Amritsar News : ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ
Published : Sep 3, 2024, 5:01 pm IST
Updated : Sep 3, 2024, 5:01 pm IST
SHARE ARTICLE
Advocate Harjinder Singh Dhami
Advocate Harjinder Singh Dhami

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜੇਗਾ ਨਗਰ ਕੀਰਤਨ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਮਨੁੱਖ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਪ੍ਰੇਰਣਾ ਸਰੋਤ ਹੈ ਅਤੇ ਸਭ ਦਾ ਫ਼ਰਜ਼ ਹੈ ਕਿ ਇਸ ਮੁਬਾਰਕ ਮੌਕੇ ’ਤੇ ਗੁਰਬਾਣੀ ਆਸ਼ੇ ਅਨੁਸਾਰ ਜੀਵਨ ਬਤੀਤ ਕਰੀਏ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਮਨੁੱਖਤਾ ਨੂੰ ਸਰਬਸਾਂਝਾ ਪਾਵਨ ਗ੍ਰੰਥ ਬਖ਼ਸ਼ਿਸ਼ ਕੀਤਾ, ਜਿਸ ਦਾ ਸਥਾਨ ਪੂਰੀ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਤੇ ਨਿਰਾਲਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਕੁਰੀਤੀਆਂ ਤੋਂ ਵਰਜਦੀ ਹੈ ਅਤੇ ਸੱਚ ਦੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੰਦੀ ਹੈ। ਉਨ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਿੱਖ ਕੌਮ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ। 

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸਜੇਗਾ ਨਗਰ ਕੀਰਤਨ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਭਲਕੇ 4 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਖਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਬਾਰਕ ਮੌਕੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ।

ਉਨ੍ਹਾਂ ਦੱਸਿਆ ਕਿ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਣਗੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਣਗੇ ਅਤੇ ਸ਼ਾਮ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਵੇਗੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਅਤੇ ਖੂਬਸੂਰਤ ਦੀਪਮਾਲਾ ਵੀ ਸੰਗਤ ਲਈ ਵਿਸ਼ੇਸ਼ ਤੌਰ ’ਤੇ ਖਿੱਚ ਦਾ ਕੇਂਦਰ ਹੋਵੇਗੀ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement