ਵਿਦੇਸ਼ ਗਈ ਪਤਨੀ ਨੇ ਭੇਜਿਆ ਤਲਾਕ ਦਾ ਨੋਟਿਸ, ਨੌਜਵਾਨ ਨੇ ਕੀਤੀ ਖੁਦਕੁਸ਼ੀ
Published : Nov 3, 2022, 2:56 pm IST
Updated : Nov 3, 2022, 2:56 pm IST
SHARE ARTICLE
Jasmeet Singh
Jasmeet Singh

ਵਿਦੇਸ਼ ਜਾਣ ਲਈ ਜਸਮੀਤ ਸਿੰਘ ਨੇ ਨੌਕਰੀ ਛੱਡ ਦਿੱਤੀ ਪਰ ਕੁਝ ਦਿਨ ਪਹਿਲਾਂ ਉਸ ਦੀ ਪਤਨੀ ਨੇ ਤਲਾਕ ਦੇ ਕਾਗਜ਼ ਭੇਜ ਦਿੱਤੇ।

 

ਧੂਰੀ: ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨੇ ਪਤਨੀ ਵੱਲੋਂ ਭੇਜਿਆ ਤਲਾਕ ਦਾ ਨੋਟਿਸ ਮਿਲਣ ਮਗਰੋਂ ਖੁਦਕੁਸ਼ੀ ਕਰ ਲਈ। ਇਹ ਮਾਮਲਾ ਧੂਰੀ ਦੇ ਪਿੰਡ ਕਾਂਝਲਾ ਦਾ ਹੈ। ਮ੍ਰਿਤਕ ਜਸਮੀਤ ਸਿੰਘ (34) ਦੇ ਤਾਏ ਦੇ ਮੁੰਡੇ ਇਕਬਾਲ ਸਿੰਘ ਨੇ ਦੱਸਿਆ ਕਿ ਜਸਮੀਤ ਸਿੰਘ ਵਿਆਹ ਉਪਰੰਤ ਸਾਲ 2019 ’ਚ ਆਪਣੀ ਪਤਨੀ ਨਾਲ ਵਿਜੀਟਰ ਵੀਜਾ ’ਤੇ ਆਸਟ੍ਰੇਲੀਆ ਗਿਆ ਸੀ, ਜਿਸ ਤੋਂ ਬਾਅਦ ਉਸ ਨੇ ਪਤਨੀ ਦਾ ਸਟਡੀ ਵੀਜ਼ਾ ਲਗਵਾ ਦਿੱਤਾ। ਲੜਕੀ ਦਾ ਵਿਦੇਸ਼ ਜਾਣ ਦਾ ਸਾਰਾ ਖਰਚਾ ਲੜਕੇ ਦੇ ਪਰਿਵਾਰ ਵੱਲੋਂ ਕੀਤਾ ਗਿਆ।  

ਪਤਨੀ ਦਾ ਵੀਜ਼ਾ ਲੱਗਣ ਤੋਂ ਕਰੀਬ ਮਹੀਨੇ ਬਾਅਦ ਜਸਮੀਤ ਸਿੰਘ  ਵਾਪਸ ਪਰਤ ਆਇਆ। ਕੁਝ ਸਮੇਂ ਪਹਿਲਾਂ ਜਸਮੀਤ ਦੀ ਪਤਨੀ ਨੇ ਜਸਮੀਤ ਨੂੰ ਵਿਦੇਸ਼ ਬੁਲਾਉਣ ਦੀ ਗੱਲ ਕਹੀ। ਜਸਮੀਤ ਪੀਏਡੀਬੀ ਬੈਂਕ ਸੰਗਰੂਰ ਵਿਖੇ ਨੌਕਰੀ ਕਰ ਰਿਹਾ ਸੀ। ਵਿਦੇਸ਼ ਜਾਣ ਲਈ ਜਸਮੀਤ ਸਿੰਘ ਨੇ ਨੌਕਰੀ ਛੱਡ ਦਿੱਤੀ ਪਰ ਕੁਝ ਦਿਨ ਪਹਿਲਾਂ ਉਸ ਦੀ ਪਤਨੀ ਨੇ ਤਲਾਕ ਦੇ ਕਾਗਜ਼ ਭੇਜ ਦਿੱਤੇ।

ਇਸ ਦੇ ਨਾਲ ਹੀ ਜਸਮੀਤ ਸਿੰਘ ਨੂੰ ਖਾਤੇ ’ਚੋਂ ਸਾਰੇ ਪੈਸੇ ਕਢਵਾਉਣ ਦਾ ਮੈਸੇਜ ਮਿਲਿਆ। ਇਸ ਕਾਰਨ ਉਹ ਪਰੇਸ਼ਾਨ ਰਹਿਣ ਲੱਗਿਆ ਅਤੇ ਉਸ ਨੇ ਖ਼ੁਦਕੁਸ਼ੀ ਕਰ ਲਈ। ਥਾਣਾ ਸਦਰ ਧੂਰੀ ਦੇ ਐੱਸਐੱਚਓ ਸੁਖਵਿੰਦਰ ਸਿੰਘ ਗਿੱਲ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮ੍ਰਿਤਕ ਕੋਲੋਂ ਸੁਸਾਈਡ ਨੋਟ ਵੀ ਮਿਲਿਆ ਹੈ। ਉਹਨਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement