Punjab News : ਪੰਜਾਬ ਵਿਧਾਨ ਸਭਾ ਵੱਲੋਂ "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024" ਸਰਬਸੰਮਤੀ ਨਾਲ ਪਾਸ
Published : Sep 3, 2024, 6:47 pm IST
Updated : Sep 3, 2024, 6:47 pm IST
SHARE ARTICLE
Chetan Singh Jaudamajra
Chetan Singh Jaudamajra

ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੇਸ਼ ਕੀਤਾ ਬਿੱਲ

Punjab News : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024" ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024 ਪੇਸ਼ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਤਹਿਤ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ, ਉਨ੍ਹਾਂ ਨੂੰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ। ਇਸ ਬਿਲ 'ਤੇ ਵਿਚਾਰ ਕਰਨ ਤੋਂ ਬਾਅਦ ਇਸ ਬਿਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement