ਨਵਾਂਸ਼ਹਿਰ 'ਚ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠ ਦੱਬੇ ਮਾਂ-ਪੁੱਤ 

By : KOMALJEET

Published : Aug 3, 2023, 1:36 pm IST
Updated : Aug 3, 2023, 1:36 pm IST
SHARE ARTICLE
Punjab News
Punjab News

ਜ਼ਖ਼ਮੀ ਹਾਲਤ ਵਿਚ ਕਰਵਾਇਆ ਗਿਆ ਹਸਪਤਾਲ ਦਾਖ਼ਲ 

ਨਵਾਂਸ਼ਹਿਰ : ਇਥੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਨੇੜੇ ਇਕ ਗਰੀਬ ਪ੍ਰਵਾਰ 'ਤੇ ਦੁੱਖਾਂ ਦਾ ਪਹਾੜ ਡਿੱਗ ਪਿਆ। ਅੱਧੀ ਰਾਤ ਨੂੰ ਘਰ 'ਚ ਸੁੱਤੀ ਹੋਈ ਮਾਂ ਅਤੇ ਕੁਝ ਮਹੀਨਿਆਂ ਦੇ ਬੱਚੇ 'ਤੇ ਛੱਤ ਡਿੱਗ ਗਈ। ਦੋਵਾਂ ਜ਼ਖ਼ਮੀਆਂ ਨੂੰ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦਾਖ਼ਲ ਕਰਵਾਇਆ।

ਇਹ ਵੀ ਪੜ੍ਹੋ: ਦੁਬਈ ’ਚ ਭਾਰਤੀ ਪ੍ਰਵਾਸੀ ਦੀ ਲੱਗੀ 45 ਕਰੋੜ ਰੁਪਏ ਦੀ ਲਾਟਰੀ

ਚੰਡੀਗੜ੍ਹ ਰੋਡ 'ਤੇ ਸਥਿਤ ਹਸਪਤਾਲ ਵਿਚ ਜ਼ੇਰੇ ਇਲਾਜ ਲੜਕੀ ਜੋਤੀ ਨੇ ਦਸਿਆ ਕਿ ਉਹ ਤਿੰਨ ਭੈਣਾਂ ਅਤੇ ਇਕ ਭਰਾ ਅਤੇ ਮਾਂ ਨਾਲ ਇਕੋ ਘਰ ਵਿਚ ਰਹਿੰਦੀ ਹੈ। ਜਦਕਿ ਉਸ ਦਾ ਪਤੀ ਵਿਦੇਸ਼ ਵਿਚ ਰਹਿੰਦਾ ਹੈ। ਉਸ ਨੇ ਦਸਿਆ ਕਿ ਉਸ ਦੇ ਪਿਤਾ ਚਿਰੰਜੀਵ ਲਾਲ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਗਈ ਸੀ। ਜਿਸ ਕਾਰਨ ਭੈਣਾਂ ਰਲ ਕੇ ਕੰਮ ਕਰਦੀਆਂ ਹਨ ਅਤੇ ਅਪਣੇ ਘਰ ਦਾ ਗੁਜ਼ਾਰਾ ਕਰਦਿਆਂ ਹਨ।

ਇਹ ਵੀ ਪੜ੍ਹੋ: ਦੂਜਾ ਵਿਆਹ ਕਰਨ ਵਾਲੇ ਪਤੀ ਨੂੰ ਰੱਖਣਾ ਪਵੇਗਾ ਪਹਿਲੀ ਪਤਨੀ ਦਾ ਖ਼ਿਆਲ : ਕਲਕੱਤਾ ਹਾਈ ਕੋਰਟ 

ਉਨ੍ਹਾਂ ਦਸਿਆ ਕਿ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਉਨ੍ਹਾਂ ਦੀ ਛੱਤ 'ਚ ਬਰਸਾਤ ਦਾ ਪਾਣੀ ਜਮ੍ਹਾ ਹੋ ਗਿਆ ਸੀ। ਜਿਸ ਕਾਰਨ ਘਰ ਦੀ ਛੱਤ 'ਚ ਤਰੇੜਾਂ ਆਉਣ ਲੱਗ ਪਈਆਂ ਅਤੇ ਬੀਤੀ ਰਾਤ ਜਦੋਂ ਉਹ ਅਤੇ ਉਸ ਦਾ ਕੁਝ ਮਹੀਨਿਆਂ ਦਾ ਪੁੱਤਰ ਅੰਦਰ ਬੈੱਡ 'ਤੇ ਸੁੱਤੇ ਪਏ ਸਨ ਤਾਂ ਅਚਾਨਕ ਮਕਾਨ ਦੀ ਛੱਤ ਡਿੱਗ ਗਈ, ਜਿਸ ਕਾਰਨ ਉਸ ਦੇ ਸਿਰ ਅਤੇ ਬਾਂਹ 'ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦਾ ਲੜਕਾ ਬੇਹੋਸ਼ ਹੋ ਗਿਆ।

ਆਵਾਜ਼ ਸੁਣ ਕੇ ਉਸ ਦੇ ਦੂਜੇ ਕਮਰੇ ਅਤੇ ਵਰਾਂਡੇ 'ਚ ਸੁੱਤੇ ਪਏ ਪ੍ਰਵਾਰਕ ਜੀਆਂ ਨੇ ਉਨ੍ਹਾਂ ਨੂੰ ਤੁਰਤ ਸਿਵਲ ਹਸਪਤਾਲ ਨਵਾਂਸ਼ਹਿਰ ਪਹੁੰਚਾਇਆ। ਜਿਥੇ ਉਨ੍ਹਾਂ ਨੂੰ ਮੁਢਲੀ ਸਹਾਇਤਾ ਦੇਣ ਮਗਰੋਂ ਕਿਸੇ ਹੋਰ ਹਸਪਤਾਲ ਲਿਜਾਣ ਲਈ ਕਿਹਾ ਗਿਆ। ਪੀੜਤ ਪ੍ਰਵਾਰ ਦਾ ਕਹਿਣਾ ਹੈ ਕਿ ਇਸ ਮਗਰੋਂ ਜ਼ਖ਼ਮੀਆਂ ਨੂੰ ਤੁਰਤ ਨੇੜਲੇ ਨਿਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਜਿਥੇ ਡਾਕਟਰ ਨੇ ਗੰਭੀਰਤਾ ਨਾਲ ਉਸ ਦਾ ਇਲਾਜ ਸ਼ੁਰੂ ਕਰ ਦਿਤਾ। ਪੀੜਤ ਪ੍ਰਵਾਰ ਨੇ ਸਰਕਾਰ ਤੋਂ ਉਨ੍ਹਾਂ ਦੀ ਆਰਥਿਕ ਮਦਦ ਕਰਦੇ ਹੋਏ ਮਕਾਨ ਦੀ ਛੱਤ ਦੀ ਮੁਰੰਮਤ ਕਰਨ ਦੀ ਅਪੀਲ ਕੀਤੀ ਹੈ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement