ਵਿਆਹੁਤਾ ਦੀ ਛੱਤ ਤੋਂ ਡਿੱਗਣ ਕਾਰਨ ਹੋਈ ਮੌਤ, ਪਰਿਵਾਰ ਨੇ ਸਹੁਰਾ ਪਰਿਵਾਰ ’ਤੇ ਲਾਏ ਗੰਭੀਰ ਇਲਜ਼ਾਮ
Published : Nov 3, 2021, 3:33 pm IST
Updated : Nov 3, 2021, 3:54 pm IST
SHARE ARTICLE
photo
photo

ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਕੀਤੀ ਸ਼ੁਰੂ

 

 ਗੁਰਦਾਸਪੁਰ (ਨਿਤਿਨ ਲੁਥਰਾ) ਬੇਸ਼ਕ ਅਸੀਂ 21ਵੀਂ ਸਦੀ ਵਿਚ ਜੀਅ ਰਹੇ ਆ ਪਰ ਫਿਰ ਵੀ ਧੀਆਂ ਨੂੰ ਉਹਨਾਂ ਦਾ ਮਾਣ ਸਤਿਕਾਰ ਨਹੀਂ ਦਿੱਤਾ ਜਾ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਧੀ ਦਾਜ ਦੀ ਬਲੀ ਚੜਦੀ ਹੈ। ਅਜਿਹਾ ਹੀ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਕੁੜੀ ਨੂੰ ਘਰ ਦੀ ਛੱਤ ਤੋਂ ਹੇਠਾਂ ਸੁੱਟ ਕੇ ਉਸ ਦਾ ਕਤਲ ਕਰਨ ਦੇ ਦੋਸ਼ ਸਹੁਰਾ ਪਰਿਵਾਰ ’ਤੇ ਲੱਗੇ ਹਨ।

 

photophoto

 

ਮ੍ਰਿਤਕ ਕੁੜੀ ਦੇ ਪੇਕੇ ਪਰਿਵਾਰ ਨੇ ਸਹੁਰਾ ਪਰਿਵਾਰ ’ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਕੁੜੀ ਦੀ ਦਹੇਜ ਨਾ ਲਿਆਉਣ ਕਰਕੇ ਮਾਰ ਕੁਟਾਈ ਕੀਤੀ ਜਾਂਦੀ ਸੀ। ਅੱਜ ਉਸਦੇ ਜੇਠ ਨੇ ਕੁੜੀ ਨੂੰ ਘਰ ਦੀ ਛੱਤ ਤੋਂ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ, ਜਿਸ ਦੇ ਗੰਭੀਰ ਸੱਟਾਂ ਲੱਗ ਗਈਆਂ ਅਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।

 

photophoto

 

ਮ੍ਰਿਤਕ ਦੇ ਪੇਕੇ ਪਰਿਵਾਰ ਦਾ ਕਹਿਣਾ ਹੈ ਕੇ ਜਦੋਂ ਦਾ ਵਿਆਹ ਹੋਇਆ ਹੈ ਉਹਨਾ ਦੀ ਬੇਟੀ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਹਨਾ ਦੀ ਬੇਟੀ ਪਿਛਲੇ ਦਿਨਾਂ ਤੋਂ ਬਿਮਾਰ ਚੱਲ ਰਹੀ ਸੀ ਅਤੇ ਉਸਦਾ ਇਲਾਜ ਵੀ ਸਹੀ ਤਰੀਕੇ ਨਾਲ ਨਹੀਂ ਕਰਵਾਇਆ ਜਾ ਰਿਹਾ ਸੀ। ਦੇਰ ਰਾਤ ਉਹਨਾਂ ਨੇ ਆਪਣੀ ਧੀ ਨਾਲ ਫੋਨ ਤੇ ਗਲ ਵੀ ਕੀਤੀ ਗਈ ਸੀ।

 

photophoto

 

ਉਹਨਾਂ ਦੀ ਧੀ ਨੇ ਕਿਹਾ ਸੀ ਕਿ ਹੁਣ ਉਸਦੀ ਤਬੀਅਤ ਠੀਕ ਹੈ ਪਰ ਸਵੇਰੇ ਪਤਾ ਲਗਾ ਕੇ ਉਹਨਾਂ ਦੀ ਧੀ ਦੀ ਛੱਤ ਤੋਂ ਡਿਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕਾਂ ਦੇ ਪੇਕੇ ਪਰਿਵਾਰ ਦੇ ਅਰੋਪ ਹਨ ਕਿ ਉਹਨਾਂ ਦੀ ਬੇਟੀ ਦਾ ਉਸਦੇ ਜੇਠ ਨੇ ਕਤਲ ਕੀਤਾ ਹੈ ਅਤੇ ਕਤਲ ਨੂੰ ਐਕਸੀਡੈਂਟ ਦਾ ਰੂਪ ਦਿੱਤਾ ਜਾ ਰਿਹਾ ਹੈ। ਮ੍ਰਿਤਕਾਂ ਦੇ ਪਰਿਵਾਰ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। 

 

PhotoPhoto

 

ਘਟਨਾ ਸਥਾਨ ’ਤੇ ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਕੁੜੀ ਦੀ ਛੱਤ ਤੋਂ ਡਿੱਗਣ ਨਾਲ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਹੁਰਾ ਪਰਿਵਾਰ ’ਤੇ ਆਰੋਪ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦੀ ਕੁੜੀ ਨੂੰ ਘਰ ਦੀ ਛੱਤ ਤੋਂ ਹੇਠਾਂ ਸੁੱਟ ਕੇ ਮਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਿਸ ਦੀ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਇਸ ਮਾਮਲੇ ਦੀ ਅਗਲੇਰੀ ਬਣਦੀ ਕਾਰਵਾਈ ਕੀਤੀ ਜਾਵੇਗੀ। 

 

PolicePolice

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement