ਪੀੜਤ ਪ੍ਰਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਸੁਖਪਾਲ ਖਹਿਰਾ
Published : Aug 3, 2020, 9:57 am IST
Updated : Aug 3, 2020, 9:57 am IST
SHARE ARTICLE
Sukhpal Khaira
Sukhpal Khaira

ਜ਼ਿਲ੍ਹਾ ਤਰਨਤਾਰਨ ਅਧੀਨ ਵੱਖ-ਵੱਖ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਵੀਰਵਾਰ ਤੋਂ ਲਗਾਤਾਰ ਹੋ ਰਹੀਆਂ ਮੌਤਾਂ ਦੇ ਪੀੜਤ ਪ੍ਰਵਾਰਾਂ ਨਾਲ ਅੱਜ ਹਲਕਾ ਭੁਲੱਥ...

ਤਰਨਤਾਰਨ, 2 ਅਗੱਸਤ (ਅਜੀਤ ਘਰਿਆਲਾ): ਜ਼ਿਲ੍ਹਾ ਤਰਨਤਾਰਨ ਅਧੀਨ ਵੱਖ-ਵੱਖ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਵੀਰਵਾਰ ਤੋਂ ਲਗਾਤਾਰ ਹੋ ਰਹੀਆਂ ਮੌਤਾਂ ਦੇ ਪੀੜਤ ਪ੍ਰਵਾਰਾਂ ਨਾਲ ਅੱਜ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਾਥੀਆਂ ਸਮੇਤ ਪਿੰਡ ਪੰਡੋਰੀ ਗੋਲਾ ਵਿਖੇ ਮਾਰੇ ਗਏ 11 ਲੋਕਾਂ ਦੇ ਪੀੜਤ ਪ੍ਰਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ। ਇਸ ਮੌਕੇ ਵਿਧਾਇਕ ਖਹਿਰਾ ਨੇ ਕਿਹਾ ਕਿ ਪੰਡੋਰੀ ਗੋਲਾ ਅਤੇ ਹੋਰ ਪਿੰਡਾਂ ਵਿਚ ਮਰਨ ਵਾਲੇ 90 ਫ਼ੀ ਸਦੀ ਲੋਕ ਦਲਿਤ ਤੇ ਕਿਸਾਨ ਮਜ਼ਦੂਰਾਂ ਦੇ ਵਿਅਕਤੀ ਸਨ ਜਿਨ੍ਹਾਂ ਦੇ ਘਰ ਤਬਾਹ ਹੋ ਗਏ ਹਨ।

ਖਹਿਰਾ ਨੇ ਕਿਹਾ ਕਿ 3500 ਵੋਟ ਵਾਲੇ ਪਿੰਡ ਪੰਡੋਰੀ ਗੋਲਾ ਵਿਖੇ ਸ਼ਰੇਆਮ ਅੱਡੇ ਲਗਾ ਕੇ ਗਲਾਸੀਆਂ ਰਾਹੀਂ ਸ਼ਰਾਬ ਵਿਕਦੀ ਹੈ ਅਤੇ ਇਸ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀਆਂ ਸੱਭ ਤੋਂ ਜ਼ਿਆਦਾ ਅੱਖਾਂ ਦੀ ਰੌਸ਼ਨੀ ਗਈ ਹੈ। ਅਜੇ ਵੀ ਇਸ ਪਿੰਡ ਦੀਆਂ ਲਾਸ਼ਾਂ ਹਸਪਤਾਲ ਤਰਨਤਾਰਨ ਪਈਆਂ ਜਿਨ੍ਹਾਂ ਦਾ ਸਸਕਾਰ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਨਸ਼ੇ ਸਬੰਧੀ ਰੌਲਾ ਕਾਫ਼ੀ ਚਿਰ ਤੋਂ ਪੈ ਰਿਹਾ ਸੀ ਜਿਸ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਗਰਾਊਂਡ ਪੱਧਰ ਤੇ ਨਿਰਪੱਖ ਜਾਂਚ ਕਰਵਾਈ ਜਾਵੇ ਕਿਉਂਕਿ ਨਾਜਾਇਜ਼ ਸ਼ਰਾਬ ਰਾਹੀਂ ਕਰੋੜਾਂ ਰੁਪਏ ਦਾ ਕਾਰੋਬਾਰ ਹੋ ਰਿਹਾ ਹੈ ਜਿਸ ਦੀ ਤਹਿ ਤਕ ਜਾਣਾ ਜ਼ਰੂਰੀ ਹੈ।

PhotoPhoto

ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਮਾਫ਼ੀਆ ਸਰਗਨੇ ਤੇ ਪਰਚੇ ਦਰਜ ਕੀਤੇ ਜਾਣ, ਮ੍ਰਿਤਕਾਂ ਦੇ ਪ੍ਰਵਾਰਾਂ ਨੂੰ 25-25 ਲੱਖ ਦੀ ਗ੍ਰਾਂਟ ਦਿਤੀ ਜਾਵੇ, ਅਤੇ ਇਕ-ਇਕ ਜੀਅ ਨੂੰ ਨੌਕਰੀ ਦਿਤੀ ਜਾਵੇ। ਇਸ ਮੌਕੇ ਬਲਰਾਜ ਸਿੰਘ ਇੰਚ: ਜੰਡਿਆਲਾ, ਬਲਰਾਜ ਸਿੰਘ, ਬੀਬੀ ਅਮਰਜੀਤ ਕੌਰ, ਬਾਬਾ ਗੁਰਜੀਤ ਸਿੰਘ, ਦਿਲਾਵਰ ਸਿੰਘ, ਕੁਲਵੰਤ ਸਿੰਘ, ਅਮਰਿੰਦਰ ਸਿੰਘ,ਜਗਦੀਸ਼ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement