ਡਾ. ਕਰਮਜੀਤ ਸਿੰਘ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਪਹਿਲੇ VC ਨਿਯੁਕਤ
Published : Sep 3, 2020, 6:01 pm IST
Updated : Sep 3, 2020, 6:01 pm IST
SHARE ARTICLE
Dr. Karamjeet Singh
Dr. Karamjeet Singh

ਡਾ. ਕਰਮਜੀਤ ਨੇ ਅੱਜ ਆਪਣਾ ਅਹੁਦਾ ਸੰਭਾਲਿਆ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਡਾ: ਕਰਮਜੀਤ ਸਿੰਘ ਨੂੰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦਾ ਪਹਿਲਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ, ਜਿਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲ ਤੱਕ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣੇ ਰਹਿਣਗੇ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਵਾਈਸ ਚਾਂਸਲਰ ਦੀ ਨਿਯੁਕਤੀ ਸਬੰਧੀ ਨਿਯਮ ਤੇ ਸ਼ਰਤਾਂ ਵੱਖਰੇ ਤੌਰ 'ਤੇ ਨੋਟੀਫਾਈ ਕੀਤੀਆਂ ਜਾਣਗੀਆਂ।

Punjab GovtPunjab Govt

ਬੁਲਾਰੇ ਨੇ ਦੱਸਿਆ ਕਿ ਅਕਾਦਮਿਕ ਖੇਤਰ ਵਿੱਚ ਐਮ.ਕਾਮ ਅਤੇ ਪੀ.ਐਚਡੀ (ਵਿੱਤ) ਦੀ ਡਿਗਰੀ ਹਾਸਲ ਡਾ. ਕਰਮਜੀਤ ਸਿੰਘ ਇੱਕ ਉੱਘੇ ਸਿੱਖਿਆ ਸ਼ਾਸਤਰੀ , ਯੋਗ ਪ੍ਰਸ਼ਾਸਕ ਹਨ, ਜਿਨ੍ਹਾਂ ਕੋਲ ਅਧਿਆਪਨ ਅਤੇ ਖੋਜ ਦਾ 34 ਸਾਲ ਤਜਰਬਾ ਹੈ। ਉਹ 30 ਸਤੰਬਰ, 2018 ਤੋਂ ਹੁਣ ਤੱਕ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਬਤੌਰ ਰਜਿਸਟਰਾਰ ਕੰਮ ਕਰ ਰਹੇ ਸਨ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਹੁੰਦਿਆਂ ਉਹ ਵੱਖ ਵੱਖ ਪ੍ਰਸ਼ਾਸਨਿਕ ਆਸਾਮੀਆਂ ਤੇ ਕੰਮ ਕਰ ਚੁੱਕੇ ਹਨ ਅਤੇ ਉਹ ਯੂ.ਜੀ.ਸੀ ਮਾਹਰ ਕਮੇਟੀ ਦੇ ਮੈਂਬਰ ਵੀ ਰਹੇ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਕਰਮਜੀਤ ਸਿੰਘ ਇੰਡੀਅਨ ਅਕਾਊਂਟਿੰਗ ਐਸੋਸੀਏਸ਼ਨ(2017-18) ਦੇ ਪ੍ਰਧਾਨ ਵੀ ਰਹੇ ਅਤੇ ਇੰਡੀਅਨ ਕਾਮਰਸ ਐਸੋਸੀਏਸ਼ਨ ਵਲੋਂ 14 ਅਕਤੂਬਰ, 2017 ਨੂੰ ਜੈਪੁਰ ਵਿਖੇ ਉਨ੍ਹਾਂ ਨੂੰ ਸਰਵੋਤਮ ਬਿਜ਼ਨਸ ਅਕਾਦਮਿਕ ਐਵਾਰਡ 2017 ਨਾਲ ਨਵਾਜ਼ਿਆ ਗਿਆ। ਉਹ  ਹੋਰ ਵੱਖ ਵੱਖ ਪ੍ਰਸ਼ਾਸਨਿਕ ਤੇ ਅਕਾਦਮਿਕ ਵਿਸ਼ੇਸ਼ਤਾਵਾਂ ਦੇ ਮਾਲਕ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement