ਬਹਿਬਲਕਲਾਂ ਗੋਲੀਕਾਂਡ ਮਾਮਲਾ : ਗਵਾਹਾਂ ਦੇ ਮੁੜ ਬਿਆਨ ਦਰਜ ਕਰਵਾਉਣ ਵਾਲੀ ਪਟੀਸ਼ਨ 'ਤੇ ਸੁਣਵਾਈ 21 ਜੁਲਾਈ ਤਕ ਟਲੀ 

By : KOMALJEET

Published : Jul 3, 2023, 12:57 pm IST
Updated : Jul 3, 2023, 12:57 pm IST
SHARE ARTICLE
representational Image
representational Image

ਬਿਆਨਾਂ ਨਾਲ ਕਥਿਤ ਛੇੜ ਛਾੜ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਗਵਾਹਾਂ ਨੇ ਅਦਾਲਤ 'ਚ ਲਗਾਈ ਸੀ ਅਰਜ਼ੀ 

ਫ਼ਰੀਦਕੋਟ : ਬਹਿਬਲਕਲਾਂ ਗੋਲੀਕਾਂਡ ਦੇ ਗਵਾਹਾਂ ਵਲੋਂ ਮੁੜ ਤੋਂ ਬਿਆਨ ਦਰਜ ਕਰਵਾਉਣ ਲਈ ਅਰਜ਼ੀ ਲਗਾਈ ਗਈ ਸੀ ਜਿਸ  'ਤੇ ਸੁਣਵਾਈ 21 ਜੁਲਾਈ ਤਕ ਟਲ ਗਈ ਹੈ। ਫ਼ਰੀਦਕੋਟ ਅਦਾਲਤ ਵਿਚ ਹੁਣ 21 ਜੁਲਾਈ ਨੂੰ ਗਵਾਹਾਂ ਦੀ ਅਰਜ਼ੀ 'ਤੇ ਮੁੜ ਸੁਣਵਾਈ ਹੋਵੇਗੀ।

ਇਹ ਵੀ ਪੜ੍ਹੋ: ਲੁਧਿਆਣਾ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ, ਮੱਕੀ ਅਤੇ ਮੂੰਗੀ ਦੀ MSP ਸਬੰਧੀ ਹੋ ਰਹੀ ਵਿਚਾਰ-ਚਰਚਾ 

ਜ਼ਿਕਰਯੋਗ ਹੈ ਕਿ ਬਹਿਬਲਕਲਾਂ ਗੋਲੀਕਾਂਡ ਦੇ ਕਰੀਬ 7 ਅਹਿਮ ਗਵਾਹਾਂ ਨੇ ਮਾਨਯੋਗ ਅਦਾਲਤ ਵਿਚ ਪਿਛਲੇ ਦਿਨੀਂ ਅਰਜ਼ੀ ਦਾਖ਼ਲ ਕਰ ਉਹਨਾਂ ਦੇ ਬਿਆਨ ਮੁੜ ਤੋਂ ਕਰਵਾਏ ਜਾਣ ਦੀ ਮੰਗ ਕੀਤੀ ਸੀ ਅਤੇ ਉਨ੍ਹਾਂ ਦੇ ਪਹਿਲਾਂ ਦਰਜ ਬਿਆਨਾਂ ਨਾਲ ਕਥਿਤ ਛੇੜ ਛਾੜ ਕੀਤੇ ਜਾਣ ਦੀ ਗੱਲ ਕਹੀ ਸੀ।

ਗਵਾਹਾਂ ਦੀ ਇਸ ਅਪੀਲ ਨੂੰ ਧਿਆਨ ਵਿਚ ਰਖਦਿਆਂ ਹੋਇਆਂ ਮਾਨਯੋਗ ਅਦਾਲਤ ਅੱਜ ਲਈ ਐਸ.ਐਚ.ਓ. ਥਾਣਾ ਬਾਜਾਖਾਨਾ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਸੀ ਪਰ ਅੱਜ ਇਸ ਮਾਮਲੇ ਵਿਚ ਸੁਣਵਾਈ ਦੌਰਾਨ ਅਗਲੀ ਤਰੀਕ 21 ਜੁਲਾਈ ਰੱਖੀ ਗਈ ਹੈ।

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement