ਨਵਜੋਤ ਸਿੱਧੂ ਦੇ ਬਿਆਨ ਨੂੰ ਲੈ ਕੇ ਨਰਮ ਪਏ ਮੰਤਰੀਆਂ ਦੇ ਸੁਰ 
Published : Dec 3, 2018, 4:14 pm IST
Updated : Dec 3, 2018, 4:14 pm IST
SHARE ARTICLE
Punjabi Cabinet
Punjabi Cabinet

ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਬਿਆਨ ਤੋਂ ਬਾਅਦ ਵਿਰੋਧ ਵਿਚ ਖੜੇ ਹੋਏ ਮੰਤਰੀਆਂ ਦੇ ਸੁਰ ਹੁਣ ਨਰਮ ਪੈਣ ਲਗ ਪਏ। ਸਿੱਧੂ ਨੂੰ ਅਸਤੀਫਾ ਦੇਣ ਦੀ....

ਚੰਡੀਗੜ੍ਹ (ਭਾਸ਼ਾ) : ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਬਿਆਨ ਤੋਂ ਬਾਅਦ ਵਿਰੋਧ ਵਿਚ ਖੜੇ ਹੋਏ ਮੰਤਰੀਆਂ ਦੇ ਸੁਰ ਹੁਣ ਨਰਮ ਪੈਣ ਲਗ ਪਏ। ਸਿੱਧੂ ਨੂੰ ਅਸਤੀਫਾ ਦੇਣ ਦੀ ਨਸੀਹਤ ਦੇਣ ਵਾਲੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਹੁਣ ਨਵਜੋਤ ਸਿੰਘ ਸਿੱਧੂ ਦੇ ਪੱਖ ਵਿਚ ਬੋਲਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੇ ਸਾਰੀ ਸਥਿਤੀ ਬਿਆਨ ਕਰ ਦਿੱਤੀ ਹੈ ਅਤੇ ਹੁਣ ਇਸ ਮੁੱਦੇ 'ਤੇ ਗੱਲ ਕਰਨੀ ਨਹੀਂ ਬਣਦੀ।

Navjot SidhuNavjot Sidhu

ਉਧਰ ਇਸ ਮਾਮਲੇ ਵਿਚ ਨਵਜੋਤ ਸਿੱਧੂ ਦਾ ਕਹਿਣਾ ਹੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਮੇਰੇ ਪਿਤਾ ਸਮਾਨ ਹਨ ਮੈਂ ਉਹਨਾਂ ਦੀ ਬਹੁਤ ਇੱਜ਼ਤ ਕਰਦਾ ਹਾਂ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਨੂੰ ਆਪਣਾ ਕੈਪਟਨ ਦੱਸਿਆ ਸੀ ਜਿਸ ਤੋਂ ਬਾਅਦ ਵੱਡਾ ਵਿਵਾਦ ਖੜਾ ਹੋ ਗਿਆ ਸੀ। ਨਵਜੋਤ ਸਿੱਧੂ ਦੇ ਇਸ ਬਿਆਨ ਤੋਂ ਬਾਅਦ ਉਨ੍ਹਾਂ ਦੀ ਆਪਣੀ ਸਰਕਾਰ ਦੇ ਮੰਤਰੀ ਹੀ ਸਿੱਧੂ ਖਿਲਾਫ ਖੜੇ ਹੋ ਗਏ ਸਨ।

Navjot SidhuNavjot Sidhu

ਉਧਰ ਅੱਜ ਚੰਡੀਗੜ੍ਹ ਵਿਚ ਮੁਖ ਮੰਤਰੀ ਨਿਵਾਸ 'ਤੇ ਕੈਬਿਨਟ ਮੀਟਿੰਗ ਨੂੰ ਵੀ ਸੱਦਾ ਦਿਤਾ ਗਿਆ ਹੈ ਅਤੇ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਸਿੱਧੂ ਦੇ ਇਸ ਬਿਆਨ ਨੂੰ ਲੈ ਕੇ, ਪਰ ਇਸ ਮੀਟਿੰਗ ਵਿਚ ਨਵਜੋਤ ਸਿੰਘ ਸਿੱਧੂ ਖੁਦ ਹਾਜਿਰ ਨਹੀਂ ਹੋਣਗੇ ਕਿਉਂ ਕਿ ਉਹ ਬਾਹਰਲੇ ਸੂਬਿਆਂ ਦੇ ਚੋਣ ਪ੍ਰਚਾਰ 'ਚ ਰੁਝੇ ਹੋਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement