ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਡੇਰਾ ਪ੍ਰੇਮੀ 'ਤੇ ਦਰਜ ਸੀ ਬੇਅਦਬੀ ਦਾ ਕੇਸ
Published : Dec 3, 2021, 10:15 pm IST
Updated : Dec 3, 2021, 10:15 pm IST
SHARE ARTICLE
Dera premi shot dead
Dera premi shot dead

ਪਿੰਡ ਭੂੰਦੜ ਵਿਖੇ ਅੱਜ ਸ਼ਾਮੀਂ ਇਕ ਵਿਅਕਤੀ ਦੀ ਪਿੰਡ ਵਿਚ ਹੀ ਅਣਪਛਾਤਿਆਂ ਵੱਲੋ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਦੇ ਪਿੰਡ ਭੂੰਦੜ ਵਿਖੇ ਅੱਜ ਸ਼ਾਮੀਂ ਅਣਪਛਾਤਿਆਂ ਵੱਲੋ ਗੋਲੀਆਂ ਮਾਰ ਕੇ ਡੇਰਾ ਪ੍ਰੇਮੀ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਚਰਨਦਾਸ ਵਜੋਂ ਹੋਈ ਹੈ, ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਡੇਰਾ ਸਿਰਸਾ ਨਾਲ ਸਬੰਧਤ ਸੀ।

ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮੀਂ ਜਦੋਂ ਇਹ ਵਿਅਕਤੀ ਪਿੰਡ ਵਿਚ ਕਰਿਆਨੇ ਦੀ ਦੁਕਾਨ ’ਤੇ ਬੈਠਾ ਸੀ ਤਾਂ ਮੋਟਰਸਾਇਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਇਸ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਤੋਂ ਬਾਅਦ ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਇਲਾਜ ਲਈ ਬਠਿੰਡਾ ਲਿਜਾਇਆ ਗਿਆ ਪਰ ਰਸਤੇ ਵਿਚ ਇਸ ਦੀ ਮੌਤ ਹੋ ਗਈ। 

Dera premi shot dead
Dera premi shot dead

ਜਾਣਕਾਰੀ ਅਨੁਸਾਰ ਬੀਤੇ ਸਮੇਂ ਦੌਰਾਨ ਪਿੰਡ ਭੂੰਦੜ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਿਚ ਵੀ ਇਸ ਵਿਅਕਤੀ ਦੀ ਸ਼ਮੂਲੀਅਤ ਸੀ। 2018 ਵਿਚ ਪਿੰਡ ਭੂੰਦੜ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਹੋਈ ਸੀ। ਜਦੋਂ ਕਥਿਤ ਤੌਰ ’ਤੇ ਚਰਨਦਾਸ ਅਤੇ ਉਸ ਦੀ ਭਰਜਾਈ ਗੁਰਦੁਆਰਾ ਸਾਹਿਬ ’ਚੋਂ ਸਰੂਪ ਚੁਕ ਕੇ ਲਿਜਾ ਰਹੇ ਸਨ ਅਤੇ ਇਹਨਾਂ ਨੂੰ ਗ੍ਰੰਥੀ ਸਿੰਘ ਨੇ ਦੇਖ ਲਿਆ ਸੀ। ਦੋਵਾਂ ’ਤੇ ਬੇਅਦਬੀ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਚਰਨਦਾਸ ਹੁਣ ਜ਼ਮਾਨਤ ’ਤੇ ਬਾਹਰ ਆਇਆ ਸੀ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement