ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਨੂੰ ਦਿਖਾਈਆਂ ਗਈਆਂ ਕਾਲੀਆਂ ਝੰਡੀਆਂ
Published : Nov 3, 2020, 7:40 am IST
Updated : Nov 3, 2020, 7:40 am IST
SHARE ARTICLE
image
image

ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਨੂੰ ਦਿਖਾਈਆਂ ਗਈਆਂ ਕਾਲੀਆਂ ਝੰਡੀਆਂ

ਨਾਭਾ, 2 ਨਵੰਬਰ (ਬਲਵੰਤ ਹਿਆਣਾ) : ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਵਿਰੁਧ ਸ਼੍ਰੋਮਣੀ ਅਕਾਲੀ ਦਲ ਵਲੋਂ ਪਟਿਆਲਾ ਗੇਟ ਨਾਭਾ ਵਿਖੇ ਵਿਸ਼ਾਲ ਰੈਲੀ ਕਰ ਕੇ ਧਰਨਾ ਦਿਤਾ ਗਿਆ ਜਿਸ ਦਾ ਵਿਰੋਧ ਕਰਦਿਆਂ ਅੱਜ ਬਲਵੰਤ ਰੈਲੀ ਦੇ ਨਜ਼ਦੀਕ ਪਟਿਆਲਾ ਗੇਟ ਵਿਖੇ ਸ਼੍ਰੋਮਣੀ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਅਤੇ ਕਾਂਗਰਸ ਪਾਰਟੀ ਨਾਭਾ ਦੇ ਹਲਕਾ ਦੇ ਵਰਕਰਾਂ ਅਤੇ ਆਗੂਆਂ ਵਲੋਂ ਸੁਖਬੀਰ ਬਾਦਲ ਦੇ ਕਾਫ਼ਲੇ ਦਾ ਕਾਲੀਆਂ ਝੰਡੀਆਂ ਲੈ ਕੇ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਦਸ ਸਾਲ ਪੰਜਾਬ ਜਿੱਥੇ ਬਰਬਾਦ ਕੀਤਾ ਹੈ, ਉੱਥੇ ਸਿੱਖ ਕੌਮ ਦੇ ਨਿਘਾਰ ਦਾ ਕਾਰਨ ਬਣੇ ਹਨ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨਾ ਕਰੇ ਜੇਕਰ ਧਰਨੇ ਮੁਜ਼ਾਹਰੇ ਕਰਨੇ ਹਨ ਤਾਂ ਉਹ ਚੰਡੀਗੜ੍ਹ ਮੁੱਖ ਮੰਤਰੀ ਦੀ ਕੋਠੀ ਅੱਗੇ ਜਾਂ ਮੰਤਰੀ ਧਰਮਸੋਤ ਦੀ ਕੋਠੀ ਅੱਗੇ ਕਰਨ। ਉਨ੍ਹਾਂ ਇਹ ਵੀ ਕਿਹਾ ਇਕ ਪਾਸੇ ਕਿਸਾਨਾਂ ਦਾ ਸੰਘਰਸ਼ ਚੱਲ ਰਿਹਾ ਹੈ, ਕੇਂਦਰ ਸਰਕਾਰ ਦੇ ਵਿਰੁਧ ਉਲਟਾ ਇਹ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਲੋਕਾਂ ਦਾ ਧਿਆਨ ਭਟਕਾਉਣ ਲਈ ਡਰਾਮੇਬਾਜ਼ੀ ਕਰ ਰਿਹਾ ਹੈ। ਇਸ ਮੌਕੇ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਅਪਣਾ ਆਧਾਰ ਬਚਾਉਣ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਰਿਹਾ ਹੈ ਜਦਕਿ ਪੰਜਾਬ ਦੇ ਲੋਕ ਇਨ੍ਹਾਂ ਬਾਰੇ ਚੰਗੀ ਤਰ੍ਹਾਂ ਜਾਣੂ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ imageimageਅਕਾਲੀ ਦਲ ਨੇ ਕੁਰਸੀ ਖ਼ਾਤਰ ਸੂਬੇ ਨੂੰ ਬਰਬਾਦੀ ਵਲ ਧੱਕਿਆ। ਉਨ੍ਹਾਂ ਇਸ ਮੌਕੇ ਕੌਮ ਦੇ 'ਗਦਾਰ ਵਾਪਸ ਜਾਉ, ਕੌਮ ਦੇ ਗਦਾਰ ਵਾਪਸ ਜਾਉ' ਦੇ ਨਾਹਰੇ ਵੀ ਲਗਾਏ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਦੇ ਹੱਕ ਵਿਚ ਹਰ ਕੁਰਬਾਨੀ ਦੇਣ ਦੀ ਤਿਆਰ ਹੈ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਬਚਕਾਨਾ ਰਵੱਈਆ ਅਪਣਾਉਂਦਿਆਂ ਲੋਕਾਂ ਨੂੰ ਮੂਰਖ ਬਣਾ ਰਿਹਾ ਹੈ।
ਫੋਟੋ ਨੰ: 2 ਪੀਏਟੀ 10

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement