'ਆਮ ਆਦਮੀ ਪਾਰਟੀ' ਨੇ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਪਾਰਟੀ ਤੋਂ ਕੀਤਾ ਮੁਅੱਤਲ
Published : Nov 3, 2018, 5:13 pm IST
Updated : Nov 3, 2018, 5:13 pm IST
SHARE ARTICLE
Sukhpal Khaira with Kanwar Sandhu
Sukhpal Khaira with Kanwar Sandhu

ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਹਲਕਾ ਖਰੜ ਦੇ ਵਿਧਾਇਕ ਕੰਵਰ....

ਚੰਡੀਗੜ੍ਹ (ਸ.ਸ.ਸ) :  ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਹਲਕਾ ਖਰੜ ਦੇ ਵਿਧਾਇਕ ਕੰਵਰ ਸੰਧੂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਇਹ ਕਿਹਾ ਗਿਆ ਕਿ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਰਹੇ ਹਨ ਅਤੇ ਲਗਾਤਾਰ ਕੇਂਦਰੀ ਅਤੇ ਸੂਬਾ ਲੀਡਰਸ਼ਿਪ 'ਤੇ ਸ਼ਬਦੀ ਹਮਲੇ ਕਰਦੇ ਰਹੇ ਹਨ।

Sukhpal Singh Khaira Sukhpal Singh Khaira

ਪੰਜਾਬ ਦੀ ਕੋਰ ਕਮੇਟੀ ਵੱਲੋਂ ਜਾਰੀ ਬਿਆਨ ਵਿਚ ਇਹ ਕਿਹਾ ਗਿਆ ਕਿ ਪਾਰਟੀ ਵੱਲੋਂ ਆਪਣੇ ਪੱਧਰ 'ਤੇ ਹਰ ਸੰਭਵ ਯਤਨ ਕਰ ਕੇ ਦੋਵਾਂ ਆਗੂਆਂ ਨੂੰ ਸਮਝਾਉਣ ਵਿਚ ਅਸਫਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਫ਼ੌਰੀ ਤੌਰ 'ਤੇ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਪਾਰਟੀ ਨੇ ਕਿਹਾ ਕਿ ਕਿਸੇ ਵੀ ਪੱਧਰ 'ਤੇ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ ਅਤੇ ਆਗੂਆਂ ਅਤੇ ਵਲੰਟੀਅਰਾਂ ਨੂੰ ਪਾਰਟੀ ਦੁਆਰਾ ਨਿਰਧਾਰਿਤ ਨਿਯਮਾਂ ਦੀ ਪਾਲਨਾ ਕਰਨੀ ਪਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement