ਤਰਨਤਾਰਨ 'ਚ ਟਰੱਕ ਨਾਲ ਟਕਰਾਈ ਕਾਰ, ਦਰਾਣੀ-ਜਠਾਣੀ ਦੀ ਹੋਈ ਮੌਤ

By : GAGANDEEP

Published : Sep 3, 2023, 2:00 pm IST
Updated : Sep 3, 2023, 2:56 pm IST
SHARE ARTICLE
photo
photo

ਕਾਰ ਚਾਲਕ ਗੰਭੀਰ ਜ਼ਖ਼ਮੀ

 

ਤਰਨਤਾਰਨ: ਤਰਨਤਾਰਨ 'ਚ ਇਕ ਸਵਿਫਟ ਕਾਰ ਦੀ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ। ਹਾਦਸੇ 'ਚ ਕਾਰ 'ਚ ਬੈਠੀ ਦਰਾਣੀ-ਜਠਾਣੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਕਾਰ ਚਲਾ ਰਹੇ ਵਿਅਕਤੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਗਲਤ ਪਲਾਸਟਿਕ ਸਰਜਰੀ ਕਾਰਨ ਅਰਜਨਟੀਨਾ ਦੀ ਮਸ਼ਹੂਰ ਅਦਾਕਾਰਾ ਸਿਲਵੀਨਾ ਲੂਨਾ ਦਾ ਦਿਹਾਂਤ 

ਹਾਦਸਾ ਤਰਨਤਾਰਨ ਦੀ ਪੱਟੀ ਦੇ ਝੰਡੋਕੇ ਸਰਹਾਲੀ ਨੇੜੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪਰਿਵਾਰ ਤਰਨਤਾਰਨ ਦੇ ਪਿੰਡ ਲੋਹਕਾ ਤੋਂ ਅੰਮ੍ਰਿਤਸਰ ਦੇ ਸ਼ਹੀਦਾਂ ਸਾਹਿਬ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਇਆ ਸੀ। ਪਰਿਵਾਰ ਅਜੇ ਝੰਡੋਕੇ ਸਰਹਾਲੀ ਪਹੁੰਚਿਆ ਹੀ ਸੀ ਕਿ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਕਾਰ ਦਾ ਬੋਨਟ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ।

ਇਹ ਵੀ ਪੜ੍ਹੋ: ਪਟਿਆਲਾ ਜੇਲ੍ਹ ‘ਚ ਬੰਦ ਨਸ਼ਾ ਤਸਕਰ ਨਿਕਲਿਆ ISI ਏਜੰਟ, ਪਾਕਿ ਭੇਜੀ ਭਾਰਤੀ ਫੌਜ ਦੀ ਜਾਣਕਾਰੀ 

ਕਾਰ 'ਚ ਅੱਗੇ-ਪਿੱਛੇ ਬੈਠੀ ਦਰਾਣੀ-ਜਠਾਣੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਕਾਰ ਚਾਲਕ ਨੂੰ ਤੁਰੰਤ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਚੌਕੀ ਨੌਸ਼ਹਿਰਾ ਪੰਨੂਆ ਦੇ ਸਬ ਇੰਸਪੈਕਟਰ ਇਕਬਾਲ ਸਿੰਘ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜੋ ਵੀ ਦੋਸ਼ੀ ਪਾਇਆ ਗਿਆ, ਕਾਰਵਾਈ ਕੀਤੀ ਜਾਵੇਗੀ।

ਲਾਸ਼ਾਂ ਨੂੰ ਮੁਰਦਾਘਰ ਭੇਜ ਦਿੱਤਾ ਗਿਆ ਹੈ, ਜਦਕਿ ਕਾਰ ਚਾਲਕ ਨੂੰ ਇਲਾਜ ਲਈ ਨਿੱਜੀ ਹਸਪਤਾਲ ਭੇਜ ਦਿੱਤਾ ਗਿਆ ਹੈ। ਉਸ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕ ਔਰਤਾਂ ਦੀ ਪਛਾਣ ਅਮਰਜੀਤ ਕੌਰ ਅਤੇ ਮਨਪ੍ਰੀਤ ਕੌਰ ਵਜੋਂ ਹੋਈ ਹੈ। ਕਾਰ ਨੂੰ ਮ੍ਰਿਤਕ ਅਮਰਜੀਤ ਕੌਰ ਦਾ ਪਤੀ ਪਰਮਜੀਤ ਸਿੰਘ ਚਲਾ ਰਿਹਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement