ਨਸ਼ਿਆਂ ਲਈ ਪੈਸੇ ਨਾ ਮਿਲਣ 'ਤੇ ਨਸ਼ੇੜੀ ਪੁੱਤ ਦਾ ਕਾਰਨਾਮਾ, ਘਰ ਨੂੰ ਲਗਾਈ ਅੱਗ, ਸਮਾਨ ਸੜ ਕੇ ਸੁਆਹ
Published : Sep 3, 2022, 6:36 pm IST
Updated : Sep 3, 2022, 6:36 pm IST
SHARE ARTICLE
photo
photo

ਪੀੜਤ ਮਾਂ ਦਾ ਰੋ-ਰੋ ਬੁਰਾ ਹਾਲ

 

ਗੁਰਦਾਸਪੁਰ: ਨਸ਼ਿਆਂ ਦੀ ਪੂਰਤੀ ਲਈ ਨਸ਼ੇੜੀ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ ਅਤੇ ਉਹ ਆਪਣਿਆਂ ਦਾ ਨੁਕਸਾਨ ਕਰਨ ਤੋਂ ਗੁਰੇਜ਼ ਨਹੀਂ ਕਰਦਾ। ਅਜਿਹਾ ਇਕ ਮਾਮਲਾ ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਕਾਦੀਆ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਨਸ਼ੇੜੀ ਨੇ ਨਸ਼ੇ ਦੀ ਪੂਰਤੀ ਨੂੰ ਲੈ ਕੇ ਸ਼ਰਮਨਾਕ ਕਾਰਾ ਕੀਤਾ ਹੈ।

ਦਰਅਸਲ ਨਸ਼ਿਆਂ ਲਈ ਪੁੱਤ ਨੇ ਆਪਣੀ ਮਾਂ ਕੋਲੋਂ ਪੈਸੇ ਮੰਗੇ ਸਨ। ਮਾਂ ਵਲੋਂ ਪੈਸੇ ਨਾ ਦੇਣ ਕਾਰਨ ਗੁੱਸੇ ਵਿੱਚ ਆਏ ਨਸ਼ੇੜੀ ਪੁੱਤ ਨੇ ਨਸ਼ੇ ਦੀ ਹਾਲਤ ਵਿਚ ਘਰ ਅੰਦਰ ਸਿਲੰਡਰ ਨੂੰ ਅੱਗ ਲਾ ਕੇ ਘਰ ਵਿਚ ਧਮਾਕਾ ਕਰ ਦਿੱਤਾ, ਜਿਸ ਕਾਰਨ ਪੂਰਾ ਘਰ ਸੜ ਕੇ ਸੁਆਹ ਹੋ ਗਿਆ।

 ਪੀੜਤ ਮਾਂ ਨੇ ਦੱਸਿਆ ਕਿ ਉਸਦਾ ਪੁੱਤਰ ਨਸ਼ੇ ਦਾ ਆਦੀ ਹੈ। ਨਸ਼ੇ ਦੀ ਪੂਰਤੀ ਲਈ ਉਹ ਹਰ ਰੋਜ਼ ਉਸ ਕੋਲ ਪੈਸੇ ਮੰਗਦਾ ਸੀ ਪਰ ਅੱਜ ਪੈਸੇ ਨਾ ਮਿਲਣ ’ਤੇ ਉਸ ਨੇ ਲੜਾਈ ਕਰਨੀ ਸ਼ੁਰੂ ਕਰ ਦਿੱਤੀ। ਪੈਸੇ ਨਾ ਮਿਲਣ ’ਤੇ ਗੁੱਸੇ ’ਚ ਆਏ ਨਸ਼ੇੜੀ ਪੁੱਤਰ ਨੇ ਆਪਣੇ ਹੀ ਘਰ ਅੰਦਰ ਗੈਸ ਸਿਲੰਡਰ ਨੂੰ ਅੱਗ ਲਗਾ ਕੇ ਘਰ ਚ ਧਮਾਕਾ ਕਰਕੇ ਉਸ ਨੂੰ ਸਾੜ ਦਿੱਤਾ। ਧਮਾਕੇ ਕਾਰਨ ਘਰ ’ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਪੀੜਤ ਔਰਤ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਹਨਾਂ ਨਸ਼ਾ ਵੇਚਣ ਵਾਲਿਆਂ 'ਤੇ ਨਕੇਲ ਕੱਸੀ ਜਾਵੇ ਤਾਂਕਿ ਨਸ਼ੇ ਦੀ ਗ੍ਰਿਫਤ ’ਚ ਜਾਂਦੀ ਨੌਜਵਾਨੀ ਨੂੰ ਬਚਾਇਆ ਜਾ ਸਕੇ। ਓਧਰ ਪੁਲਿਸ ਵਲੋਂ ਨਸ਼ੇੜੀ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement