ਰਾਹੁਲ ਗਾਂਧੀ ਭਲਕੇ ਜੱਟਪੁਰਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ : ਤ੍ਰਿਪਤ ਬਾਜਵਾ
Published : Oct 3, 2020, 1:48 am IST
Updated : Oct 3, 2020, 1:48 am IST
SHARE ARTICLE
image
image

ਰਾਹੁਲ ਗਾਂਧੀ ਭਲਕੇ ਜੱਟਪੁਰਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ : ਤ੍ਰਿਪਤ ਬਾਜਵਾ

ਲੁਧਿਆਣਾ, 2 ਅਕਤੂਬਰ (ਜਸਵੰਤ ਸਿੰਘ ਸਿੱਧੂ) : ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਬਦਲੇ ਹੋਏ ਪ੍ਰੋਗਰਾਮ ਤਹਿਤ ਹੁਣ ਅਪਣੇ ਤਿੰਨ ਦਿਨਾਂ ਪੰਜਾਬ ਦੌਰੇ ਦੀ ਸ਼ੁਰੂਆਤ 4 ਅਕਤੂਬਰ ਨੂੰ ਕਰਨ ਜਾ ਰਹੇ ਹਨ। ਜਿਸ ਦੌਰਾਨ ਉਹ 4 ਅਕਤੂਬਰ ਨੂੰ ਬਾਅਦ ਦੁਪਹਿਰ ਕਰੀਬੀ ਪਿੰਡ ਜੱਟਪੁਰਾ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਨਗੇ। ਪਿੰਡ ਜੱਟਪੁਰਾ ਦੀ ਅਨਾਜ ਮੰਡੀ ਵਿਚ ਹੋਣ ਵਾਲੀ ਇਸ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਡਾ. ਅਮਰ ਸਿੰਘ, ਰਵਨੀਤ ਸਿੰਘ ਬਿੱਟੂ, ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ, ਮਲਕੀਤ ਸਿੰਘ ਦਾਖਾ, ਡੀ.ਜੀ.ਪੀ ਦਿਨਕਰ ਗੁਪਤਾ, ਆਈ.ਜੀ ਨੌਨਿਹਾਲ ਸਿੰਘ ਅਤੇ ਐਸ.ਐਸ.ਪੀ ਲੁਧਿਆਣਾ (ਦਿਹਾਤੀ) ਚਰਨਜੀਤ ਸਿੰਘ ਪਿੰਡ ਜੱਟਪੁਰਾ ਵਿਖੇ ਪੁੱਜੇ ਅਤੇ 4 ਅਕਤੂਬਰ ਨੂੰ ਹੋਣ ਵਾਲੀ ਇਸ ਰੈਲੀ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਦਸਿਆ ਕਿ ਰਾਹੁਲ ਗਾਂਧੀ ਅਪਣੇ ਤਿੰਨ ਰੋਜ਼ਾ ਦੌਰੇ 'ਤੇ ਕਿਸਾਨਾਂ ਦੇ ਹੱਕ ਵਿਚ ਪੰਜਾਬ ਵਿਚ ਆ ਰਹੇ ਹਨ। ਉਨ੍ਹਾਂ ਦੇ ਇਸ ਦੌਰੇ ਦੀ ਸ਼ੁਰੂਆਤ 4 ਅਕਤੂਬਰ ਨੂੰ ਜ਼ਿਲ੍ਹਾ ਮੋਗਾ ਤੋਂ ਹੋਵੇਗੀ, ਜਿਥੇ ਉਹ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਸੋਧ ਬਿਲਾਂ ਦੇ ਵਿਰੋਧ 'ਚ ਕਸਬਾ ਬੱਧਨੀ ਤੋਂ ਕਿਸਾਨਾਂ ਦੇ ਹੱਕ ਵਿਚ ਇਕ ਟ੍ਰੈਕਟਰ ਰੋਸ ਮਾਰਚ ਵਿਚ ਸ਼ਾਮਲ ਹੋਣਗੇ ਅਤੇ ਵੱਖ ਵੱਖ ਪਿੰਡਾਂ ਵਿਚੋਂ ਲੰਘਦੇ ਹੋਏ ਦੁਪਹਿਰ ਬਾਅਦ ਉਹ ਪਿੰਡ ਜੱਟਪੁਰਾ ਵਿਖੇ ਪੁੱਜਣਗੇ, ਜਿਥੇ ਉਹ ਅਨਾਜ ਮੰਡੀ ਵਿਚ ਇਕ ਰੈਲੀ ਨੂੰ ਵੀ ਸੰਬੋਧਨ ਕਰਨਗੇ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਹੋਰ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਉਨ੍ਹਾਂ ਦੇ ਨਾਲ ਹੋਣਗੇ।
ਫੋਟੋ- 2 ਅਕਤੂਬਰ ਰਾਏਕੋਟ 05

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement