ਪੰਜਾਬ ਯੂਥ ਕਾਂਗਰਸ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕੀਤਾ ਘਿਰਾਉ
Published : Dec 3, 2020, 1:49 am IST
Updated : Dec 3, 2020, 1:49 am IST
SHARE ARTICLE
image
image

ਪੰਜਾਬ ਯੂਥ ਕਾਂਗਰਸ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕੀਤਾ ਘਿਰਾਉ

ਕਿਸਾਨਾਂ ਨੂੰ ਹਰਿਆਣਾ ਸਰਕਾਰ ਵਲੋਂ ਰੋਕੇ ਜਾਣ ਦਾ ਵਿਰੋਧ ਕਰ ਰਹੇ ਸਨ ਪੰਜਾਬ ਯੂਥ ਕਾਂਗਰਸ ਦੇ ਵਰਕਰ



ਚੰਡੀਗੜ੍ਹ, 2 ਦਸੰਬਰ (ਤਰੁਣ ਭਜਨੀ) : ਮੋਦੀ ਸਰਕਾਰ ਦੇ ਕਾਲੇ ਕਾਨੂੰਨ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਦਿੱਲੀ ਵਿਖੇ ਧਰਨਾ ਲਾਇਆ ਜਾ ਰਿਹਾ ਹੈ ਅਤੇ ਉਥੇ ਹੀ ਹਰਿਆਣਾ ਹਰਿਆਣਾ ਦੇ ਮੁੱਖ ਮੰਤਰੀ  ਮਨੋਹਰ ਲਾਲ ਖੱਟੜ ਵਲੋਂ ਕਿਸਾਨਾਂ ਤੇ ਕੀਤੇ ਗਏ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਸਮੇਤ ਕਿਸਾਨ ਵਿਰੋਧੀ ਬਿਆਨ ਦੇਣ ਦੇ ਰੋਸ ਵਜੋਂ ਪੰਜਾਬ ਯੂਥ ਕਾਂਗਰਸ ਨੇ ਅੱਜ ਮਨੋਹਰ ਲਾਲ ਖੱਟਰ ਦੀ ਸਰਕਾਰੀ ਕੋਠੀ ਦਾ ਘਿਰਾਉ ਕੀਤਾ ਅਤੇ ਖੱਟਰ ਸਰਕਾਰ ਵਿਰੁਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਚੰਡੀਗੜ੍ਹ ਪੁਲਿਸ ਨੇ ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸਮੇਤ ਪੰਜਾਬ ਯੂਥ ਕਾਂਗਰਸ ਦੇ ਸੈਂਕੜੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ।
ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਖੱਟੜ ਸਰਕਾਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਇਸ਼ਾਰਿਆਂ 'ਤੇ ਸਰਕਾਰ ਦੀ ਤਰ੍ਹਾਂ ਕਿਸਾਨਾਂ ਤੇ ਅਤਿਆਚਾਰ ਕਰ ਰਹੀ ਹੈ ਜਦਕਿ ਹਰ ਵਰਗ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜਾ ਹੈ।  rਬਾਕੀ ਸਫ਼ਾ 11 'ਤੇ



ਮਨੋਹਰ ਲਾਲ ਖੱਟੜ ਨੂੰ ਸੇਧ ਦਿੰਦਿਆਂ ਬਰਿੰਦਰ ਢਿੱਲੋਂ ਨੇ ਕਿਹਾ ਕਿ ਕਿਸਾਨ ਹਰਿਆਣਾ ਵਿਚ ਪ੍ਰਦਰਸ਼ਨ ਕਰ ਰਹੇ ਹਨ ਅਤੇ ਖੱਟਰ ਸਰਕਾਰ ਨੂੰ ਸਾਰੀਆਂ ਮੁੱਢਲੀਆਂ ਸਹੂਲਤਾਂ ਕਿਸਾਨਾਂ ਨੂੰ ਪਹੁੰਚਦੀਆਂ ਕਰਨੀਆਂ ਚਾਹੀਦੀਆਂ ਹਨ।
ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਨੂੰ ਰੱਦ ਕਰਾਉਣ ਲਈ ਦਿੱਲੀ ਵਲ ਕੂਚ ਕਰ ਰਹੇ ਕਿਸਾਨਾਂ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਆਦੇਸ਼ਾਂ 'ਤੇ ਆਸੂ ਗੈਸ ਦੇ ਗੋਲੇ, ਪਾਣੀ ਦੀਆਂ ਬੁਛਾੜਾਂ ਤੇ ਡਾਗਾਂ ਵਰ੍ਹਾਈਆਂ ਗਈਆਂ ਹਨ। ਹੁਣ ਅਪਣੀਆਂ ਨਕਾਮੀਆਂ ਨੂੰ ਛੁਪਾਉਣ ਲਈ ਮੁੱਖ ਮੰਤਰੀ ਖੱਟਰ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਿਰੁਧ ਬੇਤੁਕੇ ਬਿਆਨ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਕਾਂਗਰਸ ਪਾਰਟੀ ਪਹਿਲਾਂ ਵੀ ਖੜ੍ਹੀ ਸੀ ਤੇ ਅੱਗੇ ਵੀ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।

imageimageਚੰਡੀਗੜ੍ਹ ਪੁਲਿਸ ਕਾਂਗਰਸੀ ਵਰਕਰਾਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰਦੀ ਹੋਈ। (ਸੰਤੋਖ ਸਿੰਘ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement