Punjab News : CM ਭਗਵੰਤ ਮਾਨ ਨੂੰ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣਾ ਪੰਜਾਬ ਨਾਲ ਧੱਕਾ : ਹਰਚੰਦ ਸਿੰਘ ਬਰਸਟ
Published : Aug 3, 2024, 4:28 pm IST
Updated : Aug 3, 2024, 4:28 pm IST
SHARE ARTICLE
Harchand Singh Burst
Harchand Singh Burst

ਕੇਂਦਰ ਸਰਕਾਰ ਨੇ CM ਮਾਨ ਨੂੰ ਪੈਰਿਸ ਓਲਪਿੰਕ ਵਿੱਚ ਜਾਣ ਦੀ ਇਜਾਜ਼ਤ ਨਾ ਦੇ ਕੇ ਜਿੱਥੇ ਪੰਜਾਬ ਦੇ 3 ਕਰੋੜ ਲੋਕਾਂ ਨਾਲ ਧੱਕਾ ਕੀਤਾ

Punjab News : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣ ਦੀ ਸਖ਼ਤ ਸ਼ਬਦਾ ਵਿੱਚ ਨਿਖੇਧੀ ਕੀਤੀ ਹੈ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੈਰਿਸ ਓਲਪਿੰਕ ਵਿੱਚ ਜਾਣ ਦੀ ਇਜਾਜ਼ਤ ਨਾ ਦੇ ਕੇ ਜਿੱਥੇ ਪੰਜਾਬ ਦੇ 3 ਕਰੋੜ ਲੋਕਾਂ ਨਾਲ ਧੱਕਾ ਕੀਤਾ ਹੈ, ਉੱਥੇ ਹੀ ਲੋਕਾਂ ਦੀਆਂ ਭਾਵਨਾਵਾਂ ਨਾਲ ਵੀ ਖਿਲਵਾੜ ਕੀਤਾ ਹੈ, ਕਿਉਂਕਿ ਭਾਰਤ ਦੇਸ਼ ਦੀ ਹਾਕੀ ਟੀਮ ਵਿੱਚ ਜਿਆਦਾਤਰ ਖਿਡਾਰੀ ਪੰਜਾਬ ਦੇ ਹਨ। ਇਹ ਸੰਵਿਧਾਨਕ ਤੌਰ 'ਤੇ ਚੁਣੇ ਗਏ ਵਿਅਕਤੀ ਦੇ ਮੂਲ ਅਧਿਕਾਰਾਂ 'ਤੇ ਰੋਕ ਲਾਉਣ ਦੇ ਬਰਾਬਰ ਹੈ। ਜਦਕਿ ਆਮ ਆਦਮੀ ਪਾਰਟੀ ਦੇ ਕਾਰਜਾਂ ਨੂੰ ਦੇਖ ਕੇ ਹੀ ਦਿੱਲੀ ਅਤੇ ਪੰਜਾਬ ਦੇ ਲੋਕਾਂ ਨੇ ਆਪ ਨੂੰ ਭਾਰੀ ਬਹੁਮਤ ਨਾਲ ਸੱਤਾ ਦੀ ਵਾਗਡੌਰ ਸੌਂਪੀ ਹੈ।

ਬਰਸਟ ਨੇ ਕਿਹਾ ਕਿ ਅੰਤਰਰਾਸ਼ਟਰੀ ਪਧੱਰ 'ਤੇ ਜਾਣ ਤੋਂ ਆਪ ਦੇ ਆਗੂਆਂ ਨੂੰ ਰੋਕਣਾ ਕੋਈ ਨਵੀਂ ਗੱਲ ਨਹੀਂ ਹੈ। ਇਸ ਤੋਂ ਪਹਿਲਾ ਵੀ ਮੋਦੀ ਸਰਕਾਰ ਨੇ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿੰਗਾਪੁਰ ਦੌਰੇ 'ਤੇ ਜਾਣ ਦੀ ਮਨਜੂਰੀ ਨਹੀਂ ਦਿੱਤੀ ਸੀ, ਜੋ ਕਿ ਉੱਥੇ ਦੇ ਵਿਦਿਅਕ ਸਿਸਟਮ ਨੂੰ ਸਟੱਡੀ ਕਰਨ ਲਈ ਜਾਣਾ ਚਾਹੁੰਦੇ ਸੀ। 

ਪੈਰਿਸ ਓਲੰਪਿਕ ਵਿੱਚ ਦੇਸ਼ ਦੀ ਹਾਕੀ ਟੀਮ ਵੱਲੋਂ ਜਿੱਤਾਂ ਦਾ ਦੌਰ ਜਾਰੀ ਹੈ ਅਤੇ ਹਾਕੀ ਟੀਮ ਵਿੱਚ ਜ਼ਿਆਦਾਤਰ ਪੰਜਾਬ ਦੇ ਖਿਡਾਰੀ ਹਨ। ਪਰ ਫਿਰ ਵੀ ਭਗਵੰਤ ਸਿੰਘ ਮਾਨ ਨੂੰ ਹਾਕੀ ਟੀਮ ਦਾ ਹੌਂਸਲਾ ਵਧਾਉਣ ਲਈ ਪੈਰਿਸ ਜਾਣ ਤੋਂ ਰੋਕਣਾ ਪੰਜਾਬ ਨਾਲ ਇੱਕ ਹੋਰ ਵਿਤਕਰਾ ਪ੍ਰਗਟ ਕਰਦਾ ਹੈ। ਜਦਕਿ ਉਹ ਆਪਣੇ ਖਰਚੇ ਤੇ ਪੈਰਿਸ ਓਲੰਪਿਕ ਵਿੱਚ ਜਾਣਾ ਚਾਹੁੰਦੇ ਸਨ।

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਇਸ ਤੋਂ ਪਹਿਲਾ 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨਾ, ਹੜ੍ਹਾਂ ਕਾਰਨ ਪੰਜਾਬ ਦੇ ਕਿਸਾਨਾਂ-ਮਜਦੂਰਾਂ ਨੂੰ ਮੁਆਵਜਾ ਨਾ ਦੇਣਾ, ਪੰਜਾਬ ਦੇ ਕਿਸਾਨਾਂ-ਮਜਦੂਰਾਂ ਨੂੰ ਦਿੱਲੀ ਜਾਣ ਤੋਂ ਰੋਕਣਾ, ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ ਤੇ ਹੈਲਥ ਮਿਸ਼ਨ ਫੰਡ ਰੋਕਣਾ ਅਤੇ ਹੁਣ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਕੋਈ ਵੀ ਮਦਦ ਨਾ ਦੇਣਾ ਦੇਸ਼ ਦੇ ਪ੍ਰਧਾਨਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਅਤੇ ਪੰਜਾਬੀਅਤ ਨਾਲ ਨਫ਼ਰਤ ਨੂੰ ਪ੍ਰਗਟ ਕਰਦਾ ਹੈ। ਕੇਂਦਰ ਸਰਕਾਰ ਦੀ ਇਨ੍ਹਾਂ ਕਾਰਗੁਜਾਰੀਆਂ ਕਰਕੇ ਹੀ ਲੋਕ ਭਾਜਪਾ ਤੋਂ ਤੰਗ ਆ ਗਏ ਹਨ ਅਤੇ ਦਿਨੋਂ-ਦਿਨ ਭਾਜਪਾ ਦਾ ਗ੍ਰਾਫ ਹੇਠਾ ਆਉਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨਮੰਤਰੀ ਪੰਜਾਬੀਆਂ ਨਾਲ ਵਿਤਕਰੇ ਕਰਨੇ ਬੰਦ ਕਰਨ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement