ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਮਦਰੱਸਾ ਵਿਚ ਨਸ਼ਾ ਤਸਕਰ ਦਾ ਘਰ ਸੀਲ

By : GAGANDEEP

Published : Sep 3, 2023, 4:31 pm IST
Updated : Sep 3, 2023, 5:43 pm IST
SHARE ARTICLE
photo
photo

ਘਰ ਬਾਹਰ ਚਿਪਕਾਏ ਨੋਟਿਸ

 

ਸ੍ਰੀ ਮੁਕਤਸਰ ਸਾਹਿਬ: ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿਮ ਤਹਿਤ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵਲੋਂ ਵੱਖ-ਵੱਖ ਪੁਲਿਸ ਟੀਮਾਂ ਬਣਾ ਕੇ ਲੋਕਾਂ ਨੂੰ ਨਸ਼ਿਆ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਥੇ ਹੀ ਨਸ਼ੇ ਦੇ ਸੌਦਾਗਰਾਂ ਨੂੰ ਫੜ ਕੇ ਉਹਨਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਤਰਨਤਾਰਨ 'ਚ ਕਿਸਾਨਾਂ ਨੇ 'ਆਪ' ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦਾ ਕੀਤਾ ਵਿਰੋਧ

ਇਸੇ ਤਹਿਤ ਹੀ ਫਤਿਹ ਸਿੰਘ ਬਰਾੜ ਡੀ.ਐਸ.ਪੀ(ਮਲੋਟ) ਵੱਲੋਂ ਮੰਡੀ ਲੱਖੇਵਾਲੀ ਦੇ ਪਿੰਡ ਮਦਰੱਸਾ ਦੇ ਸਰਬਜੀਤ ਸਿੰਘ ਉਰਫ ਗੱਗੂ ਪੁੱਤਰ ਚੰਨਾ ਸਿੰਘ ਦੇ ਘਰ ਦੇ ਬਾਹਰ ਘਰ ਨੂੰ ਸੀਲ ਕਰਨ ਸਬੰਧੀ ਨੋਟਿਸ ਲਾਇਆ ਗਿਆ। ਇਸ ਮੌਕੇ ਡੀ.ਐਸ.ਪੀ ਮਲੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਵੱਲੋ ਨਸ਼ਿਆ ਖਿਲਾਫ਼ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ: ’ਖੇਡਾਂ ਵਤਨ ਪੰਜਾਬ ਦੀਆਂ-2023’: ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲ੍ਹੇ 'ਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰ  

ਜਿਸ ਤਹਿਤ ਜੋ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਹਨ ਜਾਂ ਜਿਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਨਸ਼ੇ ਫੜ੍ਹੇ ਗਏ ਅਤੇ ਉਨਾਂ 'ਤੇ ਮੁਕੱਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਦੀਆਂ ਪ੍ਰੋਪਟੀ ਦੇ ਕਾਗਜ਼ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਨੂੰ ਭੇਜ ਕੇ ਉਸ ਪ੍ਰੋਪਟੀ ਨੂੰ ਸੀਲ ਕਰਵਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਪਿੰਡ ਮਦਰੱਸਾ ਦੇ ਸਰਬਜੀਤ ਸਿੰਘ ਉਰਫ ਗੱਗੂ ਪੁੱਤਰ ਚੰਨਾ ਸਿੰਘ ਤੋਂ ਭਾਰੀ ਮਾਤਰਾਂ ਵਿਚ ਨਸ਼ੀਲੀਆ ਗੋਲੀਆਂ ਅਤੇ ਹੋਰ ਨਸ਼ੇ ਮਿਲਣ 'ਤੇ ਉਸ ਖਿਲਾਫ ਮੁਕੱਦਮਾ ਦਰਜ ਕਰਕੇ ਘਰ ਨੂੰ ਕੰਪੀਟੈਂਟ ਅਥਾਰਟੀ ਦਿੱਲੀ ਦੇ ਤਹਿਤ ਸੀਲ ਕਰਵਾ ਕੇ ਉਸ ਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement