ਰਾਹੁਲ ਗਾਂਧੀ ਨੇ ਦੂਜੇ ਦਿਨ ਵੀ ਸ੍ਰੀ ਹਰਿਮੰਦਰ ਸਾਹਿਬ ਵਿਚ ਕੀਤੀ ਸੇਵਾ, ਭਾਂਡੇ ਧੋਤੇ, ਜੋੜਿਆਂ ਦੀ ਸੇਵਾ ਵੀ ਕੀਤੀ 
Published : Oct 3, 2023, 8:20 pm IST
Updated : Oct 3, 2023, 8:20 pm IST
SHARE ARTICLE
Rahul Gandhi
Rahul Gandhi

ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਸੋਮਵਾਰ ਅੱਧੀ ਰਾਤ 12 ਵਜੇ ਤੱਕ ਸੇਵਾ ਕੀਤੀ ਸੀ

ਅੰਮ੍ਰਿਤਸਰ - ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਨੂੰ ਇਕ ਵਾਰ ਫਿਰ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਇੱਥੇ ਉਹਨਾਂ ਨੇ ਪਹਿਲਾਂ ਲੰਗਰ ਹਾਲ ਵਿਚ ਸਬਜ਼ੀਆਂ ਅਤੇ ਲਸਣ ਕੱਟੇ ਅਤੇ ਫਿਰ ਭਾਂਡੇ ਮਾਂਜਣ ਦੀ ਸੇਵਾ ਕੀਤੀ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਹਾਲ ਵਿਚ ਜਾ ਕੇ ਲੰਗਰ ਵੀ ਵਰਤਾਇਆ।

Rahul Gandhi

Rahul Gandhi

ਲੰਗਰ ਦੀ ਸੇਵਾ ਕਰਨ ਤੋਂ ਬਾਅਦ ਉਹਨਾਂ ਨੇ ਸ਼ਾਮ ਨੂੰ ਜੋੜਾ ਘਰ ਵਿਚ ਜੋੜਿਆਂ ਦੀ ਸੇਵਾ ਕੀਤੀ। ਸੰਗਤਾਂ ਦੇ ਜੋੜੇ ਲੈ ਕੇ ਸੰਗਤਾਂ ਨੂੰ ਟੋਕਣ ਦਿੱਤੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਸੋਮਵਾਰ ਅੱਧੀ ਰਾਤ 12 ਵਜੇ ਤੱਕ ਸੇਵਾ ਕੀਤੀ ਸੀ। ਉਹ 24 ਘੰਟਿਆਂ ਵਿਚ ਤੀਜੀ ਵਾਰ ਸੇਵਾ ਲਈ ਪਹੁੰਚੇ। 

Rahul Gandhi

Rahul Gandhi

ਸੋਮਵਾਰ 2 ਅਕਤੂਬਰ ਦੀ ਦੁਪਹਿਰ ਨੂੰ ਹਰਿਮੰਦਰ ਸਾਹਿਬ ਪਹੁੰਚੇ ਰਾਹੁਲ ਗਾਂਧੀ ਨੇ ਭਾਂਡੇ ਧੋਣ ਦੀ ਸੇਵਾ ਕੀਤੀ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਦੇਰ ਸ਼ਾਮ ਰਾਹੁਲ ਗਾਂਧੀ ਫਿਰ ਹਰਿਮੰਦਰ ਸਾਹਿਬ ਪੁੱਜੇ ਜਿਸ ਦੌਰਾਨ ਉਹਨਾਂ ਨੇ ਜਲ ਦੀ ਸੇਵਾ ਕੀਤੀ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement