ਸਰਕਾਰੀ ਸਕੂਲਾਂ ਦੇ 52 ਹਜ਼ਾਰ ਵਿਦਿਆਰਥੀ ਆਪਣੇ ਕਾਰੋਬਾਰੀ ਵਿਚਾਰ ਉੱਤੇ ਕੰਮ ਕਰਨਗੇ- ਹਰਜੋਤ ਸਿੰਘ ਬੈਂਸ
Published : Oct 3, 2024, 6:57 pm IST
Updated : Oct 3, 2024, 6:57 pm IST
SHARE ARTICLE
52 thousand students of government schools will work on their business idea - Harjot Singh Bains
52 thousand students of government schools will work on their business idea - Harjot Singh Bains

ਸਕੀਮ ਦੇ ਤਹਿਤ 10 ਕਰੋੜ 41 ਲੱਖ ਰੁਪਏ ਦੀ ਰਾਸ਼ੀ ਜਾਰੀ

ਚੰਡੀਗੜ੍ਹ : ਪੰਜਾਬ ਵਿੱਚ ਵਿਦਿਆਰਥੀਆਂ ਨੂੰ ਉੱਚ ਗੁਣਤਾ ਵਾਲੀ ਸਿੱਖਿਆ ਦੇਣ ਦੇ ਵਚਨਬੱਧਤਾ ਨਾਲ ਪੰਜਾਬ ਸਰਕਾਰ ਕੰਮ ਕਰ ਰਹੀ ਹੈ। ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਾਰੋਬਾਰ ਨਾਲ ਜੋੜਨ ਲਈ  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਕੰਮ ਕਰ ਰਹੇ ਹਨ। ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਪੰਜਾਬ ਦੇ 52000 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੁਸ਼ਲ ਬਣਾਉਣ ਲਈ ਉਹ ਕਾਰੋਬਾਰ  ਉੱਤੇ ਵਿਚਾਰ ਕਰਨਗੇ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੀਡ ਮਨੀ ਪ੍ਰਦਾਨ ਕਰਨ ਦੇ ਲਈ 52050 ਵਿਦਿਆਰਥੀਆਂ ਨੂੰ ਸ਼ਾਰਟਲਿਸਟ ਕੀਤਾ ਹੈ।ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਇਸ ਸਕੀਮ ਦੇ ਤਹਿਤ 10 ਕਰੋੜ 41 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਦੱਸ ਦੇਈਏ ਕਿ 1 ਅਕਤੂਬਰ 2024 ਤੱਕ 46910 ਵਿਦਿਆਰਥੀਆਂ ਦੇ ਬੈਂਕ ਖਾਤਿਆ ਵਿੱਚ 9,38,20,000 ਰੁਪਏ ਦੀ ਸੀਡ ਮਨੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ।

ਇਹ ਸਕੀਮ ਰਾਜ ਦੇ 9 ਜ਼ਿਲ੍ਹਿਆਂ ਦੇ 32 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 11,041 ਜਮਾਤ ਦੇ 11,041 ਵਿਦਿਆਰਥੀਆਂ ਨਾਲ ਸ਼ੁਰੂ ਕੀਤੀ ਗਈ ਸੀ। ਸਰਕਾਰ ਨੇ ਅਕਾਦਮਿਕ ਸੈਸ਼ਨ 2023-2024 ਦੌਰਾਨ ਇਸ ਸਕੀਮ ਦਾ ਲਾਭ ਵੱਧ ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਇਸ ਸਕੀਮ ਨੂੰ ਵਿਆਪਕ ਪੱਧਰ 'ਤੇ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਦੀ ਵਿਸ਼ੇਸ਼ ਦਿਲਚਸਪੀ ਹੈ, ਜਿਸ ਕਾਰਨ ਇਸ ਸਾਲ 1,38,676 ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਲਈ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement