ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ’ਚ ਫਸੀ ਮਹਿਲਾ ਪਰਤੀ ਪੰਜਾਬ
Published : Jul 3, 2023, 7:38 pm IST
Updated : Jul 3, 2023, 7:38 pm IST
SHARE ARTICLE
photo
photo

ਮੰਤਰੀ ਧਾਲੀਵਾਲ ਨੇ ਕਿਹਾ-ਠੱਗ ਟਰੈਵਲ ਏਜੰਟਾਂ ਦੀ ਸੂਚੀ ਬਣਾ ਰਹੇ ਹਾਂ

 

ਅੰਮ੍ਰਿਤਸਰ : ਇਰਾਕ 'ਚ ਫਸੀ ਪੰਜਾਬੀ ਮਹਿਲਾ 10 ਮਹੀਨਿਆਂ ਬਾਅਦ ਪੰਜਾਬ ਪਰਤ ਆਈ ਹੈ। ਐਨ.ਆਰ.ਆਈ. ਮੰਤਰੀ ਕੁਲਦੀਪ ਧਾਲੀਵਾਲ ਨੇ ਉਸ ਨੂੰ ਵਾਪਸ ਲਿਆਉਣ ਲਈ ਕਾਫੀ ਯਤਨ ਕੀਤੇ ਅਤੇ ਖੁਦ ਵੀ ਮਹਿਲਾ ਨੂੰ ਲੈਣ ਪਹੁੰਚ ਗਏ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਠੱਗ ਟਰੈਵਲ ਏਜੰਟਾਂ ਦਾ ਡਾਟਾ ਤਿਆਰ ਕੀਤਾ ਜਾ ਰਿਹਾ ਹੈ, ਜਲਦ ਹੀ ਉਨ੍ਹਾਂ ਵਿਰੁਧ ਕਾਰਵਾਈ ਕੀਤੀ ਜਾਵੇਗੀ।

ਪੀੜਤ ਲੜਕੀ ਨੇ ਦਸਿਆ ਕਿ 10 ਮਹੀਨੇ ਪਹਿਲਾਂ ਅੰਮ੍ਰਿਤਸਰ ਦੇ ਇਕ ਟਰੈਵਲ ਏਜੰਟ ਨੇ ਉਸ ਨੂੰ ਇਰਾਕ ਭੇਜਿਆ ਸੀ। ਇਰਾਕ ਪਹੁੰਚਦੇ ਹੀ ਉਸਨੂੰ ਗੁਲਾਮ ਬਣਾ ਲਿਆ ਗਿਆ। ਉਸ ਦੇ ਸਾਰੇ ਪੈਸੇ ਅਤੇ ਪਾਸਪੋਰਟ ਏਜੰਟ ਨੇ ਆਪਣੇ ਕੋਲ ਰੱਖ ਲਏ ਸਨ। ਉਥੇ ਉਸ 'ਤੇ ਤਸ਼ੱਦਦ ਕੀਤਾ ਗਿਆ। ਕਈ ਵਾਰ ਖਾਣਾ ਵੀ ਨਹੀਂ ਦਿਤਾ ਜਾਂਦਾ ਸੀ ਅਤੇ ਸਿਰਫ਼ ਕੰਮ ਹੀ ਹੁੰਦਾ ਸੀ। ਉਸ ਨੇ ਕਿਸੇ ਤਰ੍ਹਾਂ ਆਪਣੇ ਪ੍ਰਵਾਰ ਨਾਲ ਸੰਪਰਕ ਕੀਤਾ ਅਤੇ ਮੰਤਰੀ ਧਾਲੀਵਾਲ ਦੀ ਮਦਦ ਨਾਲ ਉਹ ਵਾਪਸ ਆਉਣ ਵਿਚ ਕਾਮਯਾਬ ਹੋ ਗਈ।

ਕੁਲਦੀਪ ਧਾਲੀਵਾਲ ਨੇ ਦਸਿਆ ਕਿ ਸਿਰਫ ਇਹ ਲੜਕੀ ਹੀ ਨਹੀਂ, ਕਈ ਹੋਰ ਵੀ ਇਸ ਸਮੇਂ ਵਿਦੇਸ਼ਾਂ ਵਿਚ ਫਸੇ ਹੋਏ ਹਨ। ਪੰਜਾਬ ਸਰਕਾਰ ਵੀ ਉਨ੍ਹਾਂ ਨੂੰ ਲਿਆਉਣ ਲਈ ਉਪਰਾਲੇ ਕਰ ਰਹੀ ਹੈ। ਪਰ ਇਨ੍ਹਾਂ ਕੁੜੀਆਂ ਨੂੰ ਬਾਹਰ ਭੇਜਣ ਵਾਲੇ ਠੱਗ ਏਜੰਟਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੰਤਰੀ ਧਾਲੀਵਾਲ ਨੇ ਪੰਜਾਬ ਦੇ ਠੱਗ ਟਰੈਵਲ ਏਜੰਟਾਂ ਵਿਰੁਧ ਸਖ਼ਤ ਕਾਰਵਾਈ ਦੀ ਚਿਤਾਵਨੀ ਦਿਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀਆਂ ਗਤੀਵਿਧੀਆਂ ਨੂੰ ਨਾ ਰੋਕਿਆ ਗਿਆ ਤਾਂ ਉਨ੍ਹਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦੇ ਠੱਗ ਟਰੈਵਲ ਏਜੰਟਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਅਤੇ 10 ਜੁਲਾਈ 2023 ਨੂੰ ਐਨ.ਆਰ.ਆਈ. ਵਿਭਾਗ ਦੀ ਮੀਟਿੰਗ ਰੱਖੀ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement