ਜਲੰਧਰ ਪੁਲਿਸ ਦੀ ਕਾਰਵਾਈ, 3 ਚੋਰਾਂ ਨੂੰ ਕੀਤਾ ਕਾਬੂ, 6 ਮੋਟਰਸਾਈਕਲ ਵੀ ਕੀਤੇ ਬਰਾਮਦ
Published : Oct 3, 2022, 11:44 am IST
Updated : Oct 3, 2022, 11:44 am IST
SHARE ARTICLE
photo
photo

ਤਿੰਨ ਮੁਲਜ਼ਮਾਂ ਵਿੱਚੋਂ ਦੋ ਪੇਸ਼ੇਵਰ ਅਪਰਾਧੀ

 

 

ਜਲੰਧਰ : ਪੰਜਾਬ ਦੇ ਜਲੰਧਰ ਜ਼ਿਲ੍ਹੇ ਦੀ ਪੁਲਿਸ ਨੇ 3 ਚੋਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਤਿੰਨਾਂ ਚੋਰਾਂ ਕੋਲੋਂ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਤਿੰਨ ਮੁਲਜ਼ਮਾਂ ਵਿੱਚੋਂ ਦੋ ਪੇਸ਼ੇਵਰ ਅਪਰਾਧੀ ਹਨ। ਇਕ 'ਤੇ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਤਿੰਨ ਕੇਸ ਦਰਜ ਹਨ, ਜਦਕਿ ਦੂਜਾ ਇਕ ਅਪਰਾਧਿਕ ਮਾਮਲੇ 'ਚ ਭਗੌੜਾ ਹੈ। ਤੀਜੇ ਮੁਲਜ਼ਮ ਖ਼ਿਲਾਫ਼ ਸਿਰਫ਼ ਪਹਿਲਾ ਕੇਸ ਦਰਜ ਕੀਤਾ ਗਿਆ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਥਾਣਾ ਭਾਰਗਵ ਕੈਂਪ ਦੇ ਇੰਚਾਰਜ ਰਵਿੰਦਰ ਸਿੰਘ ਅਤੇ ਏਐਸਆਈ ਅਸ਼ੋਕ ਕੁਮਾਰ ਨੇ ਭਾਰਗਵ ਕੈਂਪ ਦੇ ਨੱਕੇ ਵਾਲਾ ਬਾਗ ਨੇੜੇ ਨਾਕਾ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਤਲਾਸ਼ੀ ਲਈ। ਨਾਕਾਬੰਦੀ ਦੌਰਾਨ ਮਨੀ ਪੁੱਤਰ ਰਮੇਸ਼ ਲਾਲ, ਰੋਨੀਸ਼ ਪੁੱਤਰ ਸੰਜੇ ਵਾਸੀ ਚੋਪੜਾ ਕਾਲੋਨੀ ਭਾਰਗਵ ਕੈਂਪ ਮੋਟਰ ਸਾਈਕਲ ਨੰਬਰ ਪੀ.ਬੀ.-08 ਡੀ.ਜ਼ੈੱਡ-3187 'ਤੇ ਆਏ |

ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਮੋਟਰਸਾਈਕਲ ਦੇ ਦਸਤਾਵੇਜ਼ ਮੰਗੇ ਤਾਂ ਉਹ ਨਾ ਦਿਖਾ ਸਕੇ। ਪੁਲਿਸ ਨੂੰ ਸ਼ੱਕ ਪੈ ਗਿਆ ਕਿ ਮੋਟਰਸਾਈਕਲ ਚੋਰੀ ਦਾ ਹੈ। ਪੁਲਿਸ ਦੋਵਾਂ ਨੌਜਵਾਨਾਂ ਨੂੰ ਥਾਣਾ ਭਾਰਗਵ ਕੈਂਪ ਲੈ ਆਈ। ਜਦੋਂ ਉਹਨਾਂ ਨੂੰ ਥਾਣੇ ਆ ਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਸਖਤ ਕਾਰਵਾਈ ਕਰਨ ਤੋਂ ਪਹਿਲਾਂ ਮੰਨਿਆ ਕਿ ਉਹ ਜਿਸ ਮੋਟਰਸਾਈਕਲ 'ਤੇ ਜਾ ਰਹੇ ਸਨ, ਉਹ ਚੋਰੀ ਦਾ ਹੈ।

ਇਸ ਤੋਂ ਬਾਅਦ ਜਦੋਂ ਪੁਲਿਸ ਨੇ ਕੁਝ ਸਖਤੀ ਦਿਖਾਈ ਤਾਂ ਦੋਵਾਂ ਨੇ ਦੱਸਿਆ ਕਿ ਉਹ ਦੋਵੇਂ ਨਹੀਂ ਸਗੋਂ ਉਨ੍ਹਾਂ ਦਾ ਤੀਜਾ ਸਾਥੀ ਵੀ ਦੋਪਹੀਆ ਵਾਹਨ ਚੋਰੀ ਕਰਨ ਦਾ ਕੰਮ ਕਰਦਾ ਹੈ। ਇਨ੍ਹਾਂ ਨੇ 5 ਬਾਈਕ ਚੋਰੀ ਕੀਤੇ ਹਨ। ਇਸ ਤੋਂ ਬਾਅਦ ਚੋਰੀ ਦੇ ਬਾਈਕ ਸਮੇਤ ਫੜੇ ਗਏ ਦੋਵਾਂ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਤੇਜ ਮੋਹਨ ਨਗਰ ਸਥਿਤ ਉਨ੍ਹਾਂ ਦੇ ਘਰ ਛਾਪਾ ਮਾਰ ਕੇ ਉਸ ਦੇ ਤੀਜੇ ਸਾਥੀ ਆਕਾਸ਼ ਸਭਰਵਾਲ ਉਰਫ ਬਾਵਾ ਨੂੰ ਗ੍ਰਿਫਤਾਰ ਕਰ ਲਿਆ। ਤਿੰਨਾਂ ਨੂੰ ਜਦੋਂ ਪੁੱਛਗਿੱਛ ਲਈ ਥਾਣੇ ਲਿਆਂਦਾ ਗਿਆ ਤਾਂ ਉਨ੍ਹਾਂ ਕੋਲੋਂ 5 ਮੋਟਰਸਾਈਕਲ ਬਰਾਮਦ ਕੀਤੇ ਗਏ। ਇਹ ਮੋਟਰਸਾਈਕਲ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement