ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦੇ ਏ.ਐਸ.ਆਈ. ਨੂੰ ਰੰਗੇ ਹੱਥੀਂ ਕੀਤਾ ਕਾਬੂ

By : GAGANDEEP

Published : Nov 3, 2022, 7:44 pm IST
Updated : Nov 3, 2022, 7:49 pm IST
SHARE ARTICLE
photo
photo

ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

 

ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਸਿਟੀ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੂੰ ਪ੍ਰਿਤਪਾਲ ਸਿੰਘ ਵਾਸੀ ਸੰਗਰੂਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮ ਉਸਦੇ ਦੋਸਤ ਗੁਰਪਿਆਰ ਸਿੰਘ ਨੂੰ ਧਮਕੀਆਂ ਦੇ ਕੇ ਉਸਦੇ ਖਿਲਾਫ਼ ਜਬਰੀ ਵਸੂਲੀ ਦਾ ਕੇਸ ਦਰਜ ਕਰਨ ਲਈ 20,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 15,000  ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਦੋਸ਼ੀ ਏ.ਐਸ.ਆਈ. ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement