ਪਤੀ ਦੀ ਦਰਿੰਦਗੀ : ਪਤਨੀ ਦਾ ਬੇਰਹਿਮੀ ਨਾਲ ਕੀਤਾ ਕ.ਤ.ਲ

By : RAJANNATH

Published : Jul 3, 2024, 9:54 am IST
Updated : Jul 3, 2024, 9:54 am IST
SHARE ARTICLE
Brutality of the husband: brutally killed by the wife
Brutality of the husband: brutally killed by the wife

ਘਰੇਲੂ ਝਗੜੇ ਤੋਂ ਬਾਅਦ ਗੁੱਸੇ ’ਚ ਆ ਕੇ ਦਿਤਾ ਵਾਰਦਾਤ ਨੂੰ ਅੰਜਾਮ

 

ਮਾਨਸਾ : ਪਿੰਡ ਕੋਟਲੀ ਕਲਾਂ ਵਿਖੇ ਪਤੀ ਵਲੋਂ ਪਤਨੀ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਬਿੱਕਰ ਸਿੰਘ ਦਾ ਆਪਣੀ ਪਤਨੀ ਵੀਰਪਾਲ ਕੌਰ (37) ਨਾਲ ਕਿਸੇ ਗੱਲੋਂ ਝਗੜਾ ਹੋ ਗਿਆ। ਕਥਿਤ ਦੋਸ਼ੀ ਨੇ ਗ਼ੁੱਸੇ 'ਚ ਆ ਕੇ ਉਸ ਦੇ ਸਿਰ 'ਚ ਕਹੀ ਦੇ ਵਾਰ ਕਰਕੇ ਬੇਰਹਿਮੀ ਨਾਲ ਮਾਰ ਦਿੱਤਾ। ਮ੍ਰਿਤਕਾ 2 ਬੱਚਿਆਂ ਦੀ ਮਾਂ ਸੀ। 

ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਘਟਨਾ ਦਾ ਪਤਾ ਚੱਲਦਿਆ ਸੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਮ੍ਰਿਤਕ ਮਹਿਲਾ ਦੇ ਪੇਕੇ ਪਰਿਵਾਰ ਨੂੰ ਸੂਚਿਤ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਧਰ ਮ੍ਰਿਤਕ ਮਹਿਲਾ ਦੇ ਪੇਕੇ ਪਰਿਵਾਰ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਵੀਰਪਾਲ ਕੌਰ ਨੂੰ ਉਸਦੇ ਪਤੀ ਵੱਲੋਂ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।

ਕਤਲ ਦੀ ਵਾਰਦਾਤ ਨੂੰ ਅੰਜਾਮ: ਉਨ੍ਹਾਂ ਕਿਹਾ ਕੀ ਉਕਤ ਵਿਅਕਤੀ ਦੇ ਨਾਲ ਹੋਰ ਵੀ ਲੋਕ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਵੀਰਪਾਲ ਕੌਰ ਦਾ ਪਤੀ ਉਸ ਨਾਲ ਲੜਾਈ ਝਗੜਾ ਕਰਦਾ ਸੀ। ਉਨ੍ਹਾਂ ਕਿਹਾ ਕਿ ਕਤਲ ਕਰਨ ਦੀ ਵਜ੍ਹਾ ਕੀ ਰਹੀ ਹੈ ਉਨ੍ਹਾਂ ਨੂੰ ਅਜੇ ਤੱਕ ਇਸ ਬਾਰੇ ਨਹੀਂ ਪਤਾ ਉਨ੍ਹਾਂ ਮੰਗ ਕੀਤੀ ਕਿ ਕਤਲ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਮ੍ਰਿਤਕ ਔਰਤ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਮੁਲਜ਼ਮਾਂ 'ਤੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ : ਪਰਿਵਾਰਿਕ ਮੈਂਬਰਾਂ ਤੇ ਪਿੰਡ ਵਾਸੀਆਂ ਦੇ ਕਿਹਾ ਕਿ ਕਤਲ ਸਵੇਰ ਦੇ ਸਮੇਂ ਹੋਇਆ ਹੈ ਅਤੇ ਅੱਜ ਕੀ ਘਟਨਾ ਹੋਈ ਹੈ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਪਰਿਵਾਰ ਦਾ ਕਦੇ ਕੋਈ ਲੜਾਈ ਝਗੜਾ ਨਹੀਂ ਸੁਣਿਆ ਸੀ। ਉਨ੍ਹਾਂ ਕਿਹਾ ਕਿ ਕਤਲ ਕਰਨ ਵਾਲੇ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਨਿਰਪੱਖ ਢੰਗ ਨਾਲ ਜਾਂਚ ਕੀਤੀ ਜਾਵੇ। ਪੁਲਿਸ ਵੱਲੋਂ ਘਟਨਾ ਸਥਾਨ 'ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਕੈਮਰੇ ਸਾਹਮਣੇ ਬੋਲਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਨਵੇਂ ਕਾਨੂੰਨ ਦੇ ਤਹਿਤ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement