Punjab News: ਭਲਕੇ ਹੋਵੇਗੀ ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ
Published : Nov 3, 2024, 7:35 am IST
Updated : Nov 3, 2024, 7:35 am IST
SHARE ARTICLE
Balwant Singh Rajoana News in punjabi
Balwant Singh Rajoana News in punjabi

ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ ’ਤੇ ਕੇਂਦਰ, ਪੰਜਾਬ ਸਰਕਾਰ ਅਤੇ ਚੰਡੀਗੜ੍ਹ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ। 

Bhai Rajoana News in punjabi :  ਸੁਪਰੀਮ ਕੋਰਟ 1995 ’ਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ’ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਵਾਲੀ ਪਟੀਸ਼ਨ ’ਤੇ ਫੈਸਲਾ ਲੈਣ ’ਚ ਬੇਹੱਦ ਦੇਰੀ ਦਾ ਹਵਾਲਾ ਦਿੰਦੇ ਹੋਏ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ 4 ਨਵੰਬਰ ਨੂੰ ਸੁਣਵਾਈ ਕਰੇਗਾ। 

ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਵਲੋਂ ਦਾਇਰ ਪਟੀਸ਼ਨ ਜਸਟਿਸ ਬੀ.ਆਰ. ਗਵਈ, ਜਸਟਿਸ ਪੀ.ਕੇ. ਮਿਸ਼ਰਾ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਵਿਸ਼ੇਸ਼ ਬੈਂਚ ਦੇ ਸਾਹਮਣੇ ਸੂਚੀਬੱਧ ਹੈ। ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ ’ਤੇ ਕੇਂਦਰ, ਪੰਜਾਬ ਸਰਕਾਰ ਅਤੇ ਚੰਡੀਗੜ੍ਹ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ। 

ਪਟੀਸ਼ਨ ’ਚ ਰਾਜੋਆਣਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਉਸ ਦੀ ਮੌਤ ਦੀ ਸਜ਼ਾ ਨੂੰ ਲਾਗੂ ਕਰਨ ’ਚ ਬੇਹੱਦ ਦੇਰੀ ਅਤੇ ਉਸ ਵਲੋਂ ਦਾਇਰ ਰਹਿਮ ਪਟੀਸ਼ਨ ’ਤੇ ਫ਼ੈਸਲਾ ਲੈਣ ’ਚ ਬੇਹੱਦ ਦੇਰੀ ਦਾ ਹਵਾਲਾ ਦਿੰਦੇ ਹੋਏ ਉਸ ਦੀ ਸਜ਼ਾ ਘਟਾਉਣ ਦਾ ਹੁਕਮ ਦੇਣ ਦੀ ਮੰਗ ਕੀਤੀ ਹੈ। 31 ਅਗੱਸਤ 1995 ਨੂੰ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਦੇ ਗੇਟ ’ਤੇ ਹੋਏ ਧਮਾਕੇ ’ਚ ਬੇਅੰਤ ਸਿੰਘ ਅਤੇ 16 ਹੋਰ ਵਿਅਕਤੀ ਮਾਰੇ ਗਏ ਸਨ। ਇਕ ਵਿਸ਼ੇਸ਼ ਅਦਾਲਤ ਨੇ ਜੁਲਾਈ 2007 ਵਿਚ ਬੇਅੰਤ ਸਿੰਘ ਕਤਲ ਕੇਸ ਵਿਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement