Kapurthala News: ਘਰ ਜਾ ਰਹੇ ਸਕੂਟੀ ਸਵਾਰ ਨੂੰ ਰਸਤੇ ਵਿਚ ਇੰਝ ਆਈ ਮੌਤ, ਐਕਟਿਵਾ ਵੀ ਕੋਈ ਪੁਰਜਾ-ਪੁਰਜਾ
Published : Oct 3, 2024, 5:32 pm IST
Updated : Oct 3, 2024, 5:36 pm IST
SHARE ARTICLE
Kapurthala Accident News
Kapurthala Accident News

Kapurthala News: ਬੇਕਾਬੂ ਕਾਰ ਨੇ ਦੂਜੇ ਪਾਸੇ ਜਾ ਰਹੀ ਇਕ ਐਕਟਿਵਾ ਨੂੰ ਮਾਰੀ ਟੱਕਰ

Kapurthala Accident News: ਕਪੂਰਥਲਾ 'ਚ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਇਕ ਸਵਿਫਟ ਕਾਰ ਬੇਕਾਬੂ ਹੋ ਕੇ ਦੂਜੇ ਪਾਸੇ ਜਾ ਰਹੀ ਇਕ ਐਕਟਿਵਾ ਨਾਲ ਟਕਰਾ ਗਈ। ਇਸ ਹਾਦਸੇ 'ਚ ਐਕਟਿਵਾ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਾਰ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ਤੋਂ ਬਾਅਦ ਸੜਕ ਸੁਰੱਖਿਆ ਬਲ (ਐੱਸਐੱਸਐੱਫ) ਦੀ ਟੀਮ ਮੌਕੇ ’ਤੇ ਪੁੱਜੀ ਅਤੇ ਜ਼ਖ਼ਮੀ ਕਾਰ ਸਵਾਰ ਨੂੰ ਇਲਾਜ ਲਈ ਸੁਭਾਨਪੁਰ ਨੇੜੇ ਹਸਪਤਾਲ ਵਿਚ ਦਾਖ਼ਲ ਕਰਵਾਇਆ।

ਐਸਐਸਐਫ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਇੱਕ ਸਵਿਫਟ ਕਾਰ ਜਲੰਧਰ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ। ਅਚਾਨਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਕੇ ਦੂਜੇ ਪਾਸੇ ਜਾ ਰਹੀ ਐਕਟਿਵਾ ਨਾਲ ਟਕਰਾ ਗਈ। ਐਕਟਿਵਾ ਸਵਾਰ ਸਤਨਾਮ ਸਿੰਘ ਆਪਣੇ ਪਿੰਡ ਵਜ਼ੀਰ ਭੁੱਲਰ ਤੋਂ ਜਲੰਧਰ ਵੱਲ ਜਾ ਰਿਹਾ ਸੀ।

ਇਸ ਹਾਦਸੇ ਵਿੱਚ ਐਕਟਿਵਾ ਸਵਾਰ ਸਤਨਾਮ ਸਿੰਘ (55 ਸਾਲ) ਵਾਸੀ ਵਜ਼ੀਰ ਭੁੱਲਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਵਿਫਟ ਸਵਾਰ ਅਜੈ ਕੁਮਾਰ ਵਾਸੀ ਹਿਮਾਚਲ ਪ੍ਰਦੇਸ਼ ਗੰਭੀਰ ਜ਼ਖ਼ਮੀ ਹੋ ਗਿਆ। ਐਸਐਸਐਫ ਦੇ ਇੰਚਾਰਜ ਗੁਰਪ੍ਰੀਤ ਸਿੰਘ ਅਨੁਸਾਰ ਜ਼ਖ਼ਮੀ ਕਾਰ ਸਵਾਰ ਅਜੇ ਕੁਮਾਰ ਨੂੰ ਇਲਾਜ ਲਈ ਸੁਭਾਨਪੁਰ ਨੇੜੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement