2019 'ਚ ਕੇਂਦਰੀ ਹਥਿਆਰਬੰਦ ਪੁਲਿਸ ਬਲ ਦੇ 36 ਜਵਾਨਾਂ ਨੇ ਕੀਤੀ ਖ਼ੁਦਕੁਸ਼ੀ
Published : Sep 3, 2020, 2:02 am IST
Updated : Sep 3, 2020, 2:02 am IST
SHARE ARTICLE
image
image

2019 'ਚ ਕੇਂਦਰੀ ਹਥਿਆਰਬੰਦ ਪੁਲਿਸ ਬਲ ਦੇ 36 ਜਵਾਨਾਂ ਨੇ ਕੀਤੀ ਖ਼ੁਦਕੁਸ਼ੀ

ਨਵੀਂ ਦਿੱਲੀ, 2 ਸਤੰਬਰ : ਰਾਸ਼ਟਰੀ ਅਪਰਾਧ ਰੀਕਾਰਡ ਬਿਊਰੋ (ਐੱਨ.ਸੀ.ਆਰ.ਬੀ.) ਦੇ ਤਾਜ਼ਾ ਅੰਕੜਿਆਂ ਅਨੁਸਾਰ 2019 'ਚ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਆਉਣ ਵਾਲੇ ਹਥਿਆਰਬੰਦ ਪੁਲਿਸ ਬਲਾਂ ਦੇ 36 ਜਵਾਨਾਂ ਨੇ ਖ਼ੁਦਕੁਸ਼ੀ ਕਰ ਲਈ। 6 ਸਾਲਾਂ 'ਚ ਅਜਿਹੀਆਂ ਕੁਲ 433 ਘਟਨਾਵਾਂ ਹੋਈਆਂ ਹਨ। ਅੰਕੜਿਆਂ ਅਨੁਸਾਰ 6 ਸਾਲ ਦੌਰਾਨ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀ.ਏ.ਪੀ.ਐੱਫ.) ਦੇ 433 ਕਰਮੀਆਂ ਨੇ ਖ਼ੁਦਕੁਸ਼ੀ ਕੀਤੀ। ਸਾਲ 2018 'ਚ ਸਭ ਤੋਂ ਘੱਟ 28 ਅਜਿਹੇ ਮਾਮਲੇ ਦਰਜ ਕੀਤੇ ਗਏ, ਜਦੋਂ ਕਿ 2014 'ਚ ਸਭ ਤੋਂ ਵੱਧ 175 ਮਾਮਲੇ ਸਾਹਮਣੇ ਆਏ। ਸਾਲ 2017 'ਚ ਅਜਿਹੀਆਂ ਘਟਨਾਵਾਂ ਦੀ ਗਿਣਤੀ 60 ਸੀ, ਜਦੋਂ ਕਿ 2016 'ਚ 74 ਅਤੇ 2015 'ਚ 60 ਸੀ।
ਗ੍ਰਹਿ ਮੰਤਰਾਲੇ ਦੇ ਪ੍ਰਸ਼ਾਸਨਿਕ ਕੰਟਰੋਲ 'ਚ ਆਉਣ ਵਾਲੇ ਸੀ.ਏ.ਪੀ.ਐੱਫ. 'ਚ 7 ਕੇਂਦਰੀ ਸੁਰੱਖਿਆ ਬਲ ਸ਼ਾਮਲ ਹਨ। ਇਸ 'ਚ ਆਸਾਮ ਰਾਈਫਲਜ਼ ਤੋਂ ਇਲਾਵਾ ਸਰਹੱਦੀ ਸੁਰੱਖਿਆ ਬਲ, ਕੇਂਦਰੀ ਰਿਜ਼ਰਵ ਪੁਲਿਸ ਬਲ, ਕੇਂਦਰੀ ਉਦਯੋਗਿਕ ਸੁਰੱਖਿਆ ਬਲ, ਭਾਰਤ-ਤਿੱਬਤ ਸਰਹੱਦੀ ਪੁਲਿਸ ਬਲ, ਹਥਿਆਰਬੰਦ ਸਰਹੱਦੀ ਬਲ ਅਤੇ ਰਾਸ਼ਟਰੀ ਸੁਰੱਖਿਆ ਗਾਰਡ ਸ਼ਾਮਲ ਹਨ। ਐੱਨ.ਸੀ.ਆਰ.ਬੀ. ਨੇ ਕਿਹਾ ਕਿ ਇਕ ਜਨਵਰੀ 2019 ਨੂੰ ਸੀ.ਏ.ਪੀ.ਐੱਫ. 'ਚ 9,23,800 ਕਰਮੀ ਸਨ। ਇਹ ਬਲ ਸਰਹੱਦਾਂ ਦੀ ਸੁਰੱਖਿਆ ਤੋਂ ਇਲਾਵਾ ਅੰਦਰੂਨੀ ਸੁਰੱਖਿਆ ਬਣਾਏ ਰਖਣ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ 'ਤੇ ਰੋਕ ਲਗਾਉਣ 'ਚ ਕੇਂਦਰ ਅਤੇ ਰਾਜ ਸਰਕਾਰਾਂ ਦੀ ਮਦਦ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਐੱਨ.ਸੀ.ਆimageimageਰ.ਬੀ. ਨੇ ਖ਼ੁਦਕੁਸ਼ੀ ਦੇ ਮਾਮਲਿਆਂ ਦਾ ਪੂਰਾ ਵੇਰਵਾ ਨਹੀਂ ਦਿਤਾ। (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement