ਕਿਸਾਨਾਂ ਨੇ ਕਾਂਗਰਸੀ ਆਗੂ ਨੂੰ ਪਿੰਡ ‘ਚ ਪਾ ਲਿਆ ਘੇਰਾ, ਸਾਹਮਣੇ ਖੜ੍ਹੇ ਕਰਕੇ ਦਾਗੇ ਕਈ ਸਵਾਲ
Published : Oct 3, 2020, 2:31 pm IST
Updated : Oct 3, 2020, 2:38 pm IST
SHARE ARTICLE
 Barnala farmersProtest
Barnala farmersProtest

ਖੇਡ ਮੈਦਾਨ ਦਾ ਉਦਘਾਟਨ ਕਰਨ ਆਏ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਕਿਸਾਨਾਂ ਨੇ ਵਿਰੋਧ ਕਰਕੇ ਭਜਾ ਦਿੱਤਾ

ਬਰਨਾਲਾ- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦਾ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਜ਼ੋਰਦਾਰ ਵਿਰੋਧ ਹੋ ਰਿਹਾ ਹੈ। ਉਥੇ ਹੀ ਕਈ ਥਾਵਾਂ ਤੇ ਕਿਸਾਨ ਵਲੋਂ ਅਕਾਲੀ ਤੇ ਕਾਂਗਰਸੀ ਮੰਤਰੀਆਂ ਦਾ ਭਾਰੀ ਵਿਰੋਧ ਵੇਖਣ ਨੂੰ ਮਿਲ ਰਿਹਾ ਹੈ ਤੇ ਦੂਜੇ ਪਾਸੇ ਅਕਾਲੀਆਂ ਅਤੇ ਕਈ ਕਾਂਗਰਸੀ ਮੰਤਰੀਆਂ ਨੂੰ ਕਈ ਥਾਵਾਂ ਤੇ ਪਿੰਡ 'ਚ ਵੜਨ ਨਹੀਂ ਦਿੱਤਾ ਗਿਆ। ਉੱਥੇ ਕਈ ਥਾਵਾਂ ਤੇ ਮੰਤਰੀਆਂ ਨੂੰ ਘੇਰੇ ਪਾ ਕੇ ਕਈ ਸਵਾਲ ਕੀਤੇ ਗਏ। ਇਸ ਤਰ੍ਹਾਂ ਬਰਨਾਲਾ ਵਿਖੇ  ਦੇ ਪਿੰਡ ਰਾਏਸਰ 'ਚ ਕਿਸਾਨ ਜਥੇਬੰਦੀਆਂ ਵਲੋਂ ਕਾਂਗਰਸੀ ਆਗੂਆਂ ਦਾ ਪਿੰਡ 'ਚ ਆਉਣ ਤੇ ਵਿਰੋਧ ਕੀਤਾ ਗਿਆ। ਇਹਨਾਂ ਹੀ ਨਹੀਂ ਕਾਂਗਰਸੀਆਂ ਨੂੰ ਸਭ ਦੇ ਸਾਹਮਣੇ ਖੜੇ ਕਰਕੇ ਤਿੱਖੇ ਸਵਾਲ ਵੀ ਪੁੱਛੇ। 
Agricultural, BJP, farmersProtest,  Congress leader, Barnalaਖੇਡ ਮੈਦਾਨ ਦਾ ਉਦਘਾਟਨ ਕਰਨ ਆਏ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਕਿਸਾਨਾਂ ਨੇ ਵਿਰੋਧ ਕਰਕੇ ਭਜਾ ਦਿੱਤਾ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਅਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਅਗਵਾਈ ਵਿੱਚ ਕਿਸਾਨ ਲੰਬੇ ਸਮੇਂ ਤੋਂ ਧਰਨਾ ਲਗਾ ਕੇ ਬੈਠੇ ਹਨ। ਕਿਸਾਨਾਂ ਨੇ ਇਸ ਸ਼ਰਤ 'ਤੇ ਧਰਨਾ ਚੁੱਕਿਆ ਕਿ ਬੀਬੀ ਘਨੌਰੀ ਲੋਕ ਇਕੱਠ ਵਿੱਚ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਵੇਗੀ।

 farmersProtest,  Congress leader, BarnalaBarnala farmersProtestਇਸ ਮੌਕੇ ਬੀਕੇਯੂ (ਡਕੌਂਦਾ) ਦੇ ਜਗਰਾਜ ਹਰਦਾਸਪੁਰਾ ਅਤੇ ਬੀਕੇਯੂ (ਲੱਖੋਵਾਲ) ਦੇ ਜਗਸੀਰ ਸਿੰਘ ਛੀਨੀਵਾਲ ਨੇ ਬੀਬੀ ਘਨੌਰੀ ਨੂੰ ਪੁੱਛਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨਾਲ ਵਾਅਦਾ ਕੀਤਾ ਸੀ ਕਿ ਇੱਕ ਹਫਤੇ ਵਿੱਚ ਖੇਤੀ ਆਰਡੀਨੈਂਸ ਰੱਦ ਕੀਤੇ ਜਾਣਗੇ ਤਾਂ ਉਸ ਵਾਅਦੇ ਦਾ ਕੀ ਬਣਿਆ ਅਤੇ ਘਰ ਘਰ ਰੁਜ਼ਗਾਰ ਦਾ ਵਾਅਦਾ ਪੂਰ ਕਿਉਂ ਨਹੀਂ ਚੜ੍ਹਿਆ ਤਾਂ ਬੀਬੀ ਘਨੌਰੀ ਕਿਸਾਨਾਂ ਦੇ ਸਵਾਲਾਂ ਦੇ ਸਪੱਸ਼ਟ ਜਵਾਬ ਨਹੀਂ ਦੇ ਸਕੀ।

ਕਈ ਥਾਵਾਂ ਤੇ ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਤੇ ਕਾਰਪੋਰੇਟ ਵਪਾਰੀਆਂ ਖਿਲਾਫ ਧਰਨੇ ਲਗਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ। ਬੀਜੇਪੀ ਨੂੰ ਛੱਡ ਸਾਰੀਆਂ ਕਿਸਾਨ ਧਿਰਾਂ ਤੇ ਸਿਆਸੀ ਪਾਰਟੀਆਂ ਸੜਕਾਂ 'ਤੇ ਆ ਗਈਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement