ਨਕਲੀ ਸ਼ਰਾਬ ਦੁਖਾਂਤ ਮੌਕੇ ਸਿਆਸੀ ਲਾਹਾ ਲੈਣ ਤੋਂ ਗੁਰੇਜ਼ ਕਰਨ ਅਕਾਲੀ- ਆਸ਼ੂ
Published : Aug 3, 2020, 5:36 pm IST
Updated : Aug 3, 2020, 5:36 pm IST
SHARE ARTICLE
Punjab Captain Amarinder Singh Bharat Bhushan Ashu  
Punjab Captain Amarinder Singh Bharat Bhushan Ashu  

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਚੁੱਕੇ ਸਖ਼ਤ ਕਦਮ

ਚੰਡੀਗੜ੍ਹ: ਸੂਬੇ ਵਿਚ ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਬਟਾਲਾ ਵਿਖੇ ਨਸ਼ੀਲੀ ਸ਼ਰਾਬ ਦੁਖਾਂਤ ਵਿਚ 100 ਤੋਂ ਵੱਧ ਲੋਕਾਂ ਦੀ ਹੋਈ ਮੌਤ 'ਤੇ ਦੁਖ ਪ੍ਰਗਟਾਉਂਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ, ਪੰਜਾਬ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਹ ਸਮਾਂ ਇੱਕ ਦੂਜੇ 'ਤੇ ਬੇਬੁਨਿਆਦ ਇਲਜ਼ਾਮ ਲਗਾ ਕੇ ਸਿਆਸੀ ਲਾਹਾ ਲੈਣ ਦਾ ਨਹੀਂ ਹੈ ਸਗੋਂ ਸਮੇਂ ਦੀ ਮੰਗ ਹੈ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਇਕੋ ਪਲੇਟਫਾਰਮ 'ਤੇ ਇਕੱਠੇ ਹੋ ਕੇ ਲੋਕ ਹਿੱਤ ਲਈ ਕੰਮ ਕਰਨ।

Capt. Amrinder Singh,Capt. Amrinder Singh

ਮੰਤਰੀ ਨੇ ਅੱਗੇ ਕਿਹਾ ਕਿ ਇਸ ਬਿਪਤਾ ਵੇਲੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਾਂਗਰਸ ਸਰਕਾਰ 'ਤੇ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੂੰ ਬਚਾਉਣ ਦਾ ਦੋਸ਼ ਲਗਾਉਣ ਵਾਲਾ ਬਿਆਨ ਬਹੁਤ ਹੀ ਦੁਰਭਾਗਾ ਹੈ ਜੋ ਅਕਾਲੀਆਂ ਦੀ ਮੁੜ ਸੱਤਾ ਹਾਸਲ ਕਰਨ ਦੀ ਲਾਲਸਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੀ ਸਖ਼ਤ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ 7 ਆਬਕਾਰੀ ਅਤੇ 6 ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

AmritsarAmritsar

ਇਸ ਸਬੰਧੀ ਹੋਰ ਤੱਥਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਫਿਰੋਜ਼ਪੁਰ, ਮਾਨਸਾ, ਮੁਕਤਸਰ ਅਤੇ ਪਟਿਆਲਾ ਜ਼ਿਲ੍ਹਿਆਂ ਦੇ 88 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਲਈ ਕਾਬੂ ਕਰਕੇ ਉਹਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਇੰਨਾ ਹੀ ਨਹੀਂ, ਸੂਬਾ ਪੁਲਿਸ ਵੱਲੋਂ ਹਜ਼ਾਰਾਂ ਲੀਟਰ 'ਲਾਹਣ, ਹੋਰ ਰਸਾਇਣ ਅਤੇ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਵੱਡੀ ਗਿਣਤੀ 'ਚ ਜ਼ਬਤ ਕੀਤੀਆਂ ਗਈਆਂ ਹਨ।

AmritsarAmritsar

ਮੰਤਰੀ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਭਰ ਦੀਆਂ ਸਨਅਤੀ ਇਕਾਈਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਸ਼ਰਾਬ ਦੇ ਵਪਾਰ 'ਚ ਲੱਗੇ ਮੁਲਜ਼ਮਾਂ 'ਤੇ ਨਕੇਲ ਕੱਸੀ ਜਾ ਸਕੇ। ਉਹਨਾਂ ਕਿਹਾ ਕਿ ਸਮਝ ਨਹੀਂ ਆ ਰਹੀ  ਕਿ ਅਕਾਲੀ ਦਲ ਵਿਚ ਹੁਣ ਇਕਦਮ ਪੰਜਾਬ ਨਾਲ ਐਨੀ ਹਮਦਰਦੀ ਕਿਵੇਂ ਪੈਦਾ ਹੋ ਗਈ ਹੈ ਜਦ ਕਿ ਅਕਾਲੀ ਭਾਜਪਾ ਗੱਠਜੋੜ ਸਰਕਾਰ ਸਮੇਂ ਇਸ ਪਾਰਟੀ ਦੇ ਆਗੂ ਖੁਦ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਿਲ ਸਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਪੰਜਾਬ ਦੀ ਨੌਜਵਾਨੀ ਨੂੰ ਤਬਾਹ ਕਰਨ ਵਿਚ ਲੱਗੇ ਹੋਏ ਲੋਕਾਂ ਨਾਲ ਰਲੇ ਹੋਏ ਸਨ।

PeoplePeople

ਉਹਨਾਂ ਕਿਹਾ ਅਕਾਲੀਆਂ ਵਲੋਂ ਪੰਜਾਬ ਨਾਲ ਕੀਤੇ ਗਏ ਧ੍ਰੋਹ ਦੀ ਸੂਚੀ ਬਹੁਤ ਲੰਬੀ ਹੈ। ਜਿਹਨਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਗੋਲੀ ਕਾਂਡ, ਜੋ ਕਿ ਅਕਾਲੀ ਦਲ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ  ਗਏ ਧੋਖੇ ਦਾ ਸਬੂਤ ਹੈ ਅਤੇ ਹੁਣ ਇਹ ਪੰਜਾਬ ਦੀ ਸੱਤਾਧਾਰੀ ਪਾਰਟੀ ਤੇ ਉਂਗਲ ਚੁਕ ਕੇ 'ਉਲਟਾ ਚੋਰ ਕੋਤਵਾਲ ਕੋ ਡਾਂਟੇ' ਮੁਹਾਵਰੇ ਨੂੰ ਸੱਚ ਸਿੱਧ ਕਰ ਰਹੇ ਹਨ।

Sukhbir Badal Sukhbir Badal

ਉਹਨਾਂ ਅਕਾਲੀਆਂ ਨੂੰ  ਨਕਲੀ ਸ਼ਰਾਬ ਮਾਮਲੇ ਵਿਚ ਨਿਰਦੋਸ਼ ਲੋਕਾਂ ਦੀ ਮੌਤ ਦੇ ਮਾਮਲੇ ਵਿਚ ਸਿਆਸਤ ਨਾ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ  ਇਸ ਤਰ੍ਹਾਂ ਦੀ ਰਾਜਨੀਤੀ ਨਾਲ ਅਕਾਲੀਆਂ ਨੂੰ ਕੋਈ ਸਿਆਸੀ ਲਾਭ ਨਹੀਂ ਮਿਲਣਾ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement