ਅੰਮ੍ਰਿਤਸਰ 'ਚ ਵਾਪਰੀ ਘਟਨਾ : ਘਰ 'ਚ ਵੜ ਕੇ ਬਜ਼ੁਰਗ ਔਰਤ ਦਾ ਕੀਤਾ ਕਤਲ
Published : Nov 3, 2021, 11:47 am IST
Updated : Nov 3, 2021, 11:47 am IST
SHARE ARTICLE
Deadbody
Deadbody

ਬਿਮਾਰ ਪਤੀ ਹਸਪਤਾਲ 'ਚ ਦਾਖਲ, ਤਿੰਨ ਪੁੱਤਰ ਵੀ ਰਹਿੰਦੇ ਨੇ ਅਲੱਗ 

ਅੰਮ੍ਰਿਤਸਰ : ਥਾਣਾ ਕੰਬੋ ਦੇ ਪਿੰਡ ਮਹਿਲਾਂ 'ਚ ਸੋਮਵਾਰ ਰਾਤ ਨੂੰ ਕੁਝ ਵਿਅਕਤੀਆਂ ਨੇ ਘਰ 'ਚ ਦਾਖਲ ਹੋ ਕੇ ਬਜ਼ੁਰਗ ਔਰਤ ਦਾ ਗਲਾ ਵੱਢ ਕੇ ਕਤਲ ਕਰ ਦਿਤਾ। ਦੱਸ ਦੇਈਏ ਕਿ ਮ੍ਰਿਤਕ ਬਜ਼ੁਰਗ ਔਰਤ ਦੇ ਤਿੰਨ ਪੁੱਤਰ ਹਨ ਅਤੇ ਤਿੰਨੇ ਵੱਖ-ਵੱਖ ਰਹਿੰਦੇ ਹਨ। ਇਸ ਦੇ ਨਾਲ ਹੀ ਬਜ਼ੁਰਗ ਔਰਤ ਨੇ ਆਪਣੇ ਬਿਮਾਰ ਪਤੀ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਸੀ। ਘਟਨਾ ਦਾ ਪਤਾ ਮੰਗਲਵਾਰ ਸਵੇਰੇ ਉਸ ਸਮੇਂ ਲੱਗਾ ਜਦੋਂ ਨੌਕਰਾਣੀ ਕੰਮ ਲਈ ਪਹੁੰਚੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਦੇ ਫੋਰੈਂਸਿਕ ਵਿਭਾਗ ਦੀ ਟੀਮ ਨੇ ਘਟਨਾ ਸਥਾਨ ਤੋਂ ਕੁਝ ਸੈਂਪਲ ਲਏ ਹਨ। 

CrimeCrime

ਕੰਬੋ ਥਾਣੇ ਦੀ ਐਸਆਈ ਹਰਸਿਮਰਤ ਕੌਰ ਨੇ ਦੱਸਿਆ ਕਿ ਫਿਲਹਾਲ ਅਣਪਛਾ ਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪਿੰਡ ਵਿੱਚ ਬਜ਼ੁਰਗ ਔਰਤ ਦੇ ਘਰ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਰਾਮ ਨਗਰ ਵਾਸੀ ਪਵਨ ਕੁਮਾਰ ਨੇ ਦੱਸਿਆ ਕਿ ਉਸ ਦੀ ਮਾਤਾ ਸ਼ਾਂਤੀ ਦੇਵੀ ਅਤੇ ਪਿਤਾ ਕਿਸ਼ਨ ਲਾਲ ਪਿੰਡ ਮਾਹਲਾਂ ਸਥਿਤ ਆਪਣੇ ਪੁਰਾਣੇ ਮਕਾਨ ਵਿੱਚ ਇਕੱਲੇ ਰਹਿੰਦੇ ਹਨ। ਉਹ ਤਿੰਨੇ ਭਰਾ ਵੀ ਆਪਣੇ ਪਰਿਵਾਰਾਂ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿੰਦੇ ਹਨ। ਪਿਤਾ ਜੀ ਪਿਛਲੇ ਕੁਝ ਸਮੇਂ ਤੋਂ ਬਿਮਾਰ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। 

deathdeath

ਸੋਮਵਾਰ ਰਾਤ ਉਸ ਦੀ ਮਾਂ ਘਰ 'ਚ ਇਕੱਲੀ ਸੀ। ਰਾਤ ਸਮੇਂ ਕੁਝ ਵਿਅਕਤੀ ਘਰ 'ਚ ਦਾਖਲ ਹੋਏ ਅਤੇ ਉਸ ਦੀ ਮਾਂ ਦਾ ਗਲਾ ਵੱਢ ਕੇ ਕਤਲ ਕਰ ਦਿਤਾ। ਮੰਗਲਵਾਰ ਸਵੇਰੇ ਨੌਕਰਾਣੀ ਹਰਪ੍ਰੀਤ ਕੌਰ ਨੇ ਉਸ ਨੂੰ ਘਟਨਾ ਦੀ ਜਾਣਕਾਰੀ ਦਿਤੀ। ਜਦੋਂ ਹਰਪ੍ਰੀਤ ਕੌਰ ਘਰ ਪਹੁੰਚੀ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ। ਕਾਫੀ ਦੇਰ ਤੱਕ ਦਰਵਾਜ਼ਾ ਖੜਕਾਇਆ ਪਰ ਮਾਂ ਨੇ ਅੰਦਰੋਂ ਦਰਵਾਜ਼ਾ ਨਹੀਂ ਖੋਲ੍ਹਿਆ। ਫਿਰ ਹਰਪ੍ਰੀਤ ਕਿਸੇ ਤਰ੍ਹਾਂ ਕੰਧ ਟੱਪ ਕੇ ਘਰ ਵਿਚ ਦਾਖਲ ਹੋਇਆ ਤਾਂ ਕਮਰੇ ਵਿਚ ਸ਼ਾਂਤੀ ਦੇਵੀ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਮਿਲੀ। ਉਸ ਨੇ ਤੁਰਤ ਇਸ ਦੀ ਸੂਚਨਾ ਪੁਲਿਸ ਨੂੰ ਦਿਤੀ। ਪੁਲਿਸ ਵਲੋਂ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement