Sirhind Railway Station Blast: ਪੰਜਾਬ ਵਿਚ ਵੱਡਾ ਹਾਦਸਾ, ਟਰੇਨ ਵਿੱਚ ਹੋਇਆ ਬਲਾਸਟ, ਮਚਿਆ ਹੜਕੰਪ
Published : Nov 3, 2024, 8:42 am IST
Updated : Nov 3, 2024, 12:17 pm IST
SHARE ARTICLE
Sirhind Railway Station Blast
Sirhind Railway Station Blast

Sirhind Railway Station Blast: 4 ਵਿਅਕਤੀ ਗੰਭੀਰ ਜ਼ਖ਼ਮੀ

Sirhind Railway Station Blast: ਸਰਹਿੰਦ ਰੇਲਵੇ ਸਟੇਸ਼ਨ ਦੇ ਨਜ਼ਦੀਕ ਸ਼ਨੀਵਾਰ ਰਾਤ ਕਰੀਬ 10:30 ਵਜੇ ਅੰਮ੍ਰਿਤਸਰ ਤੋਂ ਹਾਵੜਾ ਜਾਂਦੀ ਟਰੇਨ ਵਿੱਚ ਬਲਾਸਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਲਾਸਟ ਨਾਲ ਤਿੰਨ ਵਿਅਕਤੀ ਤੇ ਇੱਕ ਔਰਤ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਿਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ ।        

ਜਾਣਕਾਰੀ ਦਿੰਦੇ ਹੋਏ ਜੀਆਰਪੀ ਦੇ ਡੀਐਸਪੀ ਜਗਮੋਹਨ ਸਿੰਘ ਨੇ ਦੱਸਿਆ ਕਿ  ਮੁੱਢਲੀ ਪੜਤਾਲ ਵਿੱਚ ਸਾਹਮਣੇ ਆਇਆ ਕਿ ਟਰੇਨ ਵਿਚ ਇਕ ਬਾਲਟੀ ਵਿੱਚ ਪਟਾਕੇ ਸਨ ਤੇ ਇਕਦਮ ਉਸ ਵਿੱਚ ਧਮਾਕਾ ਹੋ ਗਿਆ ਤੇ ਉਕਤ ਵਿਅਕਤੀ ਇਸ ਹਾਦਸੇ ਵਿੱਚ ਜ਼ਖ਼ਮੀ ਹੋ ਗਏ। 

ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਕੰਨਵਲਦੀਪ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਦੀ ਹਾਲਾਤ ਠੀਕ ਹਨ ਤੇ ਜ਼ੇਰੇ ਇਲਾਜ ਹਨ । ਟਰੇਨ ਵਿੱਚ ਬੈਠੇ ਯਾਤਰੀ ਰਕੇਸ਼ ਪਾਲ ਨੇ ਦੱਸਿਆ ਕਿ ਟਰੇਨ ਵਿੱਚ ਇਕਦਮ ਬਲਾਸਟ ਹੋ ਗਿਆ ਜਿਸ ਕਾਰਨ ਟਰੇਨ ਵਿੱਚ ਹਫੜਾ ਦਫੜੀ ਮੱਚ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement