ਫੌਜ ਦਾ ਹੈਲੀਕਾਪਟਰ ਕ੍ਰੈਸ਼ ਹੋਣ ਦੀ ਘਟਨਾ 'ਤੇ ਮੁੱਖ ਮੰਤਰੀ ਨੇ ਜਤਾਈ ਚਿੰਤਾ, ਕੀਤਾ ਟਵੀਟ
Published : Aug 3, 2021, 2:03 pm IST
Updated : Aug 3, 2021, 2:03 pm IST
SHARE ARTICLE
Helicopter crash in Pathankot
Helicopter crash in Pathankot

ਅੱਜ ਸਵੇਰੇ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਵਿਖੇ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਅਤੇ ਰਣਜੀਤ ਸਾਗਰ ਡੈਮ ਵਿਚ ਡਿੱਗ ਗਿਆ।

ਚੰਡੀਗੜ੍ਹ: ਅੱਜ ਸਵੇਰੇ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਵਿਖੇ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਅਤੇ ਰਣਜੀਤ ਸਾਗਰ ਡੈਮ ਵਿਚ ਡਿੱਗ ਗਿਆ। ਮਿਲੀ ਜਾਣਕਾਰੀ ਅਨੁਸਾਰ ਹਾਦਸੇ ਮੌਕੇ ਹੈਲੀਕਾਪਟਰ ਵਿਚ ਪਾਇਲਟ ਅਤੇ ਸਹਿ-ਪਾਇਲਟ ਸਵਾਰ ਸਨ ਹਾਲਾਂਕਿ ਦੋਵੇਂ ਸੁਰੱਖਿਅਤ ਹਨ।

Helicopter crash in PathankotHelicopter crash in Pathankot

 

ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਲੀਕਾਪਟਰ ਕ੍ਰੈਸ਼ ਹੋਣ 'ਤੇ ਚਿੰਤਾ ਪ੍ਰਗਟਾਈ। ਉਹਨਾਂ ਟਵੀਟ ਕਰ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।

TweetTweet

 

ਮੁੱਖ ਮੰਤਰੀ ਨੇ ਲਿਖਿਆ, ‘ਪਠਾਨਕੋਟ ਦੇ ਰਣਜੀਤ ਸਾਗਰ ਡੈਮ ਵਿਖੇ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋਣ ਦੀ ਖਬਰ ਤੋਂ ਚਿੰਤਤ ਹਾਂ। ਜ਼ਿਲ੍ਹਾ ਪ੍ਰਸ਼ਾਸਨ ਨੇ ਟੀਮਾਂ ਨੂੰ ਮੌਕੇ 'ਤੇ ਭੇਜਿਆ ਹੈ ਅਤੇ ਬਚਾਅ ਕਾਰਜ ਜਾਰੀ ਹਨ’।

Helicopter crash in PathankotHelicopter crash in Pathankot

 

ਦੱਸ ਦਈਏ ਕਿ ਇਹ ਹਾਦਸਾ ਅੱਜ ਸਵੇਰੇ 10.20 ਵਜੇ ਵਾਪਰਿਆ। 254 ਆਰਮੀ ਏਵੀਏਸ਼ਨ ਦਾ ਇਹ ਹੈਲੀਕਾਪਟਰ ਟ੍ਰੇਨਿੰਗ ਉਡਾਨ ’ਤੇ ਸੀ ਅਤੇ ਇਸ ਦੇ ਪਾਇਲਟ ਨੂੰ ਘੱਟ ਉਚਾਈ ’ਤੇ ਉਡਾਨ ਭਰਨ ਦੀ ਸਿਖਲਾਈ ਦਿੱਤੀ ਜਾ ਰਹੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement