Khanna News: ਖੰਨਾ 'ਚ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਨਕਾਬਪੋਸ਼ ਔਰਤ ਨੇ ਕੀਤੀ ਵਾਰਦਾਤ
Published : Oct 3, 2024, 10:31 am IST
Updated : Oct 3, 2024, 10:31 am IST
SHARE ARTICLE
Brutally murdered old woman in Khanna
Brutally murdered old woman in Khanna

Khanna News: ਸੋਨੇ ਦੇ ਗਹਿਣੇ ਲੈ ਕੇ ਵੀ ਹੋਈ ਫਰਾਰ

Brutally murdered old woman in Khanna: ਖੰਨਾ ਦੇ ਉੱਚਾ ਵੇਹੜਾ ਇਲਾਕੇ ਵਿਚ ਰਾਣੀਵਾਲਾ ਛੱਪੜ ਨੇੜੇ ਇੱਕ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਬੁੱਧਵਾਰ ਰਾਤ ਦੀ ਦੱਸੀ ਜਾ ਰਹੀ ਹੈ। ਕਮਰੇ ਵਿੱਚ ਖੂਨ ਨਾਲ ਲੱਥਪੱਥ ਲਾਸ਼ ਪਈ ਸੀ। ਮ੍ਰਿਤਕ ਔਰਤ ਦੀ ਪਛਾਣ ਕਮਲੇਸ਼ ਰਾਣੀ (65) ਵਜੋਂ ਹੋਈ ਹੈ। ਪੁਲਿਸ ਨੇ ਕਤਲ ਕਰਨ ਵਾਲੀ ਔਰਤ ਦੀ ਪਛਾਣ ਕਰ ਲਈ ਹੈ। ਉਸ ਦੀ ਭਾਲ ਜਾਰੀ ਹੈ।

ਘਟਨਾ ਦੇ ਸਮੇਂ ਦਾ ਇੱਕ ਸੀਸੀਟੀਵੀ ਸਾਹਮਣੇ ਆਇਆ ਹੈ। ਜਿਸ 'ਚ ਦੇਖਿਆ ਜਾ ਰਿਹਾ ਹੈ ਕਿ ਬੁੱਧਵਾਰ ਦੇਰ ਸ਼ਾਮ 7.30 ਵਜੇ ਨਕਾਬਪੋਸ਼ ਔਰਤ ਕਮਲੇਸ਼ ਰਾਣੀ ਦੇ ਘਰ ਦਾਖਲ ਹੋਈ। ਉਹ ਕਰੀਬ 2 ਘੰਟੇ ਬਾਅਦ 9.30 ਵਜੇ ਬਾਹਰ ਨਿਕਲਦੀ ਹੈ। ਜਦੋਂ ਅੱਧੀ ਰਾਤ ਕਰੀਬ 12 ਵਜੇ ਕਮਲੇਸ਼ ਦਾ ਲੜਕਾ ਘਰ ਆਇਆ ਤਾਂ ਉਸ ਨੂੰ ਕਤਲ ਬਾਰੇ ਪਤਾ ਲੱਗਾ।

ਕਮਲੇਸ਼ ਰਾਣੀ ਵਾਸੀ ਮੰਡੀ ਅਹਿਮਦਗੜ੍ਹ ਦੇ ਜਵਾਈ ਵਿਸ਼ਾਲ ਨੇ ਦੱਸਿਆ ਕਿ ਉਸ ਦੇ ਦੋਵੇਂ ਸਾਲੇ ਫਾਸਟ ਫੂਡ ਦਾ ਕੰਮ ਕਰਦੇ ਹਨ। ਦੋਵੇਂ ਬੁੱਧਵਾਰ ਸ਼ਾਮ 7 ਵਜੇ ਦੁਕਾਨ 'ਤੇ ਗਏ ਸਨ। ਰਾਤ 12 ਵਜੇ ਉਸ ਨੂੰ ਫੋਨ ਆਇਆ ਕਿ ਉਸ ਦੀ ਮਾਂ ਦਾ ਕਤਲ ਹੋ ਗਿਆ ਹੈ। ਉਹ ਤੁਰੰਤ ਖੰਨਾ ਪਹੁੰਚੇ। ਵਾਰਦਾਤ ਨੂੰ ਅੰਜਾਮ ਦੇਣ ਵਾਲੀ ਔਰਤ ਸੋਨੇ ਦੇ ਗਹਿਣੇ ਲੈ ਗਈ। ਸੀਸੀਟੀਵੀ ਫੁਟੇਜ ਤੋਂ ਉਸ ਦੀ ਪਛਾਣ ਹੋਈ ਹੈ। ਸਿਟੀ ਥਾਣਾ 2 ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਕਤਲ ਕਰਨ ਵਾਲੀ ਔਰਤ ਦੀ ਪਛਾਣ ਸ਼ਾਨ ਅੱਬਾਸ ਵਜੋਂ ਹੋਈ ਹੈ। ਉਸ ਦੀ ਭਾਲ ਜਾਰੀ ਹੈ ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement