ਕਾਂਗਰਸ ਨੇ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਆਦਰਸ਼ ਕਾਨੂੰਨ ਦਾ ਖਰੜਾ ਤਿਆਰ ਕੀਤਾ
Published : Oct 3, 2020, 2:06 am IST
Updated : Oct 3, 2020, 2:06 am IST
SHARE ARTICLE
image
image

ਕਾਂਗਰਸ ਨੇ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਆਦਰਸ਼ ਕਾਨੂੰਨ ਦਾ ਖਰੜਾ ਤਿਆਰ ਕੀਤਾ

ਸੰਵਿਧਾਨ ਦੀ ਧਾਰਾ 254 (ਏ) ਦੇ ਤਹਿਤ ਕਾਨੂੰਨ ਪਾਸ ਕਰਨ ਬਾਰੇ ਕਿਹਾ
 

ਨਵੀਂ ਦਿੱਲੀ, 2 ਅਕਤੂਬਰ : ਕਾਂਗਰਸ ਨੇ ਖੇਤੀਬਾੜੀ ਸਬੰਧੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਇਕ ਆਦਰਸ਼ ਕਾਨੂੰਨ ਦਾ ਖਰੜਾ ਤਿਆਰ ਕੀਤਾ ਹੈ ਜਿਸ ਨੂੰ ਪਾਰਟੀ ਸ਼ਾਸਤ ਸੂਬਿਆਂ ਦੀਆਂ ਵਿਧਾਨ ਸਭਾਵਾਂ 'ਚ ਪਾਸ ਕਰਾਇਆ ਜਾਵੇਗਾ।
ਸੂਤਰਾਂ ਨੇ ਸ਼ੁਕਰਵਾਰ ਨੂੰ ਦਸਿਆ ਕਿ ਇਕ ਆਦਰਸ਼ ਕਾਨੂੰਨਾਂ ਦਾ ਖਰੜਾ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਕਾਂਗਰਸ ਸ਼ਾਸਤ ਸੂਬਿਆਂ ਨੂੰ ਭੇਜਿਆ ਜਾਵੇਗਾ ਤਾਕਿ ਉਥੇ ਦੀਆਂ ਵਿਧਾਨ ਸਭਾਵਾਂ 'ਚ ਇਸ ਨੂੰ ਪ੍ਰਵਾਨਗੀ ਦਿਤੀ ਜਾ ਸਕੇ।
ਇਸ ਕਦਮ 'ਚ ਕੁੱਝ ਦਿਨਾਂ ਪਹਿਲਾਂ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਪਾਰਟੀ ਸ਼ਾਸਤ ਸੂਬਿਆਂ ਨੂੰ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਬੇਅਸਰ ਕਰਨ ਵਾਲੇ ਕਾਨੂੰਨ ਬਣਾਉਣ ਬਾਰੇ ਵਿਚਾਰ ਕਰਨ ਨੂੰ ਕਿਹਾ ਗਿਆ ਸੀ।
ਪਾਰਟੀ ਨੇ ਇਸ ਕਾਨੂੰਨ ਦਾ ਖਰੜਾ ਉਸ ਸਮੇਂ ਤਿਆਰ ਕੀਤਾ ਹੈ ਜਦੋਂ ਚਾਰ ਅਕਤੂਬਰ ਤੋਂ ਕਾਂਗਰਸ ਪੰਜਾਬ ਅਤੇ ਹਰਿਆਣਾ 'ਚ ਟ੍ਰੈਕਟਰ ਰੈਲੀ ਕੱਢਣ ਜਾ ਰਹੀ ਹੈ। ਇਸ 'ਚ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸ਼ਾਮਲ ਹੋਣਗੇ।
ਕਾਂਗਰਸ ਖੇਤੀਬਾੜੀ ਸਬੰਧੀ ਕਾਨੂੰਨਾਂ ਦਾ ਪੁਰਜ਼ੋਰ ਵਿਰੋਧ ਕਰ ਰਹੀ ਹੈ। ਉਸ ਨੇ ਸ਼ੁਕਰਵਾਰ ਨੂੰ ਗਾਂਧੀ ਜੈਅੰਤੀ ਦੇ ਮੌਕੇ 'ਤੇ ਰਾਸ਼ਟਰ ਵਿਆਪੀ ਪ੍ਰਦਰਸ਼ਨ ਦੀ ਸ਼ੁਰੂਆਤ ਕੀਤੀ। ਕਾਂਗਰਸ ਨੇ ਪਾਰਟੀ ਸ਼ਾਸਤ ਰਾਜਾਂ ਨੂੰ ਕਿਹਾ ਹੈ ਕਿ ਉਹ


ਸੰਵਿਧਾਨ ਦੀ ਧਾਰਾ 254 ਏ ਦੇ ਤਹਿਤ ਕਾਨੂੰਨ ਪਾਸ ਕਰਨ ਦੇ ਸਬੰਧ 'ਤੇ ਗ਼ੌਰ ਕਰਨ। ਪਾਰਟੀ ਦਾ ਦਾਅਵਾ ਹੈ ਕਿ ਇਹ ਧਾਰਾ ਇਨ੍ਹਾਂ 'ਖੇਤੀਬਾੜੀ ਵਿਰੋਧੀ ਅਤੇ ਰਾਜਾਂ ਦੇ ਅਧਿਕਾਰ ਖੇਤਰ 'ਚ ਦਖ਼ਲਅੰਦਾਜ਼ੀ ਕਰਨ ਵਾਲੇ ਕੇਂਦਰੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਰਾਜਾਂ ਦੀਆਂ ਵਿਧਾਨ ਸਭਾਵਾਂ ਨੂੰ ਕਾਨੂੰਨ ਪਾਸ ਕਰਨ ਦਾ ਹੱਕ ਦਿੰਦੀ ਹੈ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ 'ਚ ਪੰਜਾਬ, ਰਾਜਸਥਾਨ, ਛੱਤੀਸਗੜ੍ਹ ਅਤੇ ਪੁਡੁਚੇਰੀ 'ਚ ਕਾਂਗਰਸ ਦੀ ਸਰਕਾਰਾਂ ਹਨ ਜਦੋਂ ਕਿ ਮਹਾਰਾਸ਼ਟਰ ਅਤੇ ਝਾਰਖੰਡ 'ਚ ਉਹ ਗਨਜੋੜ ਸਰਕਾਰ ਦਾ ਹਿੱਸਾimageimage ਹੈ। ਕਾਂਗਰਸ ਸੂਤਰਾਂ ਦਾ ਕਹਿਣਾ ਹੈ ਕਿ ਕੁੱਝ ਭਾਜਪਾ ਵਿਰੋਧੀ ਪਾਰਟੀਆਂ ਦੇ ਸ਼ਾਸਨ ਵਾਲੇ ਰਾਜਾਂ 'ਚ ਵੀ ਕੇਂਦਰੀ ਖੇਤੀ ਕਾਨੂੰਨਾਂ ਵਿਰੁਧ ਕਾਨੂੰਨ ਪਾਸ ਕੀਤਾ ਜਾ ਸਕਦਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement