

ਕਰਨਲ ਸੌਰਭ ਚਰਨ ਨੇ ਭਰਤੀ ਰੈਲੀ ਵਿਚ ਆਉਣ ਵਾਲੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਦਲਾਲ ਦੇ ਜਾਲ ਵਿਚ ਨਾ ਫਸਣ ਅਤੇ ਧੋਖਾਧੜੀ ਤੋਂ ਬਚਣ। ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜੁਆਨਾਂ ਨੂੰ ਡੋਪ/ਨਸ਼ੀਲੇ ਪਦਾਰਥਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀ ਪੂਰੀ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement