ਸਰਕਾਰ ਨੂੰ ਘੇਰਨ ਦੀ ਰਣਨੀਤੀ ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਨੇਤਾਵਾਂ ਨੂੰ ਨਾਸ਼ਤੇ ਤੇ ਬੁਲਾਇਆ
Published : Aug 3, 2021, 12:15 am IST
Updated : Aug 3, 2021, 12:15 am IST
SHARE ARTICLE
image
image

ਸਰਕਾਰ ਨੂੰ ਘੇਰਨ ਦੀ ਰਣਨੀਤੀ ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਨੇਤਾਵਾਂ ਨੂੰ ਨਾਸ਼ਤੇ ਤੇ ਬੁਲਾਇਆ

ਨਵੀਂ ਦਿੱਲੀ, 2 ਅਗੱਸਤ : ਪੈਗਾਸਸ ਜਾਸੂਸੀ ਮਾਮਲੇ ’ਤੇ ਚਰਚਾ ਦੀ ਮੰਗ ਕਰ ਰਹੇ ਵਿਰੋਧੀ ਦਲਾਂ ਦੇ ਹੰਗਾਮੇ ਕਾਰਨ ਸੰਸਦ ’ਚ ਬਣੇ ਰੇੜਕੇ ਦਰਮਿਆਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਾਸ਼ਤੇ ’ਤੇ ਸੱਦਿਆ ਹੈ। ਸੂਤਰਾਂ ਅਨੁਸਾਰ, ਰਾਹੁਲ ਨੇ ਕਾਂਸਟੀਟਿਊਸ਼ਨ ਕਲੱਬ ’ਚ ਸਵੇਰੇ 9.45 ਵਜੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਾਸ਼ਤੇ ’ਤੇ ਸੱਦਿਆ ਹੈ ਤਾਂ ਕਿ ਪੈਗਾਸਸ ਮਾਮਲੇ ’ਤੇ ਸਰਕਾਰ ਨੂੰ ਅੱਗੇ ਘੇਰਨ ਅਤੇ ਦਬਾਅ ਬਣਾਉਣ ਦੀ ਰਣਨੀਤੀ ’ਤੇ ਚਰਚਾ ਕੀਤੀ ਜਾ ਸਕੇ। ਸੂਤਰਾਂ ਨੇ ਦਸਿਆ ਕਿ ਇਸ ’ਚ ਦਰਮੁਕ, ਸ਼ਿਵ ਸੈਨਾ, ਰਾਜਦ, ਖੱਬੇ ਪੱਖੀ ਦਲਾਂ, ਤਿ੍ਰਣਮੂਲ ਕਾਂਗਰਸ ਅਤੇ ਕਈ ਹੋਰ ਵਿਰੋਧੀ ਦਲ ਦੇ ਨੇਤਾਵਾਂ ਨੂੰ ਸੱਦਿਆ ਗਿਆ ਹੈ। ਇਸ ’ਚ ਦੋਹਾਂ ਸਦਨਾਂ ਦੇ ਵਿਰੋਧੀ ਦਲ ਦੇ ਨੇਤਾ ਅਤੇ ਸੰਸਦ ਮੈਂਬਰ ਸ਼ਾਮਲ ਹੋ ਸਕਦੇ ਹਨ। 
ਰਾਹੁਲ ਗਾਂਧੀ ਨੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਅਜਿਹੇ ਸਮੇਂ ਨਾਸ਼ਤੇ ’ਤੇ ਬੁਲਾਇਆ ਹੈ, ਜਦੋਂ ਪੈਗਾਸਸ ਅਤੇ ਕੁੱਝ ਹੋਰ ਮੁੱਦਿਆਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੰਸਦ ਦੇ ਦੋਹਾਂ ਸਦਨਾਂ ’ਚ ਰੇੜਕਾ ਬਣਿਆ ਹੋਇਆ ਹੈ। 19 ਜੁਲਾਈ ਤੋਂ ਮਾਨਸੂਨ ਸੈਸ਼ਨ ਸ਼ੁਰੂ ਹੋਇਆ ਸੀ ਪਰ ਹੁਣ ਤਕ ਦੋਹਾਂ ਸਦਨਾਂ ਦੀ ਕਾਰਵਾਈ ਰੁਕੀ ਰਹੀ ਹੈ। ਵਿਰੋਧੀ ਦਲਾਂ ਦਾ ਕਹਿਣਾ ਹੈ ਕਿ ਪੈਗਾਸਸ ਜਾਸੂਸੀ ਮੁੱਦੇ ’ਤੇ ਪਹਿਲਾਂ ਚਰਚਾ ਕਰਵਾਉਣ ਲਈ ਸਰਕਾਰ ਦੇ ਤਿਆਰ ਹੋਣ ਦੇ ਬਾਅਦ ਤੋਂ ਹੀ ਸੰਸਦ ’ਚ ਰੇੜਕਾ ਖ਼ਤਮ ਹੋਵੇਗਾ।     (ਏਜੰਸੀ)    

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement