Punjab News : ਵਿਜੀਲੈਂਸ ਬਿਊਰੋ ਵੱਲੋਂ 4 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
Published : Jul 3, 2024, 6:31 pm IST
Updated : Jul 3, 2024, 6:31 pm IST
SHARE ARTICLE
Patwari Akshdeep Singh
Patwari Akshdeep Singh

ਮੁਲਜ਼ਮ ਨੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਸੀ 4,000 ਰੁਪਏ ਰਿਸ਼ਵਤ

Punjab News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜਗਜੀਤ ਸਿੰਘ ਵਾਸੀ ਪਿੰਡ ਢੱਕੀ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement